ਅੰਮਿਤਸਰ, 4 ਸਤੰਬਰ (ਜਗਦੀਪ ਸਿੰਘ) – ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾਤਸ਼ਾਹੀ ਛੇਵੀਂ ਛਾਉਣੀ ਬੁੱਢਾ ਦਲ, ਗੁਰਦੁਆਰਾ ਬੁਰਜ਼ ਅਕਾਲੀ ਬਾਬਾ ਫੂਲਾ
ਸਿੰਘ ਵਿਖੇ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਸ਼ਬਦ ਕੀਰਤਨ ਨਾਮ ਸਿਮਰਨ ਸਤਿਸੰਗ, ਸ਼੍ਰੋਮਣੀ ਕਮੇਟੀ, ਮੈਨੇਜਰ ਸ੍ਰੀ ਦਰਬਾਰ ਸਾਹਿਬ ਅਤੇ ਬੁੱਢਾ ਦਲ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ ਕਰਵਾਇਆ ਗਿਆ।ਗੁ: ਸ਼ਹੀਦ ਗੰਜ ਬਾਬਾ ਦੀਪ ਸਿੰਘ ਦੇ ਮੁੱਖ ਗ੍ਰੰਥੀ ਗਿਆਨੀ ਸਰਜੀਤ ਸਿੰਘ ਸਭਰਾ ਨੇ “ਜਾ ਕਉ ਹਰਿ ਰੰਗ ਲਾਗੋ ਇਸੁ ਜੁਗ ਮਹਿ ਸੋ ਕਹੀਅਤ ਹੈ ਸੂਰਾ॥” ਵਿਸ਼ੇ ਉਪਰ ਗੁਰਬਾਣੀ ਤੇ ਇਤਿਹਾਸਕ ਪ੍ਰਸੰਗਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ।ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਨੇ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ।
ਭਾਈ ਗੁਰਇਕਬਾਲ ਸਿੰਘ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ, ਭਾਈ ਸਤਿਬੀਰ ਸਿੰਘ ਚੋਜ਼ੀ ਬੈਂਕ ਵਾਲੇ, ਭਾਈ ਹਰਪ੍ਰੀਤ ਸਿੰਘ ਗਿੰਨੀ ਵੀਰ ਜੀ ਨੇ ਗੁਰਬਾਣੀ ਮਨੋਹਰ ਕੀਰਤਨ ਦੀ ਛਹਿਬਰ ਲਾਈ ਅਤੇ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਦੀਆਂ ਬੀਬੀਆਂ ਦੇ ਜਥਿਆਂ ਨੇ ਸੰਗਤੀ ਰੂਪ ਵਿੱਚ ਸੁਖਮਨੀ ਸਾਹਿਬ ਦਾ ਪਾਠ ਕੀਤਾ। ਸਟੇਜ ਦੀ ਸੇਵਾ ਭਾਈ ਦੇਵਿੰਦਰ ਸਿੰਘ ਨੇ ਬਾਖੂਬੀ ਨਿਭਾਈ।
ਇਸ ਸਮੇਂ ਦਿਲਜੀਤ ਸਿੰਘ ਬੇਦੀ ਸਕੱਤਰ ਬੁੱਢਾ ਦਲ, ਸਤਿੰਦਰ ਸਿੰਘ ਚਾਵਲਾ, ਭਗਵੰਤ ਸਿੰਘ ਧਗੇੜਾ ਮੈਨੇਜਰ ਮੁੱਖ ਮੈਨੇਜਰ ਸੀ ਦਰਬਾਰ ਸਾਹਿਬ, ਬਲਵਿੰਦਰ ਸਿੰਘ ਪੱਟੀ ਐਡੀਸ਼ਨਲ ਮੈਨੇਜਰ ਸ੍ਰੀ ਦਰਬਾਰ ਸਾਹਿਬ, ਜਸਬੀਰ ਸਿੰਘ ਬੈਂਕ ਵਾਲੇ, ਭਾਈ ਕਿਸ਼ਨ ਸਿੰਘ ਸੰਤਨ ਕੀ ਕੁਟੀਆ, ਭਾਈ ਚਰਨਜੀਤ ਸਿੰਘ ਅਖੰਡ ਕੀਰਤਨੀ ਜਥਾ, ਭਾਈ ਭੁਪਿੰਦਰ ਸਿੰਘ, ਭਾਈ ਮਨਜੀਤ ਸਿੰਘ ਸੇਠੀ, ਜੋਗਿੰਦਰ ਸਿੰਘ ਟੰਡਨ, ਬੀਬੀ ਪਰਮਜੀਤ ਕੌਰ ਪਿੰਕੀ, ਬੀਬੀ ਤੇਜ ਕੌਰ, ਬੀਬੀ ਸੁਖਜੀਤ ਕੌਰ ਤੇ ਵੱਡੀ ਗਿਣਤੀ ‘ਚ ਸੰਗਤਾਂ ਨੇ ਹਾਜ਼ਰੀ ਭਰੀ। ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਨੇ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਪ੍ਰਮੁੱਖ ਧਾਰਮਿਕ ਸਖਸ਼ੀਅਤਾਂ ਨੂੰ ਸਿਰਪਾਓ ਨਾਲ ਸਨਮਾਨਿਤ ਕੀਤਾ ਗਿਆ।
Check Also
ਆਪਰੇਸ਼ਨ ਵਾਕ ਮਿਡ ਐਟਲਾਂਟਿਕ ਅਤੇ ਸ੍ਰੀ ਗੁਰੂ ਰਾਮ ਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਨੇ ਲੋੜਵੰਦ ਮਰੀਜ਼ਾਂ ਦੇ ਗੋਡੇ ਬਦਲੇ
ਅੰਮ੍ਰਿਤਸਰ, 28 ਅਕਤੂਬਰ (ਜਗਦੀਪ ਸਿੰਘ) – ਲੋੜਵੰਦ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਮਰੀਜ਼ਾਂ ਨੂੰ ਮਿਆਰੀ …
Punjab Post Daily Online Newspaper & Print Media