Saturday, July 27, 2024

ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਸੰਤ ਲੌਂਗੋਵਾਲ ਨੂੰ ਸ਼ਰਧਾ ਦੇ ਫੁੱਲ ਭੇਟ

ਬਰਸੀ ਮੌਕੇ ਲੌਂਗੋਵਾਲ ਵਿਖੇ ਖੂਨਦਾਨ ਕੈਂਪ ਦਾ ਆਯੋਜਨ

ਸੰਗਰੂਰ, 23 ਅਗਸਤ (ਜਗਸੀਰ ਲੌਂਗੋਵਾਲ) – ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਅੱਜ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਸਥਾਨਕ ਅਨਾਜ ਮੰਡੀ ਵਿਖੇ ਜਿਲ੍ਹਾ ਰੈਡ ਕਰਾਸ ਸੁਸਾਇਟੀ ਵਲੋਂ ਆਯੋਜਿਤ ਖੂਨਦਾਨ ਕੈਂਪ ਦੌਰਾਨ ਵਿਸ਼ੇਸ ਤੌਰ `ਤੇ ਸ਼ਿਰਕਤ ਕਰਦਿਆਂ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਵੱਡ ਅਕਾਰੀ ਤਸਵੀਰ `ਤੇ ਸ਼ਰਧਾ ਦੇ ਫੁੱਲ ਭੇਟ ਕੀਤੇ।ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਗੁਰਦੁਆਰਾ ਕੈਂਬੋਵਾਲ ਸਾਹਿਬ ਲੌਂਗੋਵਾਲ ਵਿਖੇ ਵੀ ਮੱਥਾ ਟੇਕ ਕੇ ਸੰਤ ਦੀ ਸ਼ਹਾਦਤ ਨੂੰ ਸਿਜ਼ਦਾ ਕੀਤਾ ਗਿਆ।
ਅਨਾਜ ਮੰਡੀ ਲੌਂਗੋਵਾਲ ਵਿਖੇ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਸ਼ਹਾਦਤ ਨੂੰ ਸਮਰਪਿਤ ਖੂਨਦਾਨ ਕੈਂਪ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਸੰਤ ਹਰਚੰਦ ਸਿੰਘ ਲੌਂਗੋਵਾਲ ਨੇ ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਆਪਣੀ ਜਾਨ ਵਾਰ ਦਿੱਤੀ ਅਤੇ ਅੱਜ ਪੰਜਾਬ ਸਰਕਾਰ ਵਲੋਂ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਸ਼ਹਾਦਤ ਨੂੰ ਇਹ ਸੱਚੀ ਸ਼ਰਧਾਂਜਲੀ ਹੈ ਕਿ ਸੰਤਾਂ ਦੀ ਬਰਸੀ ਮੌਕੇ ਸਿਆਸੀ ਦੂਸ਼ਣਬਾਜ਼ੀਆਂ ਅਤੇ ਫੋਕੀਆਂ ਸ਼ੋਹਰਤਾਂ ਤੋਂ ਦੂਰ ਰਹਿ ਕੇ ਇਸ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ ਹੈ ਤਾਂ ਜੋ ਹਸਪਤਾਲਾਂ ਵਿੱਚ ਜ਼ੇਰੇ ਇਲਾਜ ਮਰੀਜ਼ਾਂ ਦੀਆਂ ਕੀਮਤੀ ਜਾਨਾਂ ਨੂੰ ਬਚਾਉਣ ਲਈ ਯੋਗਦਾਨ ਪਾਇਆ ਜਾ ਸਕੇ।ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਵਿਧਾਨ ਸਭਾ ਹਲਕਾ ਸੁਨਾਮ ਊਧਮ ਸਿੰਘ ਵਾਲਾ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਸੇ ਲੜੀ ਤਹਿਤ ਲੌਂਗੋਵਾਲ ਵਿੱਚ ਕਰੋੜਾਂ ਦੀ ਲਾਗਤ ਨਾਲ ਚੱਲਦੇ ਵਿਕਾਸ ਕਾਰਜ਼ਾਂ ਨੂੰ ਜਲਦ ਹੀ ਨੇਪਰੇ ਚੜ੍ਹਾਇਆ ਜਾਵੇਗਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਜੀਤ ਵਾਲੀਆ, ਐਸ.ਡੀ.ਐਮ ਸੰਗਰੂਰ ਨਵਰੀਤ ਕੌਰ ਸੇਖੋਂ, ਜਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਲਵਲੀਨ ਵੜਿੰਗ, ਪ੍ਰਧਾਨ ਨਗਰ ਕੌਂਸਲ ਲੌਂਗੋਵਾਲ ਪਰਮਿੰਦਰ ਕੌਰ ਬਰਾੜ, ਕਾਰਜ ਸਾਧਕ ਅਫ਼ਸਰ ਬਾਲਕ੍ਰਿਸ਼ਨ, ਸਰਪੰਚ ਬਲਵਿੰਦਰ ਸਿੰਘ, ਮੇਲਾ ਸਿੰਘ ਐਮ.ਸੀ, ਆਪ ਦੇ ਸ਼ਹਿਰੀ ਪ੍ਰਧਾਨ ਸਿਸ਼ਨ ਪਾਲ ਗਰਗ, ਆਪ ਦੇ ਸੀਨੀਅਰ ਆਗੂ ਕਰਮ ਸਿੰਘ ਬਰਾੜ, ਕਮਲ ਬਰਾੜ, ਨੀਟੂ ਸ਼ਰਮਾ ਵੀ ਹਾਜ਼ਰ ਸਨ।

 

Check Also

ਐਸ.ਜੀ.ਪੀ.ਸੀ ਚੋਣਾਂ ਲਈ ਵੋਟ ਬਨਾਉਣ ਲਈ ਮਿਆਦ 31 ਜੁਲਾਈ 2024 ਨੂੰ ਹੋਵੇਗੀ ਸਮਾਪਤ

ਪਠਾਨਕੋਟ, 26 ਜੁਲਾਈ (ਪੰਜਾਬ ਪੋਸਟ ਬਿਊਰੋ) – ਉਪ ਮੰਡਲ ਮੈਜਿਸਟਰੇਟ ਪਠਾਨਕੋਟ ਮੇਜਰ ਡਾ. ਸੁਮਿਤ ਮੁਦ …