ਅੰਮ੍ਰਿਤਸਰ, 30 ਅਗਸਤ (ਸੁਖਬੀਰ ਸਿੰਘ) – ਡੇਂਗੂ ਅਤੇ ਚਿਕਨਗੁਨੀਆਂ ਨਾਲ ਨਜਿੱਠਣ ਵਾਸਤੇ ਸਿਵਲ ਸਰਜਨ ਅੰਮ੍ਰਿਤਸਰ ਡਾ. ਵਿਜੈ ਕੁਮਾਰ ਵਲੋਂ ਮਜੀਠਾ ਰੋਡ
ਅਤੇ ਘਨੁੰਪੁਰ ਕਾਲੇ ਇਲਾਕਿਆਂ ਵਿੱਚ ਸਿਹਤ ਵਿਭਾਗ ਦੀਆਂ ਟੀਮਾਂ ਦੇ ਨਾਲ ਨਾਲ ਨਰਸਿੰਗ ਕਾਲਜ ਦੇ ਬੱਚਿਆਂ ਨੂੰ ਆਮ ਲੋਕਾਂ ਨੂੰ ਜਾਣਕਾਰੀ ਦੇਣ ਲਈ ਭੇਜਿਆ ਗਿਆ।ਡਾ. ਵਿਜੈ ਕੁਮਾਰ ਨੇ ਦੱਸਿਆ ਕਿ ਪਿੱਛਲੇ ਕੁੱਝ ਸਮੇਂ ਤੋਂ ਘਨੁੰਪੁਰ ਕਾਲੇ ਵਿੱਚ ਡੇਂਗੂ ਅਤੇ ਚਿਕਨਗੁਨੀਆਂ ਦੇ ਕੇਸ ਰਿਪੋਰਟ ਹੋਏ ਸਨ।ਪਰ ਇਸ ਵਕਤ ਉਥੇ ਕੋਈ ਵੀ ਐਕਟਿਵ ਕੇਸ ਰਿਪੋਰਟ ਨਹੀਂ ਹੋਇਆ, ਇਸ ਨੂੰ ਮੱਦੇਨਜ਼ਰ ਰੱਖਦੇ ਹੋਏ ਸਾਵਧਾਨੀ ਵਜੋਂ ਕੁੱਝ ਟੀਮਾਂ ਭੇਜੀਆਂ ਗਈਆਂ ਹਨ ਕਿ ਲੋਕ ਹੋਰ ਜਾਗਰੂਕ ਹੋ ਸਕਣ ਅਤੇ ਆਪਣੇ ਅਤੇ ਆਲੇ-ਦੁਆਲੇ ਦੀ ਸਾਫ ਸਫਾਈ ਦਾ ਧਿਆਨ ਰੱਖਣ।ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਬੁਖਾਰ ਹੋਣ ਦੀ ਸਥਿਤੀ ਵਿਚ ਘਬਰਾਉਣ ਦੀ ਬਜ਼ਾਏ ਨੇੜਲੇ ਆਮ ਆਦਮੀ ਕਲੀਨਿਕ ਤੋਂ ਚੈਕਅਪ ਕਰਵਾ ਕੇ ਮੁਫਤ ਇਲਾਜ ਕਰਵਾਇਆ ਜਾਵੇ।ਹਰੇਕ ਸਰਕਾਰੀ ਸੰਸਥਾ ਤੇ ਡੇਂਗੂ ਅਤੇ ਚਿਕਨਗੁਨੀਆ ਦਾ ਮੁਫਤ ਟੈਸਟ ਅਤੇ ਇਲਾਜ ਕੀਤਾ ਜਾਂਦਾ ਹੈ।ਟੀਮਾਂ ਨੂੰ ਫੀਲਡ ਵਿੱਚ ਰਵਾਨਾ ਕਰਨ ਤੋਂ ਪਹਿਲਾਂ ਜਿਲ੍ਹਾ ਐਪੀਡਿਮੋਲੋਜਿਸਟ ਡਾ. ਹਰਜੋਤ ਕੌਰ ਵਲੋਂ ਡੇਂਗੂ ਅਤੇ ਚਿਕਨਗੁਨੀਆ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ।ਉਨ੍ਹਾਂ ਦੱਸਿਆ ਕਿ ਸਰਕਾਰੀ ਅੰਕੜਿਆਂ ਮੁਤਾਬਿਕ ਹੁਣ ਤੱਕ 232 ਡੇਂਗੂ ਅਤੇ 219 ਚਿਕਨਗੁਨੀਆ ਦੇ ਕੇਸ ਰਿਪੋਰਟ ਹੋਏ ਹਨ, ਜਿਸ ਵਿੱਚ ਡੇਂਗੂ ਦੇ 27 ਅਤੇ 69 ਚਿਕਨਗੁਨੀਆ ਦੇ ਕੇਸ ਐਕਟਿਵ ਰਿਪੋਰਟ ਹੋਏ ਹਨ।
ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਰਾਜਿੰਦਰਪਾਲ ਕੌਰ, ਜਿਲ੍ਹਾ ਮਾਸ ਮੀਡੀਆ ਅਫਸਰ ਰਾਜ ਕੌਰ, ਡਿਪਟੀ ਮਾਸ ਮੀਡੀਆ ਅਫਸਰ ਸੁਖਵਿੰਦਰ ਕੌਰ ਅਤੇ ਸਮੂਹ ਵਰਕਰ ਸ਼ਾਮਿਲ ਹੋਏ।
Check Also
ਕਵੀ ਤੇ ਸਾਹਿਤਕ ਫ਼ੋਟੋਗ੍ਰਾਫ਼ਰ ਹਰਭਜਨ ਸਿੰਘ ਬਾਜਵਾ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ 14 ਸਤੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਕਵੀ ਅਤੇ ਬੇਹੱਦ ਜ਼ਹੀਨ ਸਾਹਿਤਕ ਫ਼ੋਟੋਗ੍ਰਾਫ਼ਰ …
Punjab Post Daily Online Newspaper & Print Media