ਅੰਮ੍ਰਿਤਸਰ, 30 ਅਗਸਤ (ਪੰਜਾਬ ਪੋਸਟ ਬਿਊਰੋ) – ਉਤਰਾਖੰਡ ਦੇ ਰਾਜਪਾਲ ਲੈਫਟੀਨੈਟ ਜਨਰਲ ਗੁਰਮੀਤ ਸਿੰਘ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ
ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ।ਸੂਚਨਾ ਕੇਂਦਰ ਵਿਖੇ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਅੰਤਿ੍ਰੰਗ ਮੈਂਬਰ ਸ਼ੇਰ ਸਿੰਘ ਮੰਡ ਵਾਲਾ, ਬੀਬੀ ਗੁਰਿੰਦਰ ਕੌਰ ਭੋਲੂਵਾਲਾ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਕੇਵਲ ਸਿੰਘ ਬਾਦਲ ਤੇ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਵੱਲੋਂ ਸਨਮਾਨਿਤ ਕੀਤਾ ਗਿਆ।ਗੁਰਮੀਤ ਸਿੰਘ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨੇ ਉਨ੍ਹਾਂ ਲਈ ਖੁਸ਼ਹਾਲ ਅਤੇ ਮੁਬਾਰਕ ਪਲ ਹਨ।ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਪਿਛੋਕੜ ਅੰਮ੍ਰਿਤਸਰ ਜ਼ਿਲ੍ਹੇ ਨਾਲ ਹੋਣ ਕਰਕੇ ਉਨ੍ਹਾਂ ਦਾ ਬਚਪਨ ਇਥੇ ਹੀ ਬੀਤਿਆ।ਗੁਰਮੀਤ ਸਿੰਘ ਨੇ ਕਿਹਾ ਕਿ ਉਤਰਾਖੰਡ ਵਿਚ ਕਈ ਇਹਿਤਾਸਕ ਅਸਥਾਨ ਹਨ ਅਤੇ ਉਨ੍ਹਾਂ ਦੇ ਮਨ ਦੀ ਇੱਛਾ ਹੈ ਕਿ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਵੱਧ ਤੋਂ ਵੱਧ ਇਨ੍ਹਾਂ ਅਸਥਾਨਾਂ ਦੇ ਦਰਸ਼ਨ ਕਰਨ।
ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਗੁਰਮੀਤ ਸਿੰਘ ਦੇਸ਼ ਦੀ ਫ਼ੌਜ ਵਿਚ ਉਚ ਅਹੁੱਦੇ ’ਤੇ ਰਹੇ ਅਤੇ ਅੱਜ ਉਤਰਾਖੰਡ ਵਿਚ ਬਤੌਰ ਗਵਰਨਰ ਸੇਵਾਵਾਂ ਨਿਭਾਅ ਰਹੇ ਹਨ।ਭਾਈ ਗਰੇਵਾਲ ਨੇ ਕਿਹਾ ਕਿ ਸਿੱਖ ਧਰਮ ਨਾਲ ਸਬੰਧਤ ਗੁਰਦੁਆਰਾ ਗਿਆਨ ਗੋਦੜੀ ਦਾ ਮਾਮਲਾ ਸਿੱਖ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ, ਇਸ ਸਬੰਧੀ ਪਹਿਲਾਂ ਵੀ ਰਾਜਪਾਲ ਜੀ ਨਾਲ ਸਿੱਖ ਵਫ਼ਦ ਨੇ ਮੁਲਾਕਾਤ ਕੀਤੀ ਸੀ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਸਬੰਧੀ ਅਦਾਲਤ ਵਿੱਚ ਵੀ ਕੇਸ ਲੜਿਆ ਜਾ ਰਿਹਾ ਹੈ।ਇਸ ਮੌਕੇ ਗਵਰਨਰ ਗੁਰਮੀਤ ਸਿੰਘ ਦੀ ਪਤਨੀ ਸ੍ਰੀਮਤੀ ਗੁਰਮੀਤ ਕੌਰ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਸੂਚਨਾ ਅਧਿਕਾਰੀ ਅੰਮ੍ਰਿਤਪਾਲ ਸਿੰਘ ਆਦਿ ਮੌਜ਼ੂਦ ਸਨ।
Check Also
ਨਵੀਆਂ ਵਿਕਸਿਤ ਹੋ ਰਹੀਆਂ 3 ਅਣ ਅਧਿਕਾਰਿਤ ਕਲੋਨੀਆਂ ਉਪਰ ਚੱਲਿਆ ਪੀਲਾ ਪੰਜ਼ਾ
ਅੰਮ੍ਰਿਤਸਰ, 12 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਏ.ਡੀ.ਏ ਦੇ …
Punjab Post Daily Online Newspaper & Print Media