Friday, October 18, 2024

ਸਾਹਿਤਕ ਰਸਾਲੇ `ਹੁਣ` ਦਾ 47ਵਾਂ ਅੰਕ ਕੀਤਾ ਲੋਕ ਅਰਪਿਤ

ਅੰਮ੍ਰਿਤਸਰ, 4 ਸਤੰਬਰ (ਦੀਪ ਦਵਿੰਦਰ ਸਿੰਘ) – ਜਨਵਾਦੀ ਲੇਖਕ ਸੰਘ ਅਤੇ ਆਤਮ ਪਬਲਿਕ ਸਕੂਲ ਇਸਲਾਮਾਬਾਦ ਵਲੋਂ ਪੰਜਾਬੀ ਦੇ ਬਹੁ-ਮਿਆਰੀ ਸਾਹਿਤਕ ਰਸਾਲੇ `ਹੁਣ` ਦਾ 47ਵਾਂ ਅੰਕ ਲੋਕ ਅਰਪਿਤ ਕੀਤਾ ਗਿਆ।
ਪ੍ਰਿੰ. ਅੰਕਿਤਾ ਸਹਿਦੇਵ ਦੇ ਸਵਾਗਤੀ ਸਬਦਾਂ ਨਾਲ ਸ਼ੁਰੂ ਹੋਏ ਇਸ ਅਦਬੀ ਸਮਾਗਮ ਦਾ ਆਗਾਜ਼ ਕਰਦਿਆਂ ਕਥਾਕਾਰ ਦੀਪ ਦੇਵਿੰਦਰ ਸਿੰਘ ਨੇ `ਹੁਣ` ਨੂੰ ਕੇਂਦਰ ਬਿੰਦੂ ਵਿੱਚ ਰੱਖ ਕੇ ਕਿਹਾ ਕਿ ਉਤਮ ਦਰਜ਼ੇ ਦਾ ਲੋਕ ਸਾਹਿਤ ਅਤੇ ਸੁਹਿਰਦ ਪਾਠਕਾਂ ਨੂੰ ਇਕ ਤੰਦ ਵਿਚ ਪਰੋਣ ਲਈ ਸਾਹਿਤਕ ਰਸਾਲੇ ਸਭ ਤੋਂ ਉਤਮ ਜ਼ਰੀਆ ਹਨ ਜਿਹੜੇ ਨਵੇਂ ਲੇਖਕਾਂ ਦੀ ਸਥਾਪਤੀ ਵਿਚ ਵੀ ਅਹਿਮ ਭੂਮਿਕਾ ਨਿਭਾਉਂਦੇ ਹਨ।ਇਤਿਹਾਸਕ ਖਾਲਸਾ ਕਾਲਜ ਅੰਮ੍ਰਿਤਸਰ ਤੋਂ ਉਚੇਚੇ ਤੌਰ ‘ਤੇ ਆਏ ਡਾ. ਹੀਰਾ ਸਿੰਘ ਨੇ ਕਿਹਾ ਕਿ ਜਿਥੇ `ਹੁਣ` ਵਰਗੇ ਮਿਆਰੀ ਰਸਾਲੇ ਦੁਨੀਆਂ ਭਰ ਦੇ ਇਤਿਹਾਸ ਅਤੇ ਸਭਿਆਚਾਰ ਨੂੰ ਨੇੜੇ ਲੈ ਕੇ ਆਉਂਦੇ ਹਨ ਉਥੇ ਦੁਨੀਆਂ ਭਰ ਵਿੱਚ ਰਚੇ ਜਾ ਰਹੇ ਸਾਹਿਤ ਨੂੰ ਘੋਖਣ, ਪੜਤਾਲਣ ਅਤੇ ਨਵੀਆਂ ਦਿਸ਼ਾਵਾਂ ਨਿਰਧਾਰਤ ਕਰਨ ਵਿਚ ਸਹਾਈ ਹੁੰਦੇ ਹਨ।
ਨਾਵਲਕਾਰ ਵਜੀਰ ਸਿੰਘ ਰੰਧਾਵਾ ਨੇ ਕਿਹਾ ਕਿ ਮਿਆਰੀ ਸਾਹਿਤ ਨੂੰ ਲੋਕ ਉਡੀਕਦੇ ਵੀ ਨੇ ਅਤੇ ਮੁੱਲ ਖਰੀਦ ਕੇ ਪੜ੍ਹਨ ਦੀ ਚੇਟਕ ਵੀ ਰੱਖਦੇ ਹਨ।ਸਕੂਲ ਦੇ ਪ੍ਰਿੰ. ਅੰਕਿਤਾ ਸਹਿਦੇਵ ਨੇ ਕਿਹਾ ਕਿ ਅਜਿਹੇ ਮੈਗਜ਼ੀਨ ਮਨੁੱਖ ਨੂੰ ਕਵਿਤਾ, ਕਹਾਣੀ ਅਤੇ ਸਾਹਿਤ ਦੀਆਂ ਹੋਰ ਵਿਧਾਵਾਂ ਦੇ ਨਾਲ-ਨਾਲ ਬਹੁ-ਮੁੱਲੀਆਂ ਇਨਸਾਨੀ ਕਦਰਾਂ ਕੀਮਤਾਂ ਨਾਲ ਵੀ ਜੋੜਦੇ ਹਨ।ਮੋਹਿਤ ਸਹਿਦੇਵ ਅਤੇ ਕੋਮਲ ਸਹਿਦੇਵ ਨੇ ਧੰਨਵਾਦ ਕਰਦਿਆਂ ਸਭ ਨੂੰ ਵਧਾਈ ਦਿੱਤੀ।
ਇਸ ਮੋਕੇ ਹੋਰਨਾਂ ਤੋਂ ਇਲਾਵਾ ਇਸ ਸਮੇਂ ਸੁਭਾਸ਼ ਪਰਿੰਦਾ, ਨਵਦੀਪ ਕੁਮਾਰ, ਪਰਮਜੀਤ ਕੌਰ, ਪੂਨਮ ਸ਼ਰਮਾ, ਤ੍ਰਿਪਤਾ ਮੈਮ, ਬਲਜਿੰਦਰ ਕੌਰ, ਮੀਨਾਕਸ਼ੀ, ਸ਼ਮੀ ਅਤੇ ਗੀਤਾ ਭਗਤ ਆਦਿ ਹਾਜ਼ਰ ਸਨ

 

Check Also

ਡਾ. ਓਬਰਾਏ ਦੇ ਯਤਨਾਂ ਸਦਕਾ ਹਰਵਿੰਦਰ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਭਾਰਤ ਪੁੱਜਾ

ਅੰਮ੍ਰਿਤਸਰ, 17 ਅਕਤੂਬਰ (ਜਗਦੀਪ ਸਿੰਘ) – ਖਾੜੀ ਮੁਲਕਾਂ ਅੰਦਰ ਲੋਕਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ …