ਸੰਗਰੂਰ, 2 ਸਤੰਬਰ (ਜਗਸੀਰ ਲੌਂਗੋਵਾਲ) – ਜਿਲ੍ਹਾ ਸਿੱਖਿਆ ਅਫਸਰ ਦਫਤਰ ਸੰਗਰੂਰ ਵਲੋਂ ਸਕੂਲਾਂ ਵਿੱਚ ਕਰਵਾਈਆਂ ਗਈਆਂ 67ਵੀਆਂ ਜਿਲ੍ਹਾ ਪੱਧਰੀ ਖੇਡਾਂ
(2023-24) ਵਿੱਚ ਜਿਲਾ ਅਧੀਨ ਆਉਂਦੇ ਵੱਖ-ਵੱਖ ਸਕੂਲਾਂ ਨੇ ਭਾਗ ਲਿਆ।
ਐਮ.ਐਲ.ਜੀ ਕਾਨਵੈਂਟ ਸਕੂਲ ਚੀਮਾ ਦੇ 20 ਬੱਚਿਆਂ ਨੇ ਵੱਖ-ਵੱਖ ਖੇਡਾਂ ਜੂਡੋ, ਬਾਕਸਿੰਗ, ਕਿੱਕ ਬਾਕਸਿੰਗ ਵਿੱਚ ਭਾਗ ਲਿਆ।ਸਕੂਲ ਦੇ 3 ਬੱਚਿਆਂ ਨੇ ਸਿਲਵਰ ਮੈਡਲ ਅਤੇ 7 ਬੱਚਿਆ ਨੇ ਬਰੌਂਜ਼ ਮੈਡਲ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ।ਸਭ ਬੱਚਿਆਂ ਨੂੰ ਸਵੇਰ ਦੀ ਸਭਾ ਵਿੱਚ ਮੈਡਲ ਅਤੇ ਸਰਟੀਫੀਕੇਟ ਵੰਡੇ ਗਏ।ਪ੍ਰਿੰਸੀਪਲ ਡਾ. ਵਿਕਾਸ ਸੂਦ ਨੇ ਕਿਹਾ ਕਿ ਖੇਡਾਂ ਵਿਦਿਆਰਥੀ ਜੀਵਨ ਦਾ ਅਹਿਮ ਅੰਗ ਹਨ।ਇਸ ਸਮੇਂ ਮੈਨੇਜਮੈਂਟ, ਪ੍ਰਿੰਸੀਪਲ, ਡੀ.ਪੀ ਟੀਚਰ ਸੰਤਰੋ ਦੇਵੀ, ਸੁਖਵਿੰਦਰ ਕੌਰ ਅਤੇ ਸਮੂਹ ਸਟਾਫ ਹਾਜ਼ਰ ਰਿਹਾ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media