ਭੀਖੀ, 31 ਅਗਸਤ (ਕਮਲ ਜ਼ਿੰਦਲ) – ਸਥਾਨਕ ਸ਼੍ਰੀ ਤਾਰਾ ਚੰਦ ਵਿੱਦਿਆ ਮੰਦਰ ਸੀਨੀ. ਸੰਕੈ. ਸਕੂਲ ਭੀਖੀ ਵਿਖੇ ਵਿੱਦਿਆ ਭਾਰਤੀ ਸਮਿਤੀ ਵਲੋਂ ਮਾਨਸਾ ਵਿਭਾਗ
ਪੱਧਰੀ ਜੀਨੀਅਸ ਪ੍ਰੀਖਿਆ ਕਰਵਾਈ ਗਈ।ਜਿਸ ਵਿੱਚ ਸਕੂਲ ਦੇ 8ਵੀਂ, 10ਵੀਂ ਅਤੇ 12ਵੀਂ ਜਮਾਤ ਦੇ ਬੱਚਿਆ ਨੇ ਭਾਗ ਲਿਆ।ਪ੍ਰਿੰਸੀਪਲ ਨੇ ਦੱਸਿਆ ਕਿ ਇਸ ਪ੍ਰੀਖਿਆ ਵਿੱਚੋਂ ਮੈਰਿਟ ਪ੍ਰਾਪਤ ਕਰਨ ਵਾਲੇ ਬੱਚੇ ਜੀਨੀਅਸ ਮੇਨਜ ਲਈ ਨਾਮਜ਼ਦ ਹੋਣਗੇ।ਇਸ ਤੋਂ ਇਲਾਵਾ ਸਕੂਲ ਵਿੱਚ ਰੱਖੜੀ ਦਾ ਤਿਉਹਾਰ ਮਨਾਇਆ ਗਿਆ।ਸਕੂਲ ਵਿੱਚ ਬੱਚਿਆਂ ਵਲੋਂ ਬਣਾਈਆਂ ਗਈਆਂ ਰੱਖੜੀਆਂ ਦੀ ਪ੍ਰਦਰਸ਼ਨੀ ਲਗਾਈ ਗਈ। ਇਸ ਮੌਕੇ ਪ੍ਰਿੰਸੀਪਲ, ਸਟਾਫ ਅਤੇ ਬੱਚਿਆਂ ਵਲੋਂ ਪੌਦਿਆਂ ਨੂੰ ਸੂਤਰ ਬੰਨ੍ਹ ਕੇ ਉਹਨਾਂ ਦੀ ਰੱਖਿਆ ਦਾ ਵਚਨ ਲਿਆ ਗਿਆ।
Check Also
ਹਵਾ ਪ੍ਰਦੂਸ਼ਣ ਸਿਹਤ ਲਈ ਵੱਧ ਰਿਹਾ ਖਤਰਾ- ਇੰਡੀਅਨ ਮੈਡੀਕਲ ਐਸੋਸੀਏਸ਼ਨ
ਅੰਮ੍ਰਿਤਸਰ, 13 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਹਵਾ ਪ੍ਰਦੂਸ਼ਣ ਹੁਣ ਸਿਰਫ਼ ਸਰਦੀਆਂ ਦੀ ਸਮੱਸਿਆ …
Punjab Post Daily Online Newspaper & Print Media