ਅੰਮ੍ਰਿਤਸਰ, 23 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਰਣਜੀਤ ਐਵੀਨਿਊ, ਖ਼ਾਲਸਾ ਕਾਲਜ ਚਵਿੰਡਾ ਦੇਵੀ, ਖ਼ਾਲਸਾ ਕਾਲਜ ਪਬਲਿਕ ਸਕੂਲ, ਜੀ.ਟੀ ਰੋਡ ਅਤੇ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਵਿਖੇ ਅਜ਼ਾਦੀ ਦਿਵਸ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ।
ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵਿਖੇ ਪ੍ਰਿੰਸੀਪਲ ਨਾਨਕ ਸਿੰਘ, ਐਜ਼ੂਕੇਸ਼ਨ ਵਿਖੇ ਪ੍ਰਿੰਸੀਪਲ ਡਾ. ਮਨਦੀਪ ਕੌਰ, ਚਵਿੰਡਾ ਦੇਵੀ ਵਿਖੇ ਪ੍ਰਿੰਸੀਪਲ ਪ੍ਰੋ: ਗੁਰਦੇਵ ਸਿੰਘ, ਪਬਲਿਕ ਸਕੂਲ ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ ਅਤੇ ਇੰਟਰਨੈਸ਼ਨਲ ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਵੱਲੋਂ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ।
ਪ੍ਰਿੰਸੀਪਲ ਨਾਨਕ ਸਿੰਘ ਨੇ ਸੰਘਰਸ਼ ਦੇ ਲੰਬੇ ਇਤਿਹਾਸ, ਰਾਸ਼ਟਰੀ ਝੰਡੇ ਅਤੇ ਅਸ਼ੋਕ ਚੱਕਰ ਦੇ ਰੰਗਾਂ ਦੀ ਮਹੱਤਤਾ ’ਤੇ ਚਾਨਣਾ ਪਾਇਆ।ਆਜ਼ਾਦੀ ਦਿਵਸ ਦੇ ਮੌਕੇ ਕਾਲਜ ਦੇ ਆਈ.ਕਿਊ.ਏ.ਸੀ.ਸੈਲ ਵਲੋਂ ਪ੍ਰਿੰਸੀਪਲ ਡਾ. ਮਨਦੀਪ ਕੌਰ ਦੀ ਅਗਵਾਈ ਹੇਠ ਮਨਾਏ ‘ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ’ ਮੌਕੇ ਦਸਤਕ ਥੀਏਟਰ ਅੰਮ੍ਰਿਤਸਰ ਦੇ ਮੁਖੀ ਰਜਿੰਦਰ ਸਿੰਘ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ। ਦਸਤਕ ਥੀਏਟਰ ਵੱਲੋਂ ਸੱਭਿਆਚਾਰਕ ਮੰਤਰਾਲੇ ਅਤੇ ਐਨ.ਐਸ.ਡੀ ਨਵੀਂ ਦਿੱਲੀ ਦੇ ਸਹਿਯੋਗ ਨਾਲ ‘ਏਕ ਸੈਨ ਦੇਸ਼, ਮੇਰੀ ਮਿੱਟੀ ਮੇਰਾ ਦੇਸ਼’ ਵਿਸ਼ੇ ’ਤੇ ਨੁੱਕੜ ਨਾਟਕ ਖੇਡਿਆ, ਜਿਸ ਦਾ ਨਿਰਦੇਸ਼ਕ ਰਾਜਿੰਦਰ ਸਿੰਘ ਨੇ ਕੀਤਾ ਅਤੇ ਅੰਕਿਤ ਲੂਥਰਾ ਤੇ ਰਜਿੰਦਰ ਸਿੰਘ ਦੁਆਰਾ ਲਿਖਿਆ ਗਿਆ ਸੀ।ਵਿਦਿਆਰਥੀਆਂ ਨੇ ਗਾਇਕੀ, ਨ੍ਰਿਤ, ਕਾਵਿ-ਸੰਗ੍ਰਹਿ ਅਤੇ ਨਾਟਕ ਵਰਗੀਆਂ ਗਤੀਵਿਧੀਆਂ ’ਚ ਭਾਗ ਲਿਆ
ਪ੍ਰਿੰਸੀਪਲ ਪ੍ਰੋ: ਗੁਰਦੇਵ ਸਿੰਘ ਦੇ ਸਹਿਯੋਗ ਨਾਲ ਐਨ.ਐਸ.ਐਸ ਵਿਭਾਗ ਵਲੋਂ ਅਧਿਆਪਕਾਂ ਅਤੇ ਵਲੰਟੀਅਰਾਂ ਵਲੋਂ ਆਜ਼ਾਦੀ ਦਿਵਸ ਮੌਕੇ ‘ਹਰ ਘਰ ਤਿਰੰਗਾ’ ਅਭਿਆਨ ਅਧੀਨ ਪ੍ਰੋਗਰਾਮ ਤਹਿਤ ਤਿਰੰਗਾ ਮੇਕਿੰਗ ਤੇ ਭਾਸ਼ਣ ਮੁਕਾਬਲੇ ਆਦਿ ਪ੍ਰਤੀਯੋਗਤਾਵਾਂ ਦਾ ਆਯੋਜਨ ਕੀਤਾ ਗਿਆ।ਵਿਭਾਗ ਤੋਂ ਪ੍ਰੋ: ਰਣਪ੍ਰੀਤ ਸਿੰਘ (ਰਾਜਨੀਤੀ ਸ਼ਾਸਤਰ ਵਿਭਾਗ) ਨੇ ਵਿਦਿਆਰਥੀਆਂ ਨੂੰ ਹਰ ਘਰ ਤਿਰੰਗਾ ਮੁਹਿੰਮ ਦੇ ਉਦੇਸ਼ਾਂ, ਏਕਤਾ ਦਾ ਪ੍ਰਤੀਕ, ਦੇਸ਼ ਭਗਤੀ, ਸੱਭਿਆਚਾਰਕ ਏਕੀਕਰਨ, ਰਾਸ਼ਟਰ ਨਿਰਮਾਣ ਆਦਿ ਤੋਂ ਜਾਣੂ ਕਰਵਾਇਆ। ਪ੍ਰੋ. ਮਨਪ੍ਰੀਤ ਕੌਰ ਤੇ ਪ੍ਰੋ: ਮਨਦੀਪ ਕੌਰ ਨੇ ਕਿਹਾ ਕਿ ਰਾਸ਼ਟਰੀ ਝੰਡਾ ਸਿਰਫ ਇੱਕ ਪ੍ਰਤੀਕ ਹੀ ਨਹੀ ਹੈ, ਸਗੋਂ ਸਮੂਹਿਕ ਇਛਾਵਾਂ, ਕੁਰਬਾਨੀਆਂ ਅਤੇ ਪ੍ਰਾਪਤੀਆ ਦੀ ਪ੍ਰਤੀਨਿਧਤਾ ਕਰਦਾ ਹੈ।
ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ 77ਵਾਂ ਸੁਤੰਤਰਤਾ ਦਿਵਸ ਮੌਕੇ ਪ੍ਰਿੰਸੀਪਲ ਸ੍ਰੀਮਤੀ ਗਿੱਲ ਨੇ ਵਿਦਿਆਰਥੀਆਂ ਨੂੰ ਸ਼ਹੀਦਾਂ ਦੁਆਰਾ ਦਿੱਤੀਆਂ ਕੁਰਬਾਨੀਆਂ ਬਾਰੇ ਚਾਨਣਾ ਪਾਇਆ।ਸੁਤੰਤਰਤਾ ਦਿਵਸ ਨੂੰ ਸਮਰਪਿਤ ਵਿਦਿਆਰਥੀਆਂ ਦੇ ਪੋਸਟਰ ਮੇਕਿੰਗ, ਫੈਂਸੀ ਡਰੈਸ, ਸਲੋਗਨ ਰਾਈਟਿੰਗ ਆਦਿ ਮੁਕਾਬਲੇ ਵੀ ਕਰਵਾਏ ਗਏ।ਸਮੂਹ ਵਿੱਦਿਅਕ ਅਦਾਰਿਆਂ ’ਚ ਵਿਦਿਆਰਥੀਆਂ ਵਲੋਂ ਰਾਸ਼ਟਰੀ ਗੀਤ ਅਤੇ ਰਾਸ਼ਟਰ ਗਾਨ ਦਾ ਗਾਇਨ ਕੀਤਾ ਗਿਆ।
Check Also
ਗਰੁੱਪ ਕਮਾਂਡਰ ਬ੍ਰਗੇਡੀਅਰ ਕੇ.ਐਸ ਬਾਵਾ ਵਲੋਂ ਕੈਂਪ ਦਾ ਦੌਰਾ
ਅੰਮ੍ਰਿਤਸਰ, 29 ਮਈ (ਪੰਜਾਬ ਪੋਸਟ ਬਿਊਰੋ) – ਬਾਬਾ ਕੁੰਮਾ ਸਿੰਘ ਇੰਜੀਨੀਅਰਿੰਗ ਕਾਲਜ ਸਤਲਾਣੀ ਸਾਹਿਬ ਵਿਖੇ …