ਅੰਮ੍ਰਿਤਸਰ, 30 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦੀ ਵਿਦਿਆਰਥਣ ਨੇ ਗੁਰਦਾਸਪੁਰ ਵਿਖੇ ਕਰਵਾਈ ਗਈ ਜੂਨੀਅਰ ਸਟੇਟ ਜੁਡੋ ਚੈਂਪੀਅਨਸ਼ਿਪ ’ਚ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਸੋਨੇ ਦਾ ਤਗਮਾ ਜਿੱਤ ਕੇ ਕਾਲਜ ਦਾ ਨਾਂ ਰੌਸ਼ਨ ਕੀਤਾ, ਜਦ ਕਿ ਕਾਲਜ ਦੀਆਂ 2 ਹੋਰ ਖਿਡਾਰਣਾਂ ਨੇ ਕਾਂਸੀ ਦਾ ਤਗਮਾ ਹਾਸਲ ਕੀਤਾ ਹੈ।
ਇਸ ਦੌਰਾਨ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਖਿਡਾਰੀਆਂ ਨੂੰ ਖੇਡ ’ਚ ਸ਼ਾਨਦਾਰ ਪ੍ਰਦਰਸ਼ਨ ਲਈ ਵਧਾਈ ਦਿੰਦਿਆਂ ਕਿਹਾ ਕਿ ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਦੀ ਅਗਵਾਈ ਹੇਠ ਸੰਸਥਾ ਤਰੱਕੀ ਦੀ ਰਾਹ ’ਤੇ ਆਪਣੀ ਮੰਜ਼ਿਲ ਨੂੰ ਸਰ ਕਰ ਰਹੀ ਹੈ।
ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੇ ਜੇਤੂ ਖਿਡਾਰਣਾਂ ਨੂੰ ਮੁਬਾਰਕ ਦਿੰਦਿਆਂ ਦੱਸਿਆ ਕਿ ਹਰਪ੍ਰੀਤ ਕੌਰ ਨੇ -44 ਕਿਲੋਗ੍ਰਾਮ ਭਾਰ ਵਰਗ ’ਚ ਆਪਣੀ ਖੇਡ ਦੇ ਵਧੀਆ ਪ੍ਰਦਰਸ਼ਨ ਨਾਲ ਪਹਿਲਾ ਸਥਾਨ ਪ੍ਰਾਪਤ ਕਰਦਿਆਂ ਸੋਨ ਤਗਮੇ ’ਤੇ ਕਬਜ਼ਾ ਕੀਤਾ ਹੈ।ਇਸ ਤੋਂ ਇਲਾਵਾ ਕਾਲਜ ਦੀਆਂ 2 ਹੋਰ ਖਿਡਾਰਣਾਂ ਆਯੂਸ਼ੀ ਤ੍ਰਿਵੇਦੀ (57 ਕਿਲੋਗ੍ਰਾਮ ਭਾਰ ਵਰਗ ’ਚ) ਅਤੇ ਸਿਮਰਨ ਥਾਪਾ (48 ਕਿਲੋ ਭਾਰ ਵਰਗ) ਨੇ ਇਸੇ ਚੈਂਪੀਅਨਸ਼ਿਪ ’ਚ ਕਾਂਸੀ ਦਾ ਤਗਮਾ ਜਿੱਤ ਕੇ ਕਾਲਜ ਦਾ ਮਾਣ ਵਧਾਇਆ ਹੈ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …