ਅੰਮ੍ਰਿਤਸਰ, 30 ਅਗਸਤ (ਸੁਖਬੀਰ ਸਿੰਘ) – ਲੋਕ ਨਿਰਮਾਣ ਮੰਤਰੀ ਪੰਜਾਬ ਹਰਭਜਨ ਸਿੰਘ ਈ.ਟੀ.ਓ ਨੇ ਲਗਭਗ 2 ਕਰੋੜ 83 ਲੱਖ 33 ਰੁਪਏ ਦੀ ਲਾਗਤ ਨਾਲ ਹੋਣ ਵਾਲੇ ਜੰਡਿਆਲਾ-ਵੈਰੋਵਾਲ ਸੜਕ ਦੀ ਸਪੈਸ਼ਲ ਰਿਪੇਅਰ ਦੇ ਕੰਮ ਦਾ ਵੀ ਨੀਂਹ ਪੱਥਰ ਰੱਖਣ ਸਮੇਂ ਦੱਸਿਆ ਕਿ 5.22 ਕਿਲੋਮੀਟਰ ਲੰਬੀ ਅਤੇ 18 ਫੁੱਟ ਚੌੜੀ ਇਸ ਸੜਕ ਦੀ ਮੁਰੰਮਤ ਹੋਣ ਨਾਲ ਇਲਾਕੇ ਦੇ ਲੋਕਾਂ ਨੂੰ ਆਵਜਾਈ ਦੀ ਸਹੂਲਤ ਹੋਵੇਗੀ।ਉਨਾਂ ਕਿਹਾ ਕਿ ਸੜ੍ਹਕੀ ਆਵਾਜਾਈ ਨੂੰ ਮਜ਼ਬੂਤ ਹੋਣ ਨਾਲ ਵਪਾਰ ਵਿੱਚ ਕਾਫ਼ੀ ਵਾਧਾ ਹੁੰਦਾ ਹੈ।ਉਨਾਂ ਕਿਹਾ ਕਿ ਇਹ ਸੜ੍ਹਕ ਬਣਾਉਣ ਤੋਂ ਬਾਅਦ 5 ਸਾਲਾਂ ਲਈ ਠੇਕੇਦਾਰ ਵਲੋਂ ਹੀ ਸੜ੍ਹਕ ਦੀ ਦੇਖਭਾਲ ਕੀਤੀ ਜਾਵੇਗੀ ਅਤੇ ਅਗਲੇ 4 ਮਹੀਨੇ ਦੇ ਅੰਦਰ ਅੰਦਰ ਹੀ ਇਸ ਕੰਮ ਨੂੰ ਮੁਕੰਮਲ ਕੀਤਾ ਜਾਵੇਗਾ।
ਈ.ਟੀ.ਓ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਸਰਬਸੰਮਤੀ ਨਾਲ ਪੰਚਾਇਤਾਂ ਦੀ ਚੋਣ ਕਰਨ।ਉਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਪਹਿਲਾ ਹੀ ਐਲਾਨ ਕੀਤਾ ਗਿਆ ਹੈ ਕਿ ਸਰਬਸੰਮਤੀ ਨਾਲ ਬਣਨ ਵਾਲੀਆਂ ਪੰਚਾਇਤਾਂ ਨੂੰ ਪਿੰਡ ਦੇ ਵਿਕਾਸ ਲਈ 5 ਲੱਖ ਰੁਪਏ ਦੀ ਵਿਸ਼ੇਸ਼ ਗਰਾਂਟ ਦਿੱਤੀ ਜਾਵੇਗੀ।ਉਹਨਾਂ ਹਲਕਾ ਬਾਬਾ ਬਕਾਲਾ ਵਿੱਚ ਸਰਬ ਸੰਮਤੀ ਨਾਲ ਚੁਣੀਆਂ ਜਾਣ ਵਾਲੀਆਂ ਪੰਚਾਇਤਾਂ ਨੂੰ ਆਪਣੇ ਅਖਤਿਆਰੀ ਫੰਡ ਵਿਚੋਂ ਵੀ 5 ਲੱਖ ਰੁਪਏ ਦੀ ਵਿਸ਼ੇਸ ਵਿੱਤੀ ਰਾਸ਼ੀ ਦੇਣ ਦਾ ਵੀ ਐਲਾਨ ਕੀਤਾ।
ਇਸ ਮੌਕੇ ਹਲਕਾ ਵਿਧਾਇਕ ਬਾਬਾ ਬਕਾਲਾ ਦਲਬੀਰ ਸਿੰਘ ਟੌਂਗ ਅਤੇ ਐਸ.ਈ.ਪੀ ਡਬਲਯੂ.ਡੀ ਇੰਦਰਜੀਤ ਸਿੰਘ ਤੋਂ ਇਲਾਵਾ ਹੋਰ ਪਤਵੰਤੇ ਤੇ ਆਮ ਆਦਮੀ ਪਾਰਟੀ ਦੇ ਆਗੂ ਵੀ ਹਾਜ਼ਰ ਸਨ।
Check Also
ਪ੍ਰੋ. ਚਾਂਸਲਰ ਛੀਨਾ ਦੀ ਮੌਜ਼ੂਦਗੀ ’ਚ ਮਾਹਣਾ ਸਿੰਘ ਦੇ ਵੰਸ਼ਜ਼ ਨਾਗੀ ਪਰਿਵਾਰ ਨੇ ਕੀਤਾ ਕੰਪਿਊਟਰ ਲੈਬ ਦਾ ਉਦਘਾਟਨ
ਅੰਮ੍ਰਿਤਸਰ, 19 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਸ: ਮਾਹਣਾ ਸਿੰਘ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਸਵ: …