ਸੰਗਰੂਰ, 4 ਸਤੰਬਰ (ਜਗਸੀਰ ਲੌਂਗਵਾਲ) – ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਦੇ ਖਿਡਾਰੀਆਂ ਨੇ 67ਵੀਆਂ ਜਿਲ੍ਹਾ ਪੱਧਰੀ ਸਕੂਲ ਖੇਡਾਂ ਵਿੱਚ 14 ਤੇ 17
ਸਾਲ (ਲੜਕੀਆਂ), 19 ਸਾਲ (ਲੜਕਿਆਂ) ਨੇ ਵਧੀਆ ਪ੍ਰਦਰਸ਼ਨ ਕਰਦੇ ਹੋਏ ਪਹਿਲਾ ਸਥਾਨ ਪ੍ਰਾਪਤ ਕੀਤਾ ਤੇ 19 ਸਾਲ (ਲੜਕੀਆਂ) ਨੇ ਤੀਸਰਾ ਸਥਾਨ ਹਾਸਲ ਕੀਤਾ।ਸਕੂਲ ਮੁਖੀ ਪ੍ਰਿੰਸੀਪਲ ਨਰਿੰਦਰ ਸਿੰਘ ਢਿੱਲੋਂ ਨੇ ਖਿਡਾਰੀਆਂ ਦੇ ਵਧੀਆ ਪ੍ਰਦਰਸ਼ਨ ‘ਤੇ ਵਧਾਈ ਦਿੱਤੀ।ਇਸ ਮੌਕੇ ਵਾਈਸ ਪ੍ਰਿੰਸੀਪਲ ਸ਼੍ਰੀਮਤੀ ਸੀਮਾ ਠਾਕੁਰ ਤੋਂ ਇਲਾਵਾ ਡੀ.ਪੀ.ਈ ਹਰਪ੍ਰੀਤ ਸਿੰਘ, ਕੁਲਵਿੰਦਰ, ਕੌਰ ਭੁਪਿੰਦਰ ਕੌਰ ਆਦਿ ਮੌਜ਼ੂਦ ਸਨ।
Check Also
ਪੰਜਾਬ ਵਿਧਾਨ ਸਭਾ ਦੀ ਸਹਿਕਾਰਤਾ ਸਬੰਧੀ ਕਮੇਟੀ ਵੱਲੋਂ ਮਿਲਕ ਪਲਾਂਟ ਵੇਰਕਾ ਦਾ ਦੌਰਾ
ਅੰਮ੍ਰਿਤਸਰ, 29 ਜੁਲਾਈ (ਜਗਦੀਪ ਸਿੰਘ) – ਪੰਜਾਬ ਵਿਧਾਨ ਸਭਾ ਵੱਲੋਂ ਸਹਿਕਾਰਤਾ ਅਤੇ ਇਸ ਨਾਲ ਸਬੰਧਤ …
Punjab Post Daily Online Newspaper & Print Media