Tuesday, July 14, 2026

ਸਾਬਕਾ ਹੈਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਦੇ ਅਕਾਲ ਚਲਾਣੇ ‘ਤੇ ਦੁੱਖ ਪ੍ਰਗਟ

ਅੰਮ੍ਰਿਤਸਰ, 30 ਅਗਸਤ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਅਹੁੱਦੇਦਾਰਾਂ ਅਤੇ ਮੈਂਬਰਾਂ ਵੱਲੋਂ ਸ੍ਰੀ ਦਰਬਾਰ ਦੇ ਸਾਬਕਾ ਹੈਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਦੇ ਅਕਾਲ ਚਲਾਣਾ ਕਰ ਜਾਣ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਝਰ ਨੇ ਅਫਸੋਸ ਪ੍ਰਗਟ ਕਰਦਿਆਂ ਕਿਹਾ ਹੈ ਕਿ ਗੁਰਬਾਣੀ ਦਾ ਡੂੰਘਾ ਗਿਆਨ ਰੱਖਣ ਵਾਲੇ ਗਿਆਨੀ ਜਗਤਾਰ ਸਿੰਘ ਇਕ ਸੂਝਵਾਨ ਕਥਾਵਾਚਕ ਸਨ, ਜਿੰਨਾਂ ਗੁਰਮਤਿ ਗਿਆਨ ਅਤੇ ਸਿੱਖੀ ਪ੍ਰਚਾਰ-ਪ੍ਰਸਾਰ ਹਿੱਤ ਅਹਿਮ ਪੰਥਕ ਸੇਵਾਵਾਂ ਨਿਭਾਈਆਂ।ਇਸੇ ਦੌਰਾਨ ਮੀਤ ਪ੍ਰਧਾਨ ਅਮਰਜੀਤ ਸਿੰਘ ਬਾਂਗਾ ਤੇ ਜਗਜੀਤ ਸਿੰਘ, ਸਥਾਨਕ ਪ੍ਰਧਾਨ ਸੰਤੋਖ ਸਿੰਘ ਸੇਠੀ, ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਅਤੇ ਆਨਰੇਰੀ ਸਕੱਤਰ ਅਜੀਤ ਸਿੰਘ ਬਸਰਾ, ਆਨਰੇਰੀ ਜੁਆਇੰਟ ਸਕੱਤਰ ਸੁਖਜਿੰਦਰ ਸਿੰਘ ਪ੍ਰਿੰਸ ਨੇ ਗਿਆਨੀ ਜਗਤਾਰ ਸਿੰਘ ਦੀ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਣ ਅਤੇ ਪਿਛੇ ਪਰਿਵਾਰ ਅਤੇ ਸੰਗਤਾਂ ਨੂੰ ਭਾਣਾ ਮੰਨਣ ਦਾ ਬੱਲ ਬਖਸ਼ਣ ਦੀ ਅਰਦਾਸ ਕੀਤੀ ਹੈ।
ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਇੰਗਲੈਂਡ ਤੋਂ ਸਾਬਕਾ ਹੈਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਦੇ ਅਕਾਲ ਚਲਾਣੇ ‘ਤੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਹੈ।ਉਨ੍ਹਾਂ ਕਿਹਾ ਕਿ ਗਿਆਨੀ ਜਗਤਾਰ ਸਿੰਘ ਦੀਆਂ ਕੀਤੀਆਂ ਸੇਵਾਵਾਂ ਨੂੰ ਖ਼ਾਲਸਾ ਪੰਥ ਹਮੇਸ਼ਾਂ ਯਾਦ ਰੱਖੇਗਾ।

Check Also

ਪੁਲ ਮੋਰਾਂ (ਪੁਲ ਕੰਜ਼ਰੀ) ਦੀ ਲੜਾਈ ਦੇ ਸ਼ਹੀਦ ਸੂਰਮਿਆਂ ਨੂੰ ਸਮਰਪਿਤ ਬਾਈਕ ਰੈਲੀ

ਅੰਮ੍ਰਿਤਸਰ, 14 ਜੁਲਾਈ (ਜਗਦੀਪ ਸਿੰਘ) – 1971 ਦੀ ਭਾਰਤ-ਪਾਕਿਸਤਾਨ ਜੰਗ ਦੌਰਾਨ ਦੇਸ਼ ਦੀ ਰੱਖਿਆ ਕਰਦਿਆਂ …