Sunday, August 23, 2026

ਪੱਤਰਕਾਰ, ਲੇਖਕ ਅਤੇ ਸਾਹਿਤਕਾਰ ਦੇਸ ਰਾਜ ਕਾਲੀ ਦੇ ਦੇਹਾਂਤ ਤੇ ਲੇਖਕ ਭਾਈਚਾਰੇ ‘ਚ ਸੋਗ

ਅੰਮ੍ਰਿਤਸਰ, 30 ਅਗਸਤ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਪ੍ਰਸਿੱਧ ਪੱਤਰਕਾਰ, ਲੇਖਕ, ਕਹਾਣੀਕਾਰ ਤੇ ਨਾਵਲਕਾਰ ਦੇਸ ਰਾਜ ਕਾਲੀ ਦਾ ਦੇਹਾਂਤ ਹੋ ਗਿਆ ਹੈ।52 ਵਰ੍ਹਿਆਂ ਦੀ ਉਮਰ ‘ਚ ਉਹ ਦੁਨੀਆਂ ਨੂੰ ਅਲਵਿਦਾ ਕਹਿ ਗਏ।ਚੰਡੀਗੜ੍ਹ ਦੇ ਪੀ.ਜੀ.ਆਈ ਵਿੱਚ ਉਹਨਾਂ ਆਖਰੀ ਸਾਹ ਲਏ।
ਕੇਂਦਰੀ ਸਭਾ ਦੇ ਸਕੱਤਰ ਦੀਪ ਦੇਵਿੰਦਰ ਸਿੰਘ, ਕੇਵਲ ਧਾਲੀਵਾਲ, ਹਰਜੀਤ ਸੰਧੂ ਅਤੇ ਮਨਮੋਹਨ ਸਿੰਘ ਢਿੱਲੋਂ ਨੇ ਅਫਸੋਸ ਜਾਹਿਰ ਕਰਦਿਆਂ ਦੱਸਿਆ ਕਿ ਦੇਸ ਰਾਜ ਕਾਲੀ ਪੰਜਾਬੀ ਭਾਸ਼ਾ ਦੇ ਮਹਾਨ ਚਿੰਤਕ ਸਨ।ਉਨ੍ਹਾਂ ਨੇ ਇਨਕਲਾਬੀ ਅਖ਼ਬਾਰ ਤੋਂ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ।
ਉਨ੍ਹਾਂ ਦੀਆਂ ਪੁਸਤਕਾਂ ਵਿੱਚ “ਤਸੀਹੇ ਕਦੇ ਬੁੱਢੇ ਨਹੀਂ ਹੁੰਦੇ”, ਚਾਨਣ ਦੀ ਲੀਕ, ਫਕੀਰੀ, ਚੁੱਪ ਕੀਤੇ, ਯਹਾਂ ਚਾਏ ਅੱਛੀ ਨਹੀਂ ਬਣਤੀ ਆਦਿ ਕਿਤਾਬਾਂ ਸ਼ਾਮਲ ਹਨ।ਨਾਵਲਾਂ ਵਿੱਚ ਪਰਣੇਸ਼ਵਰੀ,ਵਅੰਤਹੀਣ, ਪ੍ਰਥਮ ਪੌਰਾਣ, ਸ਼ਾਂਤੀ ਪਰਵ, ਠੁਮਰੀ ਆਦਿ ਸ਼ਾਮਲ ਹਨ।ਉਹ ਪੰਜਾਬੀ ਤੇ ਹਿੰਦੀ ਦੀਆਂ ਅਖਬਾਰਾਂ ਵਿੱਚ ਵੀ ਬਤੌਰ ਪੱਤਰਕਾਰ ਕੰਮ ਕਰਦੇ ਰਹੇ।ਦੇਸ਼ ਭਗਤ ਯਾਦਗਾਰ ਹਾਲ ਕਮੇਟੀ ਦੇ ਸਹਿਯੋਗ ਨਾਲ ਵੀ ਦੇਸ਼ ਰਾਜ ਕਾਲੀ ਨੇ ਗਦਰ ਇਤਿਹਾਸ ਬਾਰੇ ਵੀ ਜ਼ਿਕਰਯੋਗ ਕੰਮ ਕੀਤਾ।
ਸਾਹਿਤਕਾਰ ਦੇਸ ਰਾਜ ਕਾਲੀ ਦੇ ਬੇਵਕਤੀ ਤੁਰ ਜਾਣ ‘ਤੇ ਸ਼ਾਇਰ ਮਲਵਿੰਦਰ, ਡਾ. ਮੋਹਨ ਸ਼ੈਲਿੰਦਰਜੀਤ ਰਾਜਨ, ਮੁਖਤਾਰ ਗਿੱਲ, ਸਰਬਜੀਤ ਸੰਧੂ, ਸੁਮੀਤ ਸਿੰਘ, ਕੁਲਵੰਤ ਸਿੰਘ ਅਣਖੀ, ਜਗਦੀਸ਼ ਸਚਦੇਵਾ, ਜਗਤਾਰ ਗਿੱਲ, ਜਸਵੰਤ ਧਾਪ, ਬਲਜਿੰਦਰ ਮਾਂਗਟ ਅਤੇ ਮੋਹਿਤ ਸਹਿਦੇਵ ਵਲੋਂ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਗਿਆ।

Check Also

ਖਾਲਸਾ ਯੂਨੀਵਰਸਿਟੀ ਵੱਲੋਂ ਵਿਸ਼ਵ ਫੋਟੋਗ੍ਰਾਫੀ ਦਿਵਸ ‘ਤੇ ਵਿਸ਼ੇਸ਼ ਲੈਕਚਰ

ਅੰਮ੍ਰਿਤਸਰ, 22 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਯੂਨੀਵਰਸਿਟੀ ਦੇ ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ ਵਿਭਾਗ ਵੱਲੋਂ …