Wednesday, September 16, 2026

ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦਾ ਅਕਾਲ ਚਲਾਣਾ ਦੁੱਖਦਾਈ- ਐਡਵੋਕੇਟ ਧਾਮੀ

ਅੰਮ੍ਰਿਤਸਰ, 30 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦੇ ਅਕਾਲ ਚਲਾਣਾ ਕਰ ਜਾਣ `ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ।ਉਨ੍ਹਾਂ ਕਿਹਾ ਕਿ ਗਿਆਨੀ ਜਗਤਾਰ ਸਿੰਘ ਨੇ ਜਿਥੇ ਵੱਖ ਵੱਖ ਗੁਰਦੁਆਰਾ ਸਾਹਿਬਾਨ ਵਿਚ ਕਥਾਵਾਚਕ ਦੀਆਂ ਸੇਵਾਵਾਂ ਨਿਭਾਈਆਂ ਉਥੇ ਲੰਬਾ ਸਮਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੁੱਖ ਗ੍ਰੰਥੀ ਦੀ ਸੇਵਾ ਨਿਭਾਉਂਦਿਆਂ ਸੰਗਤਾਂ ਨੂੰ ਬਾਣੀ ਬਾਣੇ ਨਾਲ ਜੋੜਿਆ ਅਤੇ ਗੁਰੂ ਦਰਸਾਏ ਮਾਰਗ ਤੇ ਚੱਲਣ ਦੀ ਪ੍ਰੇਰਨਾ ਕੀਤੀ।ਉਨਾਂ ਕਿਹਾ ਕਿ ਅਜਿਹੀ ਸਖ਼ਸ਼ੀਅਤ ਦਾ ਚਲਾਣਾ ਪਰਿਵਾਰ ਅਤੇ ਪੂਰੇ ਵਿਸ਼ਵ ਦੀਆਂ ਸੰਗਤਾਂ ਲਈ ਵੱਡਾ ਘਾਟਾ ਹੈ, ਜਿਸ ਦੀ ਪੂਰਤੀ ਨਹੀਂ ਹੋ ਸਕਦੀ।
ਸਿੰਘ ਸਾਹਿਬ ਦੇ ਚਲਾਣੇ `ਤੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਾਇਮਪੁਰ, ਜੂਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਰੀਆ, ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਸਮੇਤ ਸ਼੍ਰੋਮਣੀ ਕਮੇਟੀ ਦੇ ਵੱਖ ਵੱਖ ਮੈਂਬਰਾਂ ਅਤੇ ਅਧਿਕਾਰੀਆਂ ਨੇ ਵੀ ਗਹਿਰਾ ਅਫਸੋਸ ਪ੍ਰਗਟ ਕੀਤਾ।

Check Also

ਬੀਬੀਕੇ ਡੀਏਵੀ ਕਾਲਜ ਵੁਮੈਨ ਵਿਖੇ ਵਿਸ਼ਵ ਫੋਟੋਗ੍ਰਾਫੀ ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 15 ਸਤੰਬਰ (ਜਗਦੀਪ ਸਿੰਘ) – ਬੀਬੀਕੇ ਡੀਏਵੀ ਕਾਲਜ ਵੁਮੈਨ ਦੇ ਪੋਸਟ ਗ੍ਰੈਜੂਏਟ ਪੱਤਰਕਾਰੀ ਅਤੇ …