Tuesday, October 3, 2023

ਡਾ. ਵਿਜੈ ਸਤਬੀਰ ਸਿੰਘ ਵਲੋਂ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਜੀ ਦੇ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 30 ਅਗਸਤ (ਪੰਜਾਬ ਪੋਸਟ ਬਿਊਰੋ) – ਸਾਬਕਾ ਹੈਡ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦੇ ਪਿਛਲੇ ਦਿਨੀਂ ਅਚਾਨਕ ਹੀ ਸਦੀਵੀ ਵਿਛੋੜਾ ਦੇ ਜਾਣ ‘ਤੇ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਸ਼ਾਸਨਿਕ ਅਧਿਕਾਰੀ ਡਾ. ਵਿਜੈ ਸਤਬੀਰ ਸਿੰਘ ਵਲੋ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।ਉਹਨਾ ਕਿਹਾ ਕਿ ਗਿਆਨੀ ਜੀ ਵਲੋ ਨਿਭਾਈਆਂ ਪੰਥਕ ਸੇਵਾਵਾਂ ਨੂੰ ਹਮੇਸ਼ਾਂ ਯਾਦ ਰੱਖੀਆਂ ਜਾਣਗੀਆਂ।ਆਪ ਜੀ ਪੰਥ ਦੇ ਉੱਘੇ ਵਿਦਵਾਨ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਸ੍ਰੀ ਦਸਮ ਗ੍ਰੰਥ ਸਾਹਿਬ ਦੀ ਬਾਣੀ ਦੇ ਬਹੁਤ ਵੱਡੇ ਗਿਆਤਾ ਸਨ।ਅਕਾਲ ਪੁਰਖ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਦੇ ਵਿੱਚ ਨਿਵਾਸ ਅਤੇ ਪਿੱਛੇ ਪਰਿਵਾਰ, ਸੰਬੰਧੀਆਂ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।

Check Also

ਜਿਲ੍ਹੇ ਦੇ ਸਾਰੇ ਪਿੰਡਾਂ ਵਿੱਚ ਲੋਕਾਂ ਵਲੋਂ ‘1 ਅਕਤੂਬਰ ਇੱਕ ਸਾਥ ਇੱਕ ਘੰਟਾ ਸਵੱਛਤਾ ਲਈ ਕੀਤਾ ਗਿਆ ਸ਼੍ਰਮਦਾਨ’

ਅੰਮ੍ਰਿਤਸਰ, 2 ਅਕਤੂਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅਮਿਤ ਤਲਵਾੜ ਦੀ ਅਗਵਾਈ ਹੇਠ ਜਿਲ੍ਹਾ ਅੰਮ੍ਰਿਤਸਰ …