Sunday, November 9, 2025

ਟੈਗੋਰ ਵਿਦਿਆਲਿਆ ਵਿਖੇ ਧੂਮਧਾਮ ਨਾਲ ਮਨਾਇਆ ਅਜ਼ਾਦੀ ਦਿਹਾੜਾ

ਸੰਗਰੂਰ, 18 ਅਗਸਤ (ਜਗਸੀਰ ਲੌਂਗੋਵਾਲ) – ਟੈਗੋਰ ਵਿਦਿਆਲਿਆ ਸੀਨੀਅਰ ਸੈਕੰਡਰੀ ਸਕੂਲ ਲੋਂਗੋਵਾਲ ਵਿਖੇ ਪ੍ਰਿੰਸੀਪਲ ਮੈਡਮ ਜਸਵਿੰਦਰ ਕੌਰ ਦੀ ਅਗਵਾਈ ਹੇਠ 77ਵੇਂ ਅਜ਼ਾਦੀ ਦਿਹਾੜੇ ‘ਤੇ ਬੱਚਿਆਂ ਨੇ ਰੰਗਾ-ਰੰਗ ਪ੍ਰੋਗਰਾਮ ਪੇਸ਼ ਕੀਤਾ।ਬੱਚਿਆਂ ਵਲੋਂ ਦੇਸ਼ ਭਗਤੀ ਦੇ ਗੀਤ, ਕਵਿਤਾਵਾਂ, ਗਿੱਧਾ ਤੇ ਭੰਗੜਾ ਪੇਸ਼ ਕੀਤਾ ਗਿਆ।ਪ੍ਰਿੰਸੀਪਲ ਮੈਡਮ ਜਸਵਿੰਦਰ ਕੌਰ ਆਜ਼ਾਦੀ ਦੇ ਮਹੱਤਵ ਅਤੇ ਵੱਖ-ਵੱਖ ਦੇਸ਼ ਭਗਤਾਂ ਦੇ ਜੀਵਨ `ਤੇ ਚਾਨਣਾ ਪਾਇਆ।ਉਨਾਂ ਨੇ ਬੱਚਿਆਂ ਨੂੰ ਆਪਸੀ ਭਾਈਚਾਰੇ ਅਤੇ ਰਾਸ਼ਟਰੀ ਭਾਵਨਾ ਪੈਦਾ ਦਾ ਸੰਦੇਸ਼ ਦਿੱਤਾ।ਸਕੂਲ ਮੈਨੇਜਮੈਂਟ ਮੈਂਬਰ ਕੁਲਦੀਪ ਸਿੰਘ ਮੰਡੇਰ, ਗੋਬਿੰਦ ਸਿੰਘ ਗਿੱਲ ਤੇ ਜਤਿੰਦਰ ਰਿਸ਼ੀ ਨੇ ਸਕੂਲ ਦੇ ਅਧਿਆਪਕਾਂ ਅਤੇ ਬੱਚਿਆਂ ਨੂੰ ਆਜ਼ਾਦੀ ਦਿਵਸ ਦੀਆਂ ਮੁਬਾਰਕਾਂ ਦਿੱਤੀਆਂ।

Check Also

ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …