Saturday, July 27, 2024

ਸਲਾਈਟ ਵਿਖੇ ਆਜ਼ਾਦੀ ਦੀ 77ਵੀਂ ਵਰੇਗੰਢ ਮੌਕੇ ਅੰਮ੍ਰਿਤ ਮਹਾਉਤਸਵ ਮਨਾਇਆ

ਸੰਗਰੂਰ, 23 ਅਗਸਤ (ਜਗਸੀਰ ਲੌਂਗੋਵਾਲ) – ਸੰਤ ਲੌਂਗੋਵਾਲ ਇੰਸਟੀਚਿਊਟ ਆਫ ਇੰਜੀਨੀਅਰਿੰਗ ਅਤੇ ਟੈਕਨਾਲੋਜੀ ਲੌਂਗੋਵਾਲ ਵਿਖੇ 77ਵਾਂ ਸੁਤੰਤਰਤਾ ਦਿਵਸ ਅਤੇ ਆਜ਼ਾਦੀ ਦਾ ਅੰਮ੍ਰਿਤ ਮਹਾਉਤਸਵ ਮਨਾਇਆ ਗਿਆ।ਸੰਸਥਾ ਦੇ ਡਾਇਰੈਕਟਰ ਪ੍ਰੋਫੈਸਰ ਮਨੀ ਕਾਂਤ ਪਾਸਵਾਨ ਨੇ ਰਾਸ਼ਟਰੀ ਝੰਡਾ ਲਹਿਰਾਇਆ।ਮੁੱਖ ਮਹਿਮਾਨ ਵਜੋਂ ਬ੍ਰਿਗੇਡੀਅਰ (ਸੇਵਾ ਮੁਕਤ) ਨੀਰਜ ਪ੍ਰਾਸ਼ਰ, ਭਾਰਤੀ ਫੌਜ ਅਤੇ ਸੀਨੀਅਰ ਉਘੇ ਸਮਾਜ ਸੇਵੀ ਕ੍ਰਿਸ਼ਨ ਬੇਤਾਬ ਨੇ ਸ਼ਿਰਕਤ ਕੀਤੀ।ਸੰਸਥਾ ਦੇ ਐਨ.ਸੀ.ਸੀ ਕੈਡਿਟਾਂ ਅਤੇ ਸੁਰੱਖਿਆ ਕਰਮਚਾਰੀਆਂ ਨੇ ਪਰੇਡ ਕੀਤੀ ਅਤੇ ਰਾਸ਼ਟਰੀ ਝੰਡੇ ਨੂੰ ਸਲਾਮੀ ਦਿੱਤੀ।ਸੰਸਥਾ ਡਾਇਰੈਕਟਰ ਪ੍ਰੋਫੈਸਰ ਮਨੀ ਕਾਂਤ ਪਾਸਵਾਨ ਨੇ ਮਹਿਮਾਨਾਂ ਦਾ ਸਵਾਗਤ ਕੀਤਾ।ਉਨਾਂ ਨੇ ਹਾਜ਼ਰ ਸਾਰੇ ਵਿਦਿਆਰਥੀਆਂ, ਕਰਮਚਾਰੀਆਂ, ਅਧਿਆਪਕਾਂ ਅਤੇ ਅਧਿਕਾਰੀਆਂ ਨੂੰ ਬੇਨਤੀ ਕੀਤੀ ਕਿ ਉਹ ਆਪਣੀ ਆਪਣੀ ਜ਼ਿੰਮੇਦਾਰੀ ਬੇਹਤਰ ਢੰਗ ਨਾਲ ਨਿਭਾਉਣ।ਐਨ.ਐਸ.ਐਸ ਦੇ ਕੈਡਿਟਾਂ ਵਲੋਂ ਆਜ਼ਾਦੀ ਦੇ ਅੰਮ੍ਰਿਤ ਮਹਾਉਤਸਵ ਤੇ ਇਕ ਡਾਕੂਮੈਂਟਰੀ ਵੀ ਸਰੋਤਿਆ ਨੂੰ ਦਿਖਾਈ।ਵਾਤਾਵਰਨ ਨੂੰ ਸ਼ੁੁੱਧ ਰੱਖਣ ਲਈ ਸੰਸਥਾ ਵਿੱਚ ਰੁੱਖ ਵੀ ਲਗਾਏ ਗਏ।ਸੰਸਥਾ ਵਲੋਂ ਸੰਗਰੂਰ ਦੇ ਸੀਨੀਅਰ ਉਘੇ ਸਮਾਜ ਸੇਵੀ ਕ੍ਰਿਸ਼ਨ ਬੇਤਾਬ ਨੂੰ ਸਨਮਾਨਿਤ ਕੀਤਾ ਗਿਆ।ਰਿਸਰਚ ਸਕਾਲਰਾਂ ਅਤੇ ਪ੍ਰੋਫੈਸਰਾਂ ਨੂੰ ਗੁਣਵੱਤਾ ਪ੍ਰਬੰਧਨ ਅਤੇ ਖੋਜ ਪ੍ਰੋਜੈਕਟ ਵਿੱਚ ਉਹਨਾਂ ਦੇ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ ਤੇ ਵਿਦਿਆਰਥੀਆਂ ਨੇ ਸੱਭਿਆਚਾਰਕ ਪ੍ਰੋਗਰਾਮ ਦੀ ਪੇਸ਼ਕਾਰੀ ਕੀਤੀ।

Check Also

ਐਸ.ਜੀ.ਪੀ.ਸੀ ਚੋਣਾਂ ਲਈ ਵੋਟ ਬਨਾਉਣ ਲਈ ਮਿਆਦ 31 ਜੁਲਾਈ 2024 ਨੂੰ ਹੋਵੇਗੀ ਸਮਾਪਤ

ਪਠਾਨਕੋਟ, 26 ਜੁਲਾਈ (ਪੰਜਾਬ ਪੋਸਟ ਬਿਊਰੋ) – ਉਪ ਮੰਡਲ ਮੈਜਿਸਟਰੇਟ ਪਠਾਨਕੋਟ ਮੇਜਰ ਡਾ. ਸੁਮਿਤ ਮੁਦ …