Tuesday, October 3, 2023

ਛੀਨਾ ਨੇ ‘ਵਨ ਨੇਸ਼ਨ ਵਨ ਇਲੈਕਸ਼ਨ’ ਪ੍ਰਣਾਲੀ ਦੀ ਕੀਤੀ ਸ਼ਲਾਘਾ

ਅੰਮ੍ਰਿਤਸਰ, 1 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਭਾਜਪਾ ਦੇ ਸੀਨੀਅਰ ਆਗੂ ਅਤੇ ਲੋਕ ਸਭਾ ਹਲਕਾ ਅੰਮ੍ਰਿਤਸਰ ਦੇ ਇੰਚਾਰਜ਼ ਰਜਿੰਦਰ ਮੋਹਨ ਸਿੰਘ ਛੀਨਾ ਨੇ ਕੇਂਦਰ ਸਰਕਾਰ ਵਲੋਂ ‘ਇੱਕ ਰਾਸ਼ਟਰ ਇੱਕ ਚੋਣ’ ਸੰਕਲਪ ਰਾਹੀਂ ਇੱਕੋ ਸਮੇਂ ਚੋਣਾਂ ਕਰਵਾਉਣ ਲਈ ਉਲੀਕੀ ਗਈ ਰਣਨੀਤੀ ਸਬੰਧੀ ਇੱਕ ਉਚ ਪੱਧਰੀ ਕਮੇਟੀ ਦੇ ਗਠਨ ਦੀ ਸ਼ਲਾਘਾ ਕੀਤੀ।ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਸਦਕਾ ਵਿਧਾਨ ਸਭਾ ਅਤੇ ਸੰਸਦੀ ਚੋਣਾਂ ਨੂੰ ਜੋੜਨ ਨਾਲ ਚੋਣ ਕਮਿਸ਼ਨ ਅਤੇ ਸਮੁੱਚੀ ਨੌਕਰਸ਼ਾਹੀ ਦੇ ਸਮੇਂ, ਪੈਸੇ ਦੀ ਬਚਤ ਅਤੇ ਦਫ਼ਤਰੀ ਡਿਊਟੀਆਂ ’ਚ ਇਕਸਾਰਤਾ ਲਿਆਉਣ ’ਚ ਸਹਾਇਤਾ ਮਿਲੇਗੀ।ਉਨ੍ਹਾਂ ਕਿਹਾ ਕਿ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ, ਜੋ ਕਿ ਇਕ ਉਘੇ ਵਕੀਲ ਅਤੇ ਵਿਧਾਨਿਕ ਮਸਲਿਆਂ ਦੇ ਮਾਹਿਰ ਹਨ, ਨੂੰ ਪੈਨਲ ਦੇ ਮੁਖੀ ਵਜੋਂ ਨਿਯੁੱਕਤ ਕਰਨਾ ਬਹੁਤ ਸ਼ਲਾਘਾਯੋਗ ਹੈ।ਉਨ੍ਹਾਂ ਕਿਹਾ ਕਿ ਇਹ ਪੈਨਲ ਨਵੀਂ ਪ੍ਰਣਾਲੀ ਨੂੰ ਲਾਗੂ ਕਰਨ ਦੀ ਪ੍ਰੀਕਿਰਿਆ ਦਾ ਅਧਿਐਨ ਕਰੇਗੀ।ਉਨ੍ਹਾਂ ਕਿਹਾ ਕਿ ਇਕੋ ਸਮੇਂ ਚੋਣਾਂ ਕਰਵਾਉਣ ਨਾਲ ਮਤਦਾਨ ’ਚ ਵਾਧਾ ਹੋਵੇਗਾ, ਕਿਉਕਿ ਵੋਟਰਾਂ ਲਈ ਰਾਜ ਵਿਧਾਨ ਸਭਾਵਾਂ ਅਤੇ ਸੰਸਦ ਲਈ ਵੋਟ ਪਾਉਣਾ ਸੁਵਿਧਾਜਨਕ ਹੋਵੇਗਾ।ਉਨ੍ਹਾਂ ਕਿਹਾ ਕਿ ਇਕੱਠੀਆਂ ਚੋਣਾਂ ਕਰਵਾਉਣ ਨਾਲ ਖਰਚਾ ਵੀ ਘਟੇਗਾ ਅਤੇ ਪ੍ਰਸ਼ਾਸ਼ਨ ਚੁਸਤ ਬਣੇਗਾ।

 

Check Also

ਜਿਲ੍ਹੇ ਦੇ ਸਾਰੇ ਪਿੰਡਾਂ ਵਿੱਚ ਲੋਕਾਂ ਵਲੋਂ ‘1 ਅਕਤੂਬਰ ਇੱਕ ਸਾਥ ਇੱਕ ਘੰਟਾ ਸਵੱਛਤਾ ਲਈ ਕੀਤਾ ਗਿਆ ਸ਼੍ਰਮਦਾਨ’

ਅੰਮ੍ਰਿਤਸਰ, 2 ਅਕਤੂਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅਮਿਤ ਤਲਵਾੜ ਦੀ ਅਗਵਾਈ ਹੇਠ ਜਿਲ੍ਹਾ ਅੰਮ੍ਰਿਤਸਰ …