ਸੰਗਰੂਰ, 3 ਸਤੰਬਰ (ਜਗਸੀਰ ਲੌਂਗੋਵਾਲ) – ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ।ਸੰਗਰੂਰ ਦੇ ਜਿਲ੍ਹਾ ਪੱਧਰੀ ਖੋ ਖੋ ਮੁਕਾਬਲੇ ਘਨੌਰੀ ਵਿਖੇ ਜ਼ਿਲ੍ਹਾ ਸਿੱਖਿਆ ਅਫਸਰ ਸੰਜੀਵ ਸ਼ਰਮਾ ਦੀ ਅਗਵਾਈ ਹੇਠ ਹੋਏ।ਰੱਤੋਕੇ ਸਕੂਲ ਦੇ ਖਿਡਾਰੀਆਂ ਨੇ ਬਿਹਤਰੀਨ ਪ੍ਰਦਰਸ਼ਨ ਕੀਤਾ।ਖੋ ਖੋ ਲੜਕਿਆਂ ਦੀ ਟੀਮ ਨੇ ਜ਼ਿਲ੍ਹਾ ਸੰਗਰੂਰ ਵਿਚੋਂ ਦੂਸਰਾ ਅਤੇ ਲੜਕੀਆਂ ਦੀ ਟੀਮ ਨੇ ਜ਼ਿਲੇ ਵਿਚੋਂ ਤੀਸਰਾ ਸਥਾਨ ਹਾਸਿਲ ਕਰਕੇ ਸਰਕਾਰੀ ਐਲੀਮੈਂਟਰੀ ਸਕੂਲ ਰੱਤੋਕੇ ਦਾ ਨਾਮ ਬੁਲੰਦੀਆਂ ‘ਤੇ ਪਹੁੰਚਾ ਦਿੱਤਾ।ਖੇਡਾਂ ਦੇ ਇੰਚਾਰਜ਼ ਸੁਖਪਾਲ ਸਿੰਘ ਨੂੰ ਇਸ ਸਫਲਤਾ ਲਈ ਸਾਰੇ ਸਟਾਫ ਨੇ ਵਧਾਈ ਦਿੱਤੀ।ਜਿੰਨਾਂ ਦੱਸਿਆ ਕਿ ਰੱਤੋਕੇ ਸਕੂਲ ਦੇ ਵਿਦਿਆਰਥੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਬਦੌਲਤ ਪੰਜ ਲੜਕੇ ਅਤੇ ਦੋ ਲੜਕੀਆਂ ਦੀ ਚੋਣ ਸੂਬਾ ਪੱਧਰੀ ਖੇਡਾਂ ਲਈ ਹੋਈ ਹੈ।ਉਹਨਾਂ ਨੇ ਇਸ ਸ਼ਾਨਦਾਰ ਪ੍ਰਦਰਸ਼ਨ ਦਾ ਸਿਹਰਾ ਟੀਮ ਕੋਚ ਅੰਮ੍ਰਿਤਪਾਲ ਸਿੰਘ ਨੂੰ ਦਿੰਦੇ ਹੋਏ ਉਹਨਾਂ ਵਲੋਂ ਕਾਰਵਾਈ ਅਣਥੱਕ ਮਿਹਨਤ ਅਤੇ ਟ੍ਰੇਨਿੰਗ ਸੰਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਸਹਾਇਕ ਇੰਚਾਰਜ਼ ਖੇਡਾਂ ਮੈਡਮ ਚਰਨਜੋਤ ਕੌਰ ਅਤੇ ਰੇਨੂ ਸਿੰਗਲਾ ਨੇ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਵਧਾਈ ਦਿੰਦਿਆਂ ਟੀਮ ਕੋਚ ਅੰਮ੍ਰਿਤਪਾਲ ਸਿੰਘ ਅਤੇ ਸਹਾਇਕ ਸਾਹਿਲਪ੍ਰੀਤ ਦੀ ਪ੍ਰਸ਼ੰਸਾ ਕੀਤੀ।ਸਕੂਲ ਅਧਿਆਪਕਾਂ ਮੈਡਮ ਪਰਵੀਨ ਕੌਰ, ਸਤਪਾਲ ਕੌਰ, ਕਰਮਜੀਤ ਕੌਰ, ਰਣਜੀਤ ਕੌਰ ਨੇ ਸਮੂਹ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਵਧਾਈ ਦਿੱਤੀ।
ਟੀਮਾਂ ਦਾ ਸਕੂਲ ਪਹੁੰਚਣ ‘ਤੇ ਸਰਪੰਚ ਕੁਲਦੀਪ ਕੌਰ, ਸਕੂਲ ਕਮੇਟੀ ਪ੍ਰਧਾਨ ਬਲਜੀਤ ਬੱਲੀ, ਸਕੂਲ ਵੈਲਫੇਅਰ ਕਮੇਟੀ ਪ੍ਰਧਾਨ ਗਿਆਨ ਸਿੰਘ ਭੁੱਲਰ, ਕੁਲਦੀਪ ਕਾਲੀ, ਸਲਵਿੰਦਰ ਸਿੰਘ, ਜਸਪਾਲ ਸਾਹੋਕੇ, ਵਿਜੇ, ਸਾਹਿਬ ਸਿੰਘ, ਮੱਖਣ ਢੱਡਰੀਆਂ ਨੇ ਸਵਾਗਤ ਕੀਤਾ।
Check Also
ਖ਼ਾਲਸਾ ਕਾਲਜ ਵੈਟਰਨਰੀ ਵਿਖੇ ਪਲੇਸਮੈਂਟ ਡਰਾਈਵ ਕਰਵਾਈ ਗਈ
ਅੰਮ੍ਰਿਤਸਰ, 27 ਮਾਰਚ (ਜਗਦੀਪ ਸਿੰਘ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਵਿਖੇ ਬਾਵਿਆ …