Wednesday, October 14, 2026

ਖ਼ਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਨੂੰ ਆਵਾਜਾਈ ਨਿਯਮਾਂ ਸਬੰਧੀ ਕੀਤਾ ਜਾਗਰੂਕ

ਅੰਮ੍ਰਿਤਸਰ, 30 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜ਼ੀਨੀਅਰਿੰਗ ਐਂਡ ਟੈਕਨਾਲੋਜੀ ਰਣਜੀਤ ਐਵੀਨਊ ਵਿਖੇ ਟ੍ਰੈਫਿਕ ਐਜੂਕੇਸ਼ਨ ਸੈਲ ਵਲੋਂ ਵਿਦਿਆਰਥੀਆਂ ਨੂੰ ਆਵਾਜਾਈ ਨਿਯਮਾਂ ਬਾਰੇ ਜਾਗਰੂਕ ਕਰਨ ਅਤੇ ਅਨੁਸ਼ਾਸਨ ਦੀ ਪਾਲਣਾ ਕਰਨ ਲਈ ਨਵੇਂ ਦਾਖਲਿਆਂ ਲਈ ਚੱਲ ਰਹੇ ਓਰੀਐਂਟੇਸ਼ਨ ਪ੍ਰੋਗਰਾਮ ਦੌਰਾਨ ‘ਆਈ.ਬੀ.ਟੀ.ਆਈ.ਡੀ.ਏ-2023’ ਵਿਸ਼ੇ ’ਤੇ ਗੈਸਟ ਲੈਕਚਰ ਦਾ ਆਯੋਜਨ ਕੀਤਾ ਗਿਆ।ਵਿਦਿਆਰਥੀਆਂ ਨੂੰ ਆਵਾਜਾਈ ਨਿਯਮਾਂ ਬਾਰੇ ਜਾਗਰੂਕ ਕਰਦੇ ਹੋਏ ਵੱਖ-ਵੱਖ ਟ੍ਰੈਫ਼ਿਕ ਅਧਿਕਾਰੀ ਸਰੋਤ ਵਿਅਕਤੀ ਟ੍ਰੈਫਿਕ ਐਜੂਕੇਸ਼ਨ ਸੈਲ ਦੇ ਅਧਿਕਾਰੀ ਐਸ.ਆਈ ਦਲਜੀਤ ਸਿੰਘ ਇੰਚਾਰਜ਼ ਅਤੇ ਐਚ.ਸੀ ਸਲਵੰਤ ਸਿੰਘ ਮੈਂਬਰ ਤੇ ਇੰਸਪੈਕਟਰ ਪਰਮਜੀਤ ਸਿੰਘ ਇੰਚਾਰਜ ਜਿਲ੍ਹਾ ਸਾਂਝ ਕੇਂਦਰ।
ਇਸ ਮੌਕੇ ਕਾਲਜ ਡਾਇਰੈਕਟਰ ਡਾ: ਮੰਜੂ ਬਾਲਾ ਨੇ ਕਿਹਾ ਕਿ ਇਸ ਇੰਟਰਐਕਟਿਵ ਸੈਸ਼ਨ ਦਾ ਮਨੋਰਥ ਵਿਦਿਆਰਥੀਆਂ ਨੂੰ ਸੜਕ ਸੁਰੱਖਿਆ ਬਾਰੇ ਮੁੱਢਲੇ ਨੁਕਤਿਆਂ ਬਾਰੇ ਜਾਣੂ ਕਰਵਾਉਣਾ ਸੀ।

Check Also

ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ

ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …