Friday, October 18, 2024

ਸਰਕਾਰੀ ਸੀਨੀ. ਸੈਕੰਡਰੀ ਸਕੂਲ ਖੱਬੇ ਰਾਜਪੂਤਾਂ ਦੀ ਚਾਰ ਦੀਵਾਰੀ ਦਾ ਈ.ਟੀ.ਓ ਨੇ ਰੱਖਿਆ ਨੀਂਹ ਪੱਥਰ

ਅੰਮ੍ਰਿਤਸਰ, 4 ਸਤੰਬਰ (ਸੁਖਬੀਰ ਸਿੰਘ) – ਲੋਕ ਨਿਰਮਾਣ ਮੰਤਰੀ ਪੰਜਾਬ ਹਰਭਜਨ ਸਿੰਘ ਈ:ਟੀ:ਓ ਨੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੱਬੇ ਰਾਜਪੂਤਾਂ ਦੀ 13 ਲੱਖ 50 ਹਜ਼ਾਰ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਚਾਰ ਦੀਵਾਰੀ ਦਾ ਨੀਂਹ ਪੱਥਰ ਰੱਖਣ ਸਮੇਂ ਕੀਤਾ।ਉਨ੍ਹਾਂ ਕਿਹਾ ਕਿ ਪੂਰੇ ਸੂਬੇ ਵਿੱਚ ਸਕੂਲ ਆਫ ਐਮੀਨੈਂਸ ਬਣਾਏ ਜਾ ਰਹੇ ਹਨ।ਜਿਥੇ ਬੱਚਿਆਂ ਨੂੰ ਨਵੇਂ ਢੰਗਾਂ ਨਾਲ ਸਿਖਿਆ ਦੇ ਕੇ ਪ੍ਰਤੀਯੋਗੀ ਮੁਕਾਬਲਿਆਂ ਲਈ ਤਿਆਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਿਖਿਆ ਪੱਖੋਂ ਪੰਜਾਬ ਨੂੰ ਨੰਬਰ ਇਕ ਸੂਬਾ ਬਣਾਉਣਾ ਹੈ ਤੇ ਇਸ ਮੰਤਵ ਲਈ ਖਾਲੀ ਪਈਆਂ ਸਕੂਲ ਅਧਿਆਪਕਾਂ ਦੀਆਂ ਅਸਾਮੀਆਂ ਨੂੰ ਪੁਰ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਨਾਲੋਂ ਵਧੀਆਂ ਸਿਖਿਆ ਮੁਹੱਈਆ ਕਰਵਾਈ ਜਾਵੇਗੀ।
ਈ.ਟੀ.ਓ ਨੇ ਦੱਸਿਆ ਕਿ ਸੂਬੇ ਭਰ ਵਿੱਚ ਸਰਕਾਰ ਸਕੂਲਾਂ ਦੀਆਂ ਇਮਾਰਤਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ ਅਤੇ ਸਕੂਲਾਂ ਨੂੰ ਇਕ ਨਵੀਂ ਦਿੱਖ ਪ੍ਰਦਾਨ ਕੀਤੀ ਜਾ ਰਹੀ ਹੈ।ਸਾਡੀ ਸਰਕਾਰ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਵਿਕਸਤ ਕਰਨ ਲਈ ਵਚਨਬੱਧ ਹੈ ਅਤੇ ਉਹ ਦਿਨ ਦੂਰ ਨਹੀਂ ਜਦ ਲੋਕ ਨਿੱਜੀ ਸਕੂਲਾਂ ਨੂੰ ਛੱਡ ਕੇ ਸਰਕਾਰੀ ਸਕੂਲਾਂ ਵਿੱਚ ਆਪਣੇ ਬੱਚਿਆਂ ਨੂੰ ਦਾਖਲ ਕਰਵਾਉਣ ਨੂੰ ਤਰਜ਼ੀਹ ਦੇਣਗੇ।
ਇਸ ਮੌਕੇ ਚੇਅਰਮੈਨ ਡਾ: ਗੁਰਵਿੰਦਰ ਸਿੰਘ ਮਾਰੀਕਟ ਕਮੇਟੀ ਮਹਿਤਾ, ਪ੍ਰਿੰਸੀਪਲ ਰਜਨੀਸ਼, ਅਜੈ ਗਾਂਧੀ, ਗੁਰਵਿੰਦਰ ਬੱਲ, ਸਰਪੰਚ ਮਨਦੀਪ ਸੋਨਾ ਤੋਂ ਇਲਾਵਾ ਵੱਡੀ ਗਿਣਤੀ ‘ਚ ਪਿੰਡ ਵਾਸੀ ਤੇ ਵਰਕਰ ਹਾਜ਼ਰ ਸਨ।

Check Also

ਡਾ. ਓਬਰਾਏ ਦੇ ਯਤਨਾਂ ਸਦਕਾ ਹਰਵਿੰਦਰ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਭਾਰਤ ਪੁੱਜਾ

ਅੰਮ੍ਰਿਤਸਰ, 17 ਅਕਤੂਬਰ (ਜਗਦੀਪ ਸਿੰਘ) – ਖਾੜੀ ਮੁਲਕਾਂ ਅੰਦਰ ਲੋਕਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ …