ਅੰਮ੍ਰਿਤਸਰ, 2 ਸਤੰਬਰ (ਸੁਖਬੀਰ ਸਿੰਘ) – ਸਬ ਇੰਸਪੈਕਟਰ ਤੇਜਿੰਦਰ ਸਿੰਘ ਇੰਚਾਰਜ਼ ਸਾਂਝ ਕੇਂਦਰ ਪੂਰਬੀ, ਏ.ਐਸ.ਆਈ ਜਸਵੰਤ ਸਿੰਘ ਤੇ ਉਪਦੇਸ਼ ਸਿੰਘ ਵਲੋਂ
ਸਰਕਾਰੀ ਐਲੀਮੈਂਟਰੀ ਸਕੂਲ ਦਸ਼ਮੇਸ਼ ਨਗਰ ਜੌੜਾ ਫਾਟਕ ਅਮ੍ਰਿਤਸਰ ਵਿਖੇ ਸੈਮੀਨਾਰ ਕਰਵਾਇਆ ਗਿਆ।ਇਸ ਦੌਰਾਨ ਸਕੂਲ ਦੇ ਵਿਦਿਆਰਥੀਆਂ ਨੂੰ ਕਾਪੀਆਂ, ਪੈਨਸਿਲਾਂ ਤੇ ਪੈਨ ਵੰਡੇ ਗਏ ਅਤੇ ਸਕੂਲ ਦੇ ਸਟਾਫ਼ ਨੂੰ ਸਾਂਝ ਕੇਂਦਰਾਂ ਵਿੱਚ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਬਾਰੇ ਦੱਸਿਆ।ਗੁੰਮਸ਼ੁਦਗੀ ਮੋਬਾਇਲ ਟਰੈਕਰ ਐਪ, 181,112 ਹੈਲਪ ਡੈਸਕ, ਸਾਈਬਰ ਕਰਾਇਮ, ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵ ਸਬੰਧੀ ਵੀ ਜਾਣੂ ਕਰਵਾਇਆ ਗਿਆ।
Check Also
ਹਾਕੀ ਇੰਡੀਆ ਦੇ ਜਨਰਲ ਸਕੱਤਰ ਭੋਲਾਨਾਥ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ
ਅੰਮ੍ਰਿਤਸਰ, 25 ਅਕਤੂਬਰ (ਜਗਦੀਪ ਸਿੰਘ) – ਏਸ਼ੀਆਈ ਖੇਡਾਂ ਵਿੱਚ ਭਾਰਤੀ ਮਹਿਲਾ ਹਾਕੀ ਟੀਮ ਅਤੇ ਪੁਰਸ਼ …
Punjab Post Daily Online Newspaper & Print Media