ਕੈਬਨਿਟ ਮੰਤਰੀਆਂ ਨੇ ਪੰਜਾਬ ਸਰਕਾਰ ਦੀਆਂ ਨੀਤੀਆਂ ਅਤੇ ਪ੍ਰੋਗਰਾਮਾਂ ਤੋਂ ਕਰਵਾਇਆ ਜਾਣੂ
ਅੰਮ੍ਰਿਤਸਰ/ ਬਾਬਾ ਬਕਾਲਾ ਸਾਹਿਬ, 31 ਅਗਸਤ (ਸੁਖਬੀਰ ਸਿੰਘ) – ਰੱਖੜ ਪੁੰਨਿਆ ਦੇ ਪਾਵਨ ਦਿਹਾੜੇ ਮੌਕੇ ਪੰਜਾਬ ਸਰਕਾਰ ਵਲੋਂ ਬਾਬਾ ਬਕਾਲਾ ਸਾਹਿਬ ਵਿਖੇ ਕਰਵਾਏ ਗਏ ਰਾਜ ਪੱਧਰੀ ਸਮਾਗਮ ਵਿੱਚ ਸੂਬੇ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਲਾਲਜੀਤ ਸਿੰਘ ਭੱਲਰ, ਹਰਭਜਨ ਸਿੰਘ ਈ.ਟੀ.ਓ, ਲਾਲ ਚੰਦ ਕਟਾਰੂਚੱਕ, ਆਮ ਆਦਮੀ ਪਾਰਟੀ ਦੇ ਸੂਬਾ ਕਾਰਜ਼ਕਾਰੀ ਪ੍ਰਧਾਨ ਬੁੱਧ ਰਾਮ, ਬਾਬਾ ਬਕਾਲਾ ਦੇ ਵਿਧਾਇਕ ਦਲਬੀਰ ਸਿੰਘ ਟੌਂਗ, ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਜਗਰੂਪ ਸਿੰਘ ਸੇਖਵਾਂ, ਵਾਈਸ ਪ੍ਰਧਾਨ ਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਕਲਸੀ, ਵਿਧਾਇਕ ਹਰਗੋਬਿੰਦਪੁਰ ਸਾਹਿਬ ਅਮਰਪਾਲ ਸਿੰਘ ਕਿਸ਼ਨਕੋਟ ਤੋਂ ਇਲਾਵਾ ਹੋਰ ਵੀ ਸੀਨੀਅਰ ਲੀਡਰਸ਼ਿਪ ਹਾਜ਼ਰ ਸੀ।
ਰਾਜ ਪੱਧਰੀ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਲੋਕ ਪੱਖੀ ਫੈਸਲੇ ਲੈਣ ਦੇ ਨਾਲ ਸੂਬੇ ਦੇ ਵਿਕਾਸ ਲਈ ਪੂਰੀ ਇਮਾਨਦਾਰੀ ਨਾਲ ਕੰਮ ਕੀਤਾ ਜਾ ਰਿਹਾ ਹੈ ਜਿਸ ਦੀ ਬਦੌਲਤ ਪਾਰਟੀ ਅਗਾਮੀ ਲੋਕ ਸਭਾ ਦੀਆਂ ਚੋਣਾਂ ਦੌਰਾਨ ਸੂਬੇ ਦੀਆਂ ਸਾਰੀਆਂ 13 ਸੀਟਾਂ ਉਪਰ ਸ਼ਾਨਦਾਰ ਜਿੱਤ ਹਾਸਲ ਕਰੇਗੀ।ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰੀਸ਼ਦ, ਪੰਚਾਇਤ ਸੰਮਤੀਆਂ, ਪੰਚਾਇਤਾਂ ਅਤੇ ਨਗਰ ਕੌਂਸਲ ਚੋਣਾਂ ਵਿੱਚ ਪਾਰਟੀ ਹੂੰਝਾ ਫੇਰ ਜਿੱਤ ਹਾਸਲ ਕਰੇਗੀ।
ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਇਸ ਸੀਜ਼ਨ ਦੌਰਾਨ 15325 ਮੈਗਾਵਾਟ ਬਿਜਲੀ ਪੈਦਾ ਕਰਕੇ ਰਿਕਾਰਡ ਕਾਇਮ ਕੀਤਾ ਹੈ।ਰਾਜ ਸਰਕਾਰ ਵਲੋਂ ਸੂਬਾ ਵਾਸੀਆਂ ਨੂੰ 600 ਯੂਨਿਟ ਬਿਜਲੀ ਦੀ ਸਹੂਲਤ ਦਿੱਤੀ ਜਾ ਰਹੀ ਹੈ ਅਤੇ 90 ਫੀਸਦੀ ਤੋਂ ਵੱਧ ਪਰਿਵਾਰਾਂ ਦਾ ਜ਼ੀਰੋ ਬਿੱਲ ਆ ਰਿਹਾ ਹੈ।117 ਸਕੂਲ ਆਫ ਐਮੀਨੈਂਸ ਸ਼ੁਰੂ ਕੀਤੇ ਹਨ।ਇਸ ਦੇ ਨਾਲ ਹੀ 650 ਤੋਂ ਵੱਧ ਆਮ ਆਦਮੀ ਕਲੀਨਿਕ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੇ ਰਹੇ ਹਨ।35000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ।ਉਨਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਭ੍ਰਿਸ਼ਟਾਚਾਰ ਦੇ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਈ ਹੋਈ ਹੈ ਅਤੇ 300 ਤੋਂ ਵੱਧ ਭ੍ਰਿਸ਼ਟਾਚਾਰੀਆਂ ਨੂੰ ਸਲਾਖਾਂ ਪਿੱਛੇ ਭੇਜਿਆ ਹੈ।
ਟਰਾਂਸਪੋਰਟ ਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਰਾਜ ਸਰਕਾਰ ਵਲੋਂ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਨਾਲ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਕੇ ਸਰਕਾਰ ਨੇ ਇੱਕ ਹੋਰ ਇਤਿਹਾਸਕ ਕੰਮ ਕੀਤਾ ਹੈ।ਰਾਜ ਸਰਕਾਰ ਵਲੋਂ ਹੜ੍ਹ ਪੀੜ੍ਹਤਾਂ ਦੀ ਹਰ ਸੰਭਵ ਮਦਦ ਕੀਤੀ ਜਾ ਰਹੀ ਹੈ।ਉਨ੍ਹਾਂ ਹਾਜ਼ਰ ਸੰਗਤ ਨੂੰ ਰੱਖੜ ਪੁੰਨਿਆਂ ਦੇ ਤਿਓਹਾਰ ਅਤੇ ‘ਸਾਚਾ ਗੁਰੂ ਲਾਧਾ ਰੇ’ ਦਿਵਸ ਦੀ ਮੁਬਾਰਕਬਾਦ ਵੀ ਦਿੱਤੀ।
ਸੂਬੇ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲਚੰਦ ਕਟਾਰੂਚੱਕ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਨੇ ਆਂਗਨਵਾੜੀ ਵਰਕਰਾਂ ਨੂੰ ਨਿਯੁੱਕਤੀ ਪੱਤਰ ਦੇ ਕੇ ਇੱਕ ਹੋਰ ਵਾਅਦਾ ਪੂਰਾ ਕੀਤਾ ਹੈ।ਪਾਰਟੀ ਦੇ ਸੂਬਾ ਕਾਰਜਕਾਰੀ ਪ੍ਰਧਾਨ ਅਤੇ ਹਲਕਾ ਬੁੱਢਲਾਡਾ ਤੋਂ ਵਿਧਾਇਕ ਬੁੱਧ ਰਾਮ ਨੇ ਹਾਜ਼ਰ ਇਕੱਠ ਨੂੰ ਰੱਖੜ ਪੁੰਨਿਆ ਅਤੇ ‘ਸਾਚਾ ਗੁਰੂ ਲਾਧੋ ਰੇ’ ਦਿਵਸ ਦੀ ਵਧਾਈ ਦਿੱਤੀ।
ਇਸ ਤੋਂ ਪਹਿਲਾਂ ਬਾਬਾ ਬਕਾਲਾ ਸਾਹਿਬ ਹਲਕੇ ਤੋਂ ਵਿਧਾਇਕ ਦਲਬੀਰ ਸਿੰਘ ਟੌਂਗ ਨੇ ਰਾਜ ਪੱਧਰੀ ਸਮਾਗਮ ਵਿੱਚ ਪਹੁੰਚੀ ਸੰਗਤ ਅਤੇ ਲੀਡਰਸ਼ਿਪ ਦਾ ਧੰਨਵਾਦ ਕੀਤਾ।ਸੀਨੀਅਰ ਆਗੂ ਚੇਅਰਮੈਨ ਜਗਰੂਪ ਸਿੰਘ ਸੇਖਵਾਂ, ਵਿਧਾਇਕ ਸ਼ੈਰੀ ਕਲਸੀ, ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ।ਕੈਬਨਿਟ ਮੰਤਰੀ ਧਾਲੀਵਾਲ ਵਲੋਂ ਵਾਤਾਵਰਨ ਸਵੱਛ ਰੱਖਣ ਦੇ ਉਦੇਸ਼ ਨਾਲ ਸਰਕਾਰੀ ਆਈ.ਟੀ.ਆਈ ਵਿਖੇ ਪੌਦੇ ਵੀ ਲਗਾਏ ਗਏ।
ਇਸ ਮੌਕੇ ਖਡੂਰ ਸਾਹਿਬ ਦੇ ਵਿਧਾਇਕ ਸਰਵਣ ਸਿੰਘ ਧੁੰਨ, ਜ਼ੀਰਾ ਤੋਂ ਵਿਧਾਇਕ ਨਰੇਸ਼ ਕਟਾਰੀਆ, ਅੰਮਿ੍ਰਤਸਰ ਦੱਖਣੀ ਤੋਂ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ, ਅੰਮ੍ਰਿਤਸਰ ਸੈਂਟਰਲ ਤੋਂ ਵਿਧਾਇਕ ਡਾ. ਅਜੇ ਗੁਪਤਾ, ਅੰਮ੍ਰਿਤਸਰ ਪੱਛਮੀ ਤੋਂ ਵਿਧਾਇਕ ਡਾ. ਜਸਬੀਰ ਸਿੰਘ ਸੰਧੂ, ਅਟਾਰੀ ਤੋਂ ਵਿਧਾਇਕ ਜਸਵਿੰਦਰ ਸਿੰਘ ਰਮਦਾਸ, ਤਰਨ ਤਾਰਨ ਤੋਂ ਵਿਧਾਇਕ ਕਸ਼ਮੀਰ ਸਿੰਘ ਸੋਹਲ, ਗਿੱਲ ਤੋਂ ਵਿਧਾਇਕ ਜੀਵਨ ਸਿੰਘ ਸੰਗੋਵਾਲ, ਸਮਰਾਲਾ ਤੋਂ ਵਿਧਾਇਕ ਜਗਤਾਰ ਸਿੰਘ, ਵਿਧਾਇਕ ਨਰਿੰਦਰਪਾਲ ਸਿੰਘ, ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕ ਬੀਬਾ ਜੀਵਨਜੋਤ ਕੌਰ, ਐਸ.ਡੀ.ਐਮ ਬਾਬਾ ਬਕਾਲਾ ਸਾਹਿਬ ਸ੍ਰੀਮਤੀ ਅਲਕਾ ਕਾਲੀਆ, ਪਨਸਪ ਦੇ ਚੇਅਰਮੈਨ ਬਲਬੀਰ ਸਿੰਘ ਪੰਨੂ, ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ, ਨਗਰ ਸੁਧਾਰ ਟਰੱਸਟ ਗੁਰਦਾਸਪੁਰ ਦੇ ਚੇਅਰਮੈਨ ਰਜੀਵ ਸ਼ਰਮਾ, ਚੇਅਰਮੈਨ ਸ਼ਨਾਖ ਸਿੰਘ, ਚੇਅਰਮੈਨ ਜਿਲ੍ਹਾ ਪ੍ਰੀਸ਼ਦ ਜਸਪ੍ਰੀਤ ਸਿੰਘ, ਗੁਰਦੀਪ ਸਿੰਘ ਰੰਧਾਵਾ ਡੇਰਾ ਬਾਬਾ ਨਾਨਕ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸ਼ਮਸ਼ੇਰ ਸਿੰਘ ਦੀਨਾਨਗਰ, ਚੰਦਾ ਸਿੰਘ ਗਿੱਲ, ਡਾ. ਜਸਪਾਲ ਸਿੰਘ, ਜ਼ੋਰਾਵਰ ਸਿੰਘ ਤੋਂ ਇਲਾਵਾ ਹੋਰ ਆਗੂ ਹਾਜ਼ਰ ਸਨ।