ਅੰਮ੍ਰਿਤਸਰ, 30 ਅਗਸਤ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਐਸ.ਡੀ ਐਮਜ਼ ਨੂੰ ਹੜ੍ਹਾਂ ਕਾਰਨ ਫ਼ਸਲਾਂ ਦੇ ਹੋਏ ਨੁਕਸਾਨ ਦੀ
ਬਣਦੀ ਮੁਆਵਜ਼ਾ ਰਾਸ਼ੀ ਵੰਡਣ ਦਾ ਕੰਮ ਜਲਦ ਤੋਂ ਜਲਦ ਮੁਕੰਮਲ ਕਰਨ ਦੀ ਹਦਾਇਤ ਕਰਦੇ ਕਿਹਾ ਕਿ ਕਿਸੇ ਵੀ ਪੀੜ੍ਹਤ ਨਾਲ ਬੇਇਨਸਾਫੀ ਨਾ ਹੋਵੇ।ਇਹ ਪ੍ਰਗਟਾਵਾ ਉਨ੍ਹਾਂ ਮਜੀਠਾ ਹਲਕੇ ਦੇ ਪਿੰਡ ਤਨੇਲ ਵਿਖੇ ਇੱਕ ਪਰਿਵਾਰ ਨੂੰ ਚਾਰ ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਜਾਰੀ ਕਰਨ ਮੌਕੇ ਕੀਤਾ, ਜਿਥੋਂ ਦਾ ਇਕ ਬੱਚਾ ਹੜ ਦੇ ਪਾਣੀ ਵਿੱਚ ਵਹਿ ਗਿਆ ਸੀ।ਉਨ੍ਹਾਂ ਦੱਸਿਆ ਕਿ ਪੰਜਾਬ ਭਰ ਵਿੱਚ ਇਸ ਕੁਦਰਤੀ ਕਰੋਪੀ ਨਾਲ ਜੋ ਵੀ ਨੁਕਸਾਨ ਹੋਇਆ ਹੈ, ਉਸ ਦੀ ਭਰਪਾਈ ਕੀਤੀ ਜਾਵੇਗੀ।ਉਨਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਐਸ.ਡੀ.ਐਮਜ ਤੇ ਮਾਲ ਅਧਿਕਾਰੀ ਇਕ ਹਫ਼ਤੇ ਦੇ ਅੰਦਰ ਪ੍ਰਭਾਵਿਤ ਲੋਕਾਂ ਦੇ ਬੈਂਕ ਖਾਤਿਆਂ ਵਿੱਚ ਮੁਆਵਜ਼ਾ ਰਾਸ਼ੀ ਟਰਾਂਸਫਰ ਕਰਨੀ ਯਕੀਨੀ ਬਣਾਉਣ।
ਇਸ ਮੌਕੇ ਤਹਿਸੀਲਦਾਰ ਅਕਵਿੰਦਰ ਕੌਰ, ਮੈਡਮ ਲਾਲੀ ਮਜੀਠੀਆ ਅਤੇ ਹੋਰ ਸਖਸੀਅਤਾਂ ਵੀ ਹਾਜ਼ਰ ਸਨ।
Check Also
ਕਵੀ ਤੇ ਸਾਹਿਤਕ ਫ਼ੋਟੋਗ੍ਰਾਫ਼ਰ ਹਰਭਜਨ ਸਿੰਘ ਬਾਜਵਾ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ 14 ਸਤੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਕਵੀ ਅਤੇ ਬੇਹੱਦ ਜ਼ਹੀਨ ਸਾਹਿਤਕ ਫ਼ੋਟੋਗ੍ਰਾਫ਼ਰ …
Punjab Post Daily Online Newspaper & Print Media