Saturday, July 27, 2024

ਐਸ.ਏ.ਐਸ ਇੰਟਰਨੈਸ਼ਨਲ ਸਕੂਲ ਚੀਮਾ ਵਿਖੇ ‘ਕੁਇਜ਼ ਕੰਪੀਟੀਸ਼ਨ’ ਕਰਵਾਇਆ

ਸੰਗਰੂਰ, 3 ਸਤੰਬਰ (ਜਗਸੀਰ ਲੌਂਗੋਵਾਲ) – ਪੜ੍ਹਾਈ ਦੇ ਨਾਲ-ਨਾਲ ਵਿਦਿਆਰਥੀਆਂ ਦੇ ਬੌਧਿਕ ਵਿਕਾਸ ਨੂੰ ਵਿਕਸਿਤ ਕਰਨ ਅਤੇ ਉਹਨਾਂ ਦੇ ਗਿਆਨ ਵਿੱਚ ਵਾਧਾ ਕਰਨ ਦੇ ਉਦੇਸ਼ ਨਾਲ ਐਸ.ਏ.ਐਸ ਇੰਟਰਨੈਸ਼ਨਲ ਸਕੂਲ ਚੀਮਾ ਵਲੋਂ ਸਮੇਂ-ਸਮੇਂ ਪ੍ਰੋਗਰਾਮ ਕਰਵਾਏ ਜਾਂਦੇ ਹਨ।ਬੀਤੇ ਦਿਨੀ ਸਕੂਲ ਵਲੋਂ ਛੇਵੀਂ ਤੋਂ ਅੱਠਵੀਂ ਸ਼੍ਰੇਣੀ ਦੇ ਵਿਦਿਆਰਥੀਆਂ ਵਿੱਚ “ਕੁਇਜ਼ ਕੰਪੀਟੀਸ਼ਨ ” ਕਰਵਾਇਆ ਗਿਆ, ਜਿਸ ਦਾ ਸਾਰਾ ਪ੍ਰਬੰਧ ਸਕੂਲ ਸੀਨੀਅਰ ਅਧਿਆਪਕਾ ਸੰਜੀਤ ਕੋਰ ਅਤੇ ਗੁਰਮੀਤ ਕੋਰ ਵਲੋਂ ਕੀਤਾ ਗਿਆ।ਇਸ ਮੁਕਾਬਲੇ ਵਿੱਚ ਟੀਮ-ਏ ਦੇ ਵਿਦਿਆਰਥੀ ਮਹਿਕਪ੍ਰੀਤ ਕੌਰ, ਨੈਤਿਕ ਅਤੇ ਪੂਨੀਤ ਕੌਰ ਨੇ ਬਾਜ਼ੀ ਮਾਰਦੇ ਹੋਏ ਪਹਿਲੀ ਪੁਜੀਸ਼ਨ ਪ੍ਰਾਪਤ ਕੀਤੀ।ਇਹ ਪ੍ਰੋਗਰਾਮ ਨੂੰ ਕਰਵਾਉਣ ਲਈ ਮੈਡਮ ਮਿਨਾਕਸ਼ੀ ਅਤੇ ਮੈਡਮ ਹੀਨਾ ਨੇ ਵਿਸ਼ੇਸ਼ ਭੁਮਿਕਾ ਨਿਭਾਈ।ਸਕੂਲ ਪ੍ਰਿੰਸੀਪਲ ਵਿਕਰਮ ਸ਼ਰਮਾ ਨੇ ਦੱਸਿਆ ਕਿ ਵਿਦਿਆਰਥੀਆਂ ਦੇ ਕਰਵਾਏ ਇਸ “ਕੁਇਜ਼ ਕੰਪੀਟੀਸ਼ਨ” ਦਾ ਉਦੇਸ਼ “ਚੰਦ੍ਰਯਾਨ-3” ਸਬੰਧੀ ਜਾਣਕਾਰੀ ਵਿੱਚ ਵਾਧਾ ਕਰਨਾ ਸੀ।ਅੰਤ ‘ਚ ਜੇਤੂਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।

Check Also

ਐਸ.ਜੀ.ਪੀ.ਸੀ ਚੋਣਾਂ ਲਈ ਵੋਟ ਬਨਾਉਣ ਲਈ ਮਿਆਦ 31 ਜੁਲਾਈ 2024 ਨੂੰ ਹੋਵੇਗੀ ਸਮਾਪਤ

ਪਠਾਨਕੋਟ, 26 ਜੁਲਾਈ (ਪੰਜਾਬ ਪੋਸਟ ਬਿਊਰੋ) – ਉਪ ਮੰਡਲ ਮੈਜਿਸਟਰੇਟ ਪਠਾਨਕੋਟ ਮੇਜਰ ਡਾ. ਸੁਮਿਤ ਮੁਦ …