Friday, October 18, 2024

ਖਾਲਸਾ ਕਾਲਜ ਲਾਅ ਦੀਆਂ ਵਿਦਿਆਰਥਣਾਂ ਨੇ ’ਵਰਸਿਟੀ ਇਮਤਿਹਾਨਾਂ ’ਚ ਮਾਰੀਆਂ ਮੱਲ੍ਹਾਂ

ਅੰਮ੍ਰਿਤਸਰ, 30 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਲਾਅ ਦੀਆਂ ਵਿਦਿਆਰਥਣਾਂ ਨੇ ਯੂਨੀਵਰਸਿਟੀ ਦੇ ਬੀ.ਕਾਮ ਐਲ.ਐਲ.ਬੀ (5 ਸਾਲਾ ਕੋਰਸ) 6ਵਾਂ ਸਮੈਸਟਰ ਦੇ ਹੋਏ ਇਮਤਿਹਾਨਾਂ ’ਚੋਂ ਸ਼ਾਨਦਾਰ ਨਤੀਜ਼ੇ ਹਾਸਲ ਕੀਤੇ ਹਨ।ਕਾਲਜ ਦੀ ਵਿਦਿਆਰਥਣ ਵਨਸ਼ੀਕਾ ਨੇ 600 ਅੰਕਾਂ ’ਚੋਂ 460 ਅੰਕਾਂ ਨਾਲ ਪਹਿਲਾ ਅਤੇ ਸੁਭਾਂਕਸ਼ੀ ਨੇ 456 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ’ਚੋਂ ਦੂਜਾ ਸਥਾਨ ਪ੍ਰਾਪਤ ਕੀਤਾ ਹੈ।ਜਦਕਿ ਪ੍ਰਨੀਤ ਕੌਰ ਨੇ ਬੀ.ਕਾਮ (ਲਾਅ) ਦੀ ਡਿਗਰੀ ’ਚੋਂ ’ਵਰਸਿਟੀ ’ਚੋਂ ਦੂਸਰਾ ਸਥਾਨ ਹਾਸਲ ਕੀਤਾ।
ਡਾਇਰੈਕਟਰ-ਕਮ-ਪ੍ਰਿੰਸੀਪਲ ਪ੍ਰੋ. (ਡਾ.) ਜਸਪਾਲ ਸਿੰਘ ਨੇ ਕਿਹਾ ਕਿ ਕਾਲਜ ਦਾ ਵਧੀਆ ਨਤੀਜਾ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਖ਼ਤ ਮਿਹਨਤ, ਲਗਨ ਅਤੇ ਮੈਨੇਜਮੈਂਟ ਵਲੋਂ ਸਿੱਖਿਆ ਪ੍ਰਦਾਨ ਕਰਨ ਕਰਕੇ ਹੀ ਸੰਭਵ ਹੋ ਸਕਿਆ ਹੈ।ਇਸ ਮੌਕੇ ਡਾ. ਗੁਨੀਸ਼ਾ ਸਲੂਜਾ, ਡਾ. ਰਾਸ਼ੀਮਾ ਚੰਗਤੋਰਾ, ਡਾ. ਪਵਨਦੀਪ ਕੌਰ, ਡਾ. ਰੇਨੂ ਸੈਨੀ, ਡਾ. ਸ਼ਿਵਨ ਸਰਪਾਲ, ਪ੍ਰੋ. ਹਰਜੋਤ ਕੌਰ, ਪ੍ਰੋ. ਗੁਰਜਿੰਦਰ ਕੌਰ ਅਤੇ ਪ੍ਰੋ. ਸੁਗਮ ਆਦਿ ਸਟਾਫ ਮੈਂਬਰ ਹਾਜ਼ਰ ਸਨ।

Check Also

ਡਾ. ਓਬਰਾਏ ਦੇ ਯਤਨਾਂ ਸਦਕਾ ਹਰਵਿੰਦਰ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਭਾਰਤ ਪੁੱਜਾ

ਅੰਮ੍ਰਿਤਸਰ, 17 ਅਕਤੂਬਰ (ਜਗਦੀਪ ਸਿੰਘ) – ਖਾੜੀ ਮੁਲਕਾਂ ਅੰਦਰ ਲੋਕਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ …