ਸੰਗਰੂਰ, 31 ਅਗਸਤ (ਜਗਸੀਰ ਲੌਂਗੋਵਾਲ) – ਕਲਗੀਧਰ ਟਰੱਸਟ ਬੜੂ ਸਾਹਿਬ ਅਕਾਲ ਅਕੈਡਮੀ ਬੇਨੜਾ ਦੀ ਪੰਜਵੀਂ ਜਮਾਤ ਦੀ ਵਿਦਿਆਰਥਣ ਕੀਸ਼ਵਰ ਕੌਰ
ਗਰੇਵਾਲ ਨੇ 30 ਅਗਸਤ ਨੂੰ ਪੁਲਿਸ ਲਾਈਨ ਸੰਗਰੂਰ ਵਿਖੇ ਹੋਏ ਜਿਲ੍ਹਾ ਪੱਧਰੀ ਸਕੇਟਿੰਗ ਮੁਕਾਬਲੇ ‘ਚ ਰੋਡ ਰੇਸ 1500 ਮੀਟਰ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਕੇ ਗੋਲਡ ਮੈਡਲ ਹਾਸਲ ਕੀਤਾ ਅਤੇ ਰਿੰਕ ਰੇਸ 1000 ਮੀਟਰ ਵਿੱਚ ਦੂਜਾ ਸਥਾਨ ਪ੍ਰਾਪਤ ਕਰਕੇ ਸਿਲਵਰ ਮੈਡਲ ਹਾਸਲ ਕੀਤਾ।ਕੀਸ਼ਵਰ ਕੌਰ ਗਰੇਵਾਲ ਜਿਲ੍ਹਾ ਪੱਧਰੀ ਮੁਕਾਬਲੇ ਵਿਚੋਂ ਵਧੀਆ ਪ੍ਰਦਰਸ਼ਨ ਕਰਕੇ ਰਾਜ ਪੱਧਰੀ ਮੁਕਾਬਲੇ ਲਈ ਚੁਣੀ ਗਈ।ਅਕਾਲ ਅਕੈਡਮੀ ਬੇਨੜਾ ਪ੍ਰਿੰਸੀਪਲ ਮਨਜੋਤ ਕੌਰ ਅਤੇ ਸਾਰੇ ਸਟਾਫ ਨੇ ਇਸ ਪ੍ਰਾਪਤੀ ਲਈ ਬੱਚੇ ਅਤੇ ਮਾਤਾ ਪਿਤਾ ਨੂੰ ਸ਼ੁੁਭਕਾਮਨਾਵਾਂ ਦਿੱਤੀਆਂ।
Check Also
ਖ਼ਾਲਸਾ ਯੂਨੀਵਰਸਿਟੀ ਵੱਲੋਂ ਵਿਸ਼ਵ ਦਿਲ ਦਿਵਸ-2026 ਮਨਾਇਆ ਗਿਆ
ਅੰਮ੍ਰਿਤਸਰ, 23 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਦਿਲ ਦੀ ਸਿਹਤ ਪ੍ਰਤੀ ਜਾਗਰੂਕਤਾ ਪੈਦਾ ਕਰਨ ਅਤੇ …
Punjab Post Daily Online Newspaper & Print Media