ਅੰਮ੍ਰਿਤਸਰ, 30 ਅਗਸਤ (ਸੁਖਬੀਰ ਸਿੰਘ) – ਉਚੇਰੀ ਸਿੱਖਿਆ ਤੇ ਭਾਸ਼ਾ ਵਿਭਾਗ ਪੰਜਾਬ ਪ੍ਰਮੁੱਖ ਸਕੱਤਰ ਸ੍ਰੀਮਤੀ ਜਸਪ੍ਰੀਤ ਕੌਰ ਤਲਵਾੜ ਆਈ.ਏ.ਐਸ ਦੀ ਰਹਿਨੁਮਾਈ, ਵਧੀਕ ਡਾਇਰੈਕਟਰ ਡਾ. ਵੀਰਪਾਲ ਕੌਰ ਦੀ ਅਗਵਾਈ ਅਤੇ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਪਰਮਜੀਤ ਸਿੰਘ ਕਲਸੀ ਨੈਸ਼ਨਲ ਐਵਾਰਡੀ ਦੀ ਨਿਗਰਾਨੀ ਹੇਠ ਸ੍ਰੀ ਗੁਰੂ ਨਾਨਕ ਕੰਨਿਆ ਸ.ਸ ਸਕੂਲ ਘੀ ਮੰਡੀ ਵਿਖੇ ਜ਼ਿਲ੍ਹੇ ਦੇ ਸਕੂਲਾਂ ਤੇ ਕਾਲਜਾਂ ਦੇ ਤਿੰਨ ਵਰਗਾਂ ਦੇ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਆਚਾਰ ਦੀ ਆਮ ਜਾਣਕਾਰੀ ਨਾਲ ਸਬੰਧਤ ਬਾਲ ਸਾਹਿਤ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ।ਜਿਸ ਦੇ ਸਾਰੇ ਜੇਤੂਆਂ ਨੂੰ ਜ਼ਿਲ੍ਹਾ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਡਾ. ਅਮਨਦੀਪ ਕੌਰ, ਪੀ.ਸੀ.ਐਸ ਵਲੋਂ ਭਾਸ਼ਾ ਵਿਭਾਗ ਪੰਜਾਬ ਰਾਹੀਂ ਪ੍ਰਦਾਨ ਕੀਤੀ ਗਈ ਨਕਦ ਇਨਾਮ ਰਾਸ਼ੀ ਅਤੇ ਪ੍ਰਸੰਸਾ ਪੱਤਰਾਂ ਨਾਲ ਸਨਮਾਨਿਤ ਕੀਤਾ।
ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਪਰਮਜੀਤ ਸਿੰਘ ਕਲਸੀ ਨੇ ਦੱਸਿਆ ਕਿ ਜ਼ਿਲ੍ਹੇ ਦੇ ਜਿੰਨ੍ਹਾਂ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ ਹੈ।ਉਨ੍ਹਾਂ ਵਿੱਚ ਵਰਗ-ੳ ਅੱਠਵੀਂ ਜਮਾਤ ਤੱਕ ਜੋਤਰੂਪ ਕੌਰ ਸਰਕਾਰੀ ਮਾਡਰਨ ਹਾਈ ਸਕੂਲ ਅੰਮ੍ਰਿਤਸਰ ਨੇ ਪਹਿਲਾ, ਯਸ਼ਨੀਤ ਕੌਰ ਸਰਕਾਰੀ ਮਾਡਰਨ ਹਾਈ ਸਕੂਲ ਅੰਮਿ੍ਰਤਸਰ ਨੇ ਦੂਜਾ ਅਤੇ ਨਿਗਿਤਾਪਾਲ ਸ੍ਰੀ ਗੁਰੂ ਨਾਨਕ ਕੰਨਿਆ ਸ.ਸ ਸਕੂਲ ਅੰਮਿ੍ਰਤਸਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ ਹੈ।ਇਸੇ ਤਰ੍ਹਾਂ ਵਰਗ-ਅ 9ਵੀਂ ਤੋਂ 12ਵੀਂ ਜਮਾਤ ਵਿੱਚ ਖ਼ੁਸ਼ਪ੍ਰੀਤ ਕੌਰ ਸ.ਸ.ਸ.ਸ ਪੁਤਲੀਘਰ ਨੇ ਪਹਿਲਾ, ਨਿਰਮਾਨ ਸਿੰਘ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਜੀ.ਟੀ ਰੋਡ ਅੰਮ੍ਰਿਤਸਰ ਨੇ ਦੂਜਾ ਅਤੇ ਆਰੀਅਨਦੀਪ ਸਿੰਘ ਸ.ਸ.ਸ.ਸ ਕੋਟ ਖ਼ਾਲਸਾ ਅੰਮ੍ਰਿਤਸਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ ਹੈ।
ਵਰਗ-ੲ ਕਾਲਜ ਵਰਗ ਵਿੱਚ ਸਾਹਿਬਜੀਤ ਸਿੰਘ ਖ਼ਾਲਸਾ ਕਾਲਜ ਅੰਮਿ੍ਰਤਸਰ ਨੇ ਪਹਿਲਾ, ਗੁਰਲੀਨ ਕੌਰ ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੁਮੈਨ ਅੰਮ੍ਰਿਤਸਰ ਨੇ ਦੂਜਾ ਅਤੇ ਪ੍ਰਤਿਭਾਨੂਰ ਕੌਰ ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੁਮੈਨ ਅੰਮਿ੍ਰਤਸਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ।ਪਹਿਲੇ ਸਥਾਨ ‘ਤੇ ਆਉਣ ਵਾਲਿਆਂ ਨੂੰ 1000/- ਦੁਜੇ ਸਥਾਨ ਲਈ 750/- ਅਤੇ ਤੀਸਰੇ ਸਥਾਨ ਲਈ 500/- ਰੁਪਏ ਦੀ ਇਨਾਮ ਰਾਸ਼ੀ ਦੇ ਨਾਲ-ਨਾਲ ਵਿਭਾਗ ਵਲੋਂ ਜਾਰੀ ਕੀਤਾ ਗਿਆ ਪ੍ਰਸੰਸਾ ਪੱਤਰ ਦਿੱਤਾ ਗਿਆ।
ਪਹਿਲੇ ਸਥਾਨ ‘ਤੇ ਆਉਣ ਵਾਲੇ ਸਾਰੇ ਵਰਗਾਂ ਦੇ ਜੇਤੂ ਭਾਸ਼ਾ ਵਿਭਾਗ ਪੰਜਾਬ ਦੇ ਰਾਜ ਪੱਧਰੀ ਬਾਲ ਸਾਹਿਤ ਮੁਕਾਬਲਿਆਂ ਲਈ ਚੁਣੇ ਗਏ।
Check Also
ਲਾਇਨਜ਼ ਕਲੱਬ ਸੰਗਰੂਰ ਰਾਇਲ ਨੇ ਮਨਾਇਆ ਲੋਹੜੀ ਦਾ ਤਿਉਹਾਰ
ਸੰਗਰੂਰ, 14 ਜਨਵਰੀ (ਜਗਸੀਰ ਲੌਂਗੋਵਾਲ) – ਲਾਇਨਜ਼ ਕਲੱਬ ਸੰਗਰੂਰ ਰਾਇਲ ਨੇ ਕਲੱਬ ਦੇ ਪ੍ਰਧਾਨ ਰਾਜੀਵ …