ਅੰਮ੍ਰਿਤਸਰ, 30 ਅਗਸਤ (ਜਗਦੀਪ ਸਿੰਘ) – ਚੀਫ ਖਾਲਸਾ ਦੀਵਾਨ ਦੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ
ਰੱਖੜੀ ਦੇ ਤਿਉਹਾਰ ਨੂੰ ਸਮਰਪਿਤ ਸਕੂਲ ਦੇ ਸੀਨੀਅਰ ਵਿੰਗ ਦੇ ਕਲਾ ਵਿਭਾਗ ਵੱਲੋਂ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ।ਇਸ ਦੌਰਾਨ ਸੱਤਵੀਂ ਜਮਾਤ ਦੇ ਵਿਦਿਆਰਥੀਆਂ ਨੇ ਰੱਖੜੀਆਂ ਲਈ ਬੜੇ ਸੁੰਦਰ ਕਾਰਡ ਬਣਾਏ।ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੇ ਰੰਗ-ਬਿਰੰਗੇ ਕਾਗਜ਼ਾਂ ਦੇ ਨਾਲ ਤੋਹਫੇ ਪੈਕ ਕਰਨ ਲਈ ਸੁੰਦਰ ਡੱਬੇ ਬਣਾਏ ਅਤੇ ਨੌਵੀਂ ਜਮਾਤ ਦੇ ਵਿਦਿਆਰਥੀਆਂ ਨੇ ਬੜੇ ਹੀ ਮਨਮੋਹਕ ਢੰਗ ਨਾਲ ਥਾਲੀਆਂ ਸਜਾ ਕੇ ਆਪਣੀ-ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ।ਸਕੂਲ ਪ੍ਰਿੰਸੀਪਲ ਮਨਦੀਪ ਸਿੰਘ ਨੇ ਵਿਦਿਆਰਥੀਆਂ ਨੂੰ ਰੱਖੜੀ ਦੇ ਤਿਉਹਾਰ ਦੀ ਵਧਾਈ ਦਿੰਦੇ ਹੋਏ ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ।
ਇਸ ਮੌਕੇ ਮੁੱਖ ਅਧਿਆਪਕਾ ਸ਼੍ਰੀਮਤੀ ਕਵਲਪ੍ਰੀਤ ਕੌਰ, ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ।
Check Also
ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …
Punjab Post Daily Online Newspaper & Print Media