Monday, April 28, 2025

ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ‘ਤੀਆਂ ਤੀਜ਼ ਦੀਆਂ’ ਮਨਾਈਆਂ

ਅੰਮ੍ਰਿਤਸਰ, 23 ਅਗਸਤ (ਸੁਖਬੀਰ ਸਿੰਘ ਖੁਰਮਣੀਆਂ ) – ਖਾਲਸਾ ਕਾਲਜ ਚਵਿੰਡਾ ਦੇਵੀ ਵਲੋਂ ਸੱਭਿਆਚਾਰ ਤੇ ਵਿਰਸੇ ਨੂੰ ਸਮਝਣ ਤੇ ਸੰਭਾਲਣ ਦੇ ਉਪਰਾਲੇ ਵਜੋਂ ‘ਤੀਆਂ ਤੀਜ ਦੀਆਂ’ ਸਾਵਣ ਮੇਲਾ ਕਰਵਾਇਆ ਗਿਆ।ਇਸ ਦੌਰਾਨ ਵਿਦਿਆਰਥਣਾਂ ਦੇ ਮਹਿੰਦੀ, ਰੰਗੋਲੀ, ਰੱਖੜੀ ਬਣਾਉਣ, ਪੋਸਟਰ ਬਣਾਉਣ, ਮਿਸ ਤੀਜ, ਗਿੱਧਾ, ਭੰਗੜਾ, ਸੋਲੋ ਡਾਂਸ, ਗਰੁੱਪ ਡਾਂਸ ਦੇ ਮੁਕਾਬਲੇ ਕਰਵਾਏ ਗਏ।
ਕਾਲਜ ਪ੍ਰਿੰਸੀਪਲ ਪ੍ਰੋ: ਗੁਰਦੇਵ ਸਿੰਘ ਨੇ ਵਿਦਿਆਰਥਣਾਂ ਨੂੰ ਤੀਆਂ ਦੇ ਤਿਉਹਾਰ ਦੀ ਮਹੱਤਤਾ ਬਾਰੇ ਦੱਸਦਿਆਂ ਆਪਣੇ ਅਮੀਰ ਸੱਭਿਆਚਾਰਕ ਪਿਛੋਕੜ ਨੂੰ ਕਦੇ ਨਾ ਭੁੱਲਣ ਲਈ ਪ੍ਰੇਰਿਤ ਕੀਤਾ।ਮਿਸ ਤੀਜ਼ ਦਾ ਖਿਤਾਬ ਸਿਮਰਨਪ੍ਰੀਤ ਕੌਰ ਬੀ.ਏ ਸਮੈਸਟਰ ਤੀਜਾ ਨੂੰ, ਪੰਜਾਬੀ ਮੁਟਿਆਰ ਦਾ ਖਿਤਾਬ ਮਨਦੀਪ ਕੌਰ ਬੀ.ਕਾਮ ਸਮੈਸਟਰ ਪੰਜਵਾਂ ਅਤੇ ਮਿਸ ਕੌਨਫੀਡੈਂਟ ਦਾ ਖਿਤਾਬ ਰੀਆ ਸਮੈਸਟਰ ਤੀਜਾ ਨੂੰ ਦਿੱਤਾ ਗਿਆ।
ਪ੍ਰੋ: ਗੁਰਦੇਵ ਸਿੰਘ ਵਲੋਂ ਪਹਿਲੇ, ਦੂਜੇ ਅਤੇ ਤੀਜੇ ਸਥਾਨ ’ਤੇ ਆਉਣ ਵਾਲੀਆਂ ਵਿਦਿਆਰਥਣਾਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ।ਪੰਜਾਬੀ ਵਿਭਾਗ ਤੋਂ ਡਾ. ਪ੍ਰਭਜੀਤ ਕੌਰ ਨੇ ਵਿਦਿਆਰਥਣਾਂ ਨੂੰ ਤੀਆਂ ਬਾਰੇ ਜਾਣਕਾਰੀ ਦਿੱਤੀ।ਇਸ ਮੌਕੇ ਸਮੂਹ ਅਧਿਆਪਕ ਤੇ ਵਿਦਿਆਰਥਣਾਂ ਹਾਜ਼ਰ ਸਨ।

Check Also

ਵਿਧਾਇਕ ਨਿੱਜ਼ਰ ਨੇ ਅਸਿਸਟੈਂਟ ਫੂਡ ਕਮਿਸ਼ਨਰ ਨੂੰ ਕੀਤੀ ਤਾੜਨਾ

ਮੇਰੇ ਹਲਕੇ ‘ਚ ਮਿਲਾਵਟੀ ਸਮਾਨ ਵੇਚਣ ਵਾਲਿਆਂ ਵਿਰੁੱਧ ਕਰੋ ਸਖਤ ਕਾਰਵਾਈ ਅੰਮ੍ਰਿਤਸਰ, 27 ਅਪ੍ਰੈਲ (ਸੁਖਬੀਰ …