ਅੰਮ੍ਰਿਤਸਰ, 30 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਹੋਣਹਾਰ ਵਿਦਿਆਰਥੀ ਅਤੇ ਸ਼ੂਟਿੰਗ ਖਿਡਾਰੀ ਵਲੋਂ ਵੱਖ-ਵੱਖ ਮੁਕਾਬਲਿਆਂ ’ਚ
ਸ਼ਾਨਦਾਰ ਪ੍ਰਦਰਸ਼ਨ ਕਰਨ ’ਤੇ 1 ਲੱਖ ਰੁਪਏ ਦਾ ਚੈਕ ਭੇਟ ਕਰ ਕੇ ਸਨਮਾਨਿਤ ਕੀਤਾ ਗਿਆ। ਇਹ ਚੈਕ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਪਲੇਅਰ ਦਿਵਿਆਂਸ਼ ਪਨਵਰ ਵਲੋਂ ਉਚ ਪੱਧਰ ਦੇ ਵੱਖ-ਵੱਖ ਮੁਕਾਬਲਿਆਂ ’ਚ ਸੋਨਾ ਅਤੇ ਚਾਂਦੀ ਦੇ ਤਮਗੇ ਹਾਸਲ ਕਰਨ ’ਤੇ ਹੌਂਸਲਾ ਅਫ਼ਜਾਈ ਵਜੋਂ ਦਿੱਤਾ।
ਡਾ. ਮਹਿਲ ਸਿੰਘ ਨੇ ਸਰੀਰਿਕ ਸਿੱਖਿਆ ਵਿਭਾਗ ਦੇ ਮੁੱਖੀ ਡਾ. ਦਲਜੀਤ ਸਿੰਘ ਦੀ ਮੌਜ਼ੂਦਗੀ ’ਚ ਖਿਡਾਰੀ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਦਿਵਿਆਂਸ਼ ਨੇ ਆਈ.ਐਸ.ਐਸ.ਐਫ਼ ਵਰਲਡ ਕੱਪ ’ਚ ਸੋਨੇ, ਚਾਈਨਾ ਵਿਖੇ ਹੋਏ ਵਰਲਡ ਯੂਨੀਵਰਸਿਟੀ ਗੇਮਜ਼ 2023 ’ਚ ਇਕ ਸੋਨਾ ਅਤੇ 2 ਚਾਂਦੀ ਦੇ ਤਗਮੇ ਹਾਸਲ ਕੀਤੇ, ਜਿਸ ’ਚ ਇਕ ਚਾਂਦੀ ਦਾ ਤਮਗਾ ਸਾਂਝੀ ਟੀਮ ਦੇ ਮੁਕਾਬਲੇ ’ਚ ਜਿੱਤਿਆ।ਉਨ੍ਹਾਂ ਕਿਹਾ ਕਿ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਦੁਆਰਾ ਜਾਰੀ ਦਿਸ਼ਾ-ਨਿਰਦੇਸ਼ਾਂ ਤਹਿਤ ਵਿਦਿਆਰਥੀਆਂ ਨੂੰ ਹਰੇਕ ਪ੍ਰਕਾਰ ਦੀਆਂ ਸੁਵਿਧਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਤਾਂ ਕਿ ਉਹ ਆਪਣੇ ਭਵਿੱਖ ਸੁਨਿਹਰਾ ਕਰ ਸਕਣ।ਇਸ ਮੌਕੇ ਡਾ. ਤਮਿੰਦਰ ਸਿੰਘ ਭਾਟੀਆ, ਦੀਪਕ ਦੇਵਗਨ ਹਾਜ਼ਰ ਸਨ।
Check Also
ਬੀਬੀਕੇ ਡੀਏਵੀ ਕਾਲਜ ਵੁਮੈਨ ਵਿਖੇ ਵਿਸ਼ਵ ਫੋਟੋਗ੍ਰਾਫੀ ਦਿਵਸ ਮਨਾਇਆ ਗਿਆ
ਅੰਮ੍ਰਿਤਸਰ, 15 ਸਤੰਬਰ (ਜਗਦੀਪ ਸਿੰਘ) – ਬੀਬੀਕੇ ਡੀਏਵੀ ਕਾਲਜ ਵੁਮੈਨ ਦੇ ਪੋਸਟ ਗ੍ਰੈਜੂਏਟ ਪੱਤਰਕਾਰੀ ਅਤੇ …
Punjab Post Daily Online Newspaper & Print Media