ਅੰਮ੍ਰਿਤਸਰ, 30 ਅਗਸਤ (ਜਗਦੀਪ ਸਿੰਘ) – ਸਿੱਖ ਵਿਦਵਾਨ ਤੇ ਇਤਿਹਾਸਕਾਰ ਸਵਰਨ ਸਿੰਘ ਚੂਸਲੇਵੜ੍ਹ ਦੇ ਅਕਾਲ ਚਲਾਣਾ ਕਰ ਜਾਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਧਾਮੀ ਨੇ ਕਿਹਾ ਕਿ ਸਿੱਖ ਇਤਿਹਾਸ ਦੇ ਪ੍ਰਚਾਰ ਪ੍ਰਸਾਰ ਲਈ ਗੁਰਮਤਿ ਕੈਂਪਾਂ ਵਿਚ ਇਤਿਹਾਸਕ ਲੈਕਚਰਾਂ ਰਾਹੀਂ ਨੌਜੁਆਨ ਪੀੜ੍ਹੀ ਨੂੰ ਇਤਿਹਾਸ ਪੜ੍ਹਨ ਲਈ ਪ੍ਰੇਰਿਤ ਕਰਨਾ ਚੂਸਲੇਵੜ੍ਹ ਦੀ ਪਹਿਲ ਰਹੀ ਹੈ।ਸਵਰਨ ਸਿੰਘ ਵੱਲੋਂ ਸਿੱਖ ਇਤਿਹਾਸ ਨਾਲ ਸਬੰਧਤ ਕਈ ਪੁਸਤਕਾਂ ਲਿਖੀਆਂ ਗਈਆਂ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਵਰਨ ਸਿੰਘ ਚੂਸਲੇੜ੍ਹ ਦਾ ਅਕਾਲ ਚਲਾਣਾ ਸਿੱਖ ਪੰਥ ਅਤੇ ਪਰਿਵਾਰ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ।ਵਾਹਿਗੁਰੂ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਤੇ ਪਰਿਵਾਰ ਨੂੰ ਭਾਣਾ ਮੰਂਣ ਦਾ ਬਲ ਬਖ਼ਸ਼ਣ।
Check Also
ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …
Punjab Post Daily Online Newspaper & Print Media