ਅੰਮ੍ਰਿਤਸਰ, 1 ਸਤੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਵਪਾਰੀਆਂ ਅਤੇ ਖੱਪਤਕਾਰਾਂ ਨੂੰ ‘ਮੇਰਾ ਬਿੱਲ’ ਐਪ ਬਾਰੇ ਜਾਗਰੂਕ ਕਰਨ ਲਈ ਜ਼ਿਲ੍ਹੇ ਵਿੱਚ ਐਪ ਦੀ ਸ਼ੁਰੂਆਤ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਆਪਣੇ ਦਫ਼ਤਰ ਵਿਖੇ ਲਾਈਵ ਬਿਲ ਅਪਲੋਡ ਕਰਕੇ ਕੀਤੀ।ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਤੇ ਅਤੇ ਆਬਕਾਰੀ ਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਟੈਕਸ ਚੋਰੀ ਨੂੰ ਰੋਕਣ ਲਈ ‘ਬਿੱਲ ਲਿਆਓ, ਇਨਾਮ ਪਾਓ’ ਸਕੀਮ ਦੇ ਤਹਿਤ ‘ਮੇਰਾ ਬਿੱਲ’ ਐਪ ਤਿਆਰ ਕੀਤੀ ਗਈ ਹੈ।ਐਪ ਲਾਂਚ ਕਰਨ ਦਾ ਮਕਸਦ ਆਮ ਵਿਅਕਤੀ ਨੂੰ ਖਰੀਦ ਕਰਨ ਮੌਕੇ ਦੁਕਾਨਦਾਰਾਂ ਪਾਸੋਂ ਬਿੱਲ ਹਾਸਲ ਕਰਨ ਲਈ ਉਤਸ਼ਾਹਿਤ ਕਰਕੇ ਸਰਕਾਰੀ ਮਾਲੀਏ ਦੀ ਉਗਰਾਹੀ ਵਧਾਉਣਾ ਵੀ ਹੈ।ਉਨ੍ਹਾਂ ਦੱਸਿਆ ਕਿ ਇਹ ਇਨਾਮ ਵਸਤ/ਸੇਵਾ ਲਈ ਅਦਾ ਕੀਤੇ ਕਰ ਯੋਗ ਰਕਮ ਦੇ ਪੰਜ ਗੁਣਾਂ ਦੇ ਬਰਾਬਰ ਹੋਵੇਗਾ, ਪਰ ਇਹ ਇਨਾਮ ਵੱਧ ਤੋਂ ਵੱਧ 10 ਹਜ਼ਾਰ ਰੁਪਏ ਤੱਕ ਦੇ ਮੁੱਲ ਦਾ ਹੋਵੇਗਾ। ਹਰੇਕ ਜ਼ਿਲ੍ਹੇ ਵਿੱਚ ਵੱਧ ਤੋਂ ਵੱਧ 10 ਇਨਾਮ ਦਿੱਤੇ ਜਾਣੇ ਹਨ ਅਤੇ ਯੋਗ ਬਿੱਲ ਦੀ ਰਕਮ ਘੱਟ ਤੋਂ ਘੱਟ 200 ਰੁਪਏ ਹੋਣੀ ਚਾਹੀਦੀ ਹੈ।ਜੇਤੂਆਂ ਦੀ ਸੂਚੀ ਟੈਕਸੇਸ਼ਨ ਵਿਭਾਗ ਦੀ ਵੈਬਸਾਈਟ ‘ਤੇ ਪਾਈ ਜਾਵੇਗੀ ਅਤੇ ਜੇਤੂਆਂ ਨੂੰ ਮੋਬਾਈਲ ਐਪ ਰਾਹੀਂ ਸੂਚਿਤ ਕੀਤਾ ਜਾਵੇਗਾ।ਹਰੇਕ ਮਹੀਨੇ 290 ਲੱਕੀ ਡਰਾਅ 7 ਤਰੀਕ ਨੂੰ ਕੱਢੇ ਜਾਣਗੇ।ਉਨ੍ਹਾਂ ਜ਼ਿਲ੍ਹਾ ਨਿਵਾਸੀਆਂ ਨੂੰ ਮੇਰਾ ਬਿੱਲ’ ਐਪ ਐਂਡਰਾਇਡ ਫੋਨ ਲਈ ਗੂਗਲ ਪਲੇਅ ਸਟੋਰ ਅਤੇ ਐਪਲ ਲਈ ਐਪ ਸਟੋਰ ਤੋਂ ਡਾਊਨਲੋਡ ਕਰਕੇ ਇਸ ਸਕੀਮ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ।ਉਨਾਂ ਕਿਹਾ ਕਿ ਪੈਟਰੋਲੀਅਮ ਉਤਪਾਦ (ਕੱਚਾ ਤੇਲ, ਪੈਟਰੋਲ, ਡੀਜ਼ਲ, ਹਵਾਬਾਜ਼ੀ ਟਰਬਾਈਨ ਈਂਧਨ ਅਤੇ ਕੁਦਰਤੀ ਗੈਸ) ਅਤੇ ਸ਼ਰਾਬ ਦੇ ਨਾਲ-ਨਾਲ ਬਿਜ਼ਨਸ-ਟੂ-ਬਿਜ਼ਨਸ ਦੇ ਲੈਣ-ਦੇਣ ਦੇ ਵਿਕਰੀ ਬਿੱਲ ਇਸ ਸਕੀਮ ਵਿੱਚ ਹਿੱਸਾ ਲੈਣ ਦੇ ਯੋਗ ਨਹੀਂ ਹੋਣਗੇ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …