ਸੰਗਰੂਰ, 4 ਸਤੰਬਰ (ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਖੇਡ ਅਫ਼ਸਰ ਨਵਦੀਪ ਸਿੰਘ ਨੇ ਦੱਸਿਆ ਕਿ ਸੰਗਰੂਰ ਜਿਲ੍ਹੇ ‘ਚ ਬਲਾਕ ਪੱਧਰ ‘ਤੇ ਹੋ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ-2023 ਦੇ ਤੀਜੇ ਦਿਨ ਵੱਖ-ਵੱਖ ਬਲਾਕਾਂ ਵਿਚ ਅੰ-14 (ਲੜਕੇ/ਲੜਕੀਆਂ), ਅੰ. 17 (ਲੜਕੇ/ਲੜਕੀਆਂ) ਅਤੇ ਅੰ-21 (ਲੜਕੇ/ਲੜਕੀਆਂ) ਦੇ ਵੱਖ-ਵੱਖ 6 ਗੇਮਾਂ ਫੁੱਟਬਾਲ, ਵਾਲੀਬਾਲ (ਸ਼ੂਟਿੰਗ), ਵਾਲੀਬਾਲ (ਸਮੈਸ਼ਿੰਗ), ਕਬੱਡੀ (ਸਰਕਲ ਸਟਾਇਲ), ਕਬੱਡੀ (ਨੈਸ਼ਨਲ ਸਟਾਇਲ), ਐਥਲੇਟਿਕਸ, ਰੱਸਾ-ਕੱਸੀ ਅਤੇ ਖੋਹ-ਖੋਹ ਦੇ ਮੁਕਾਬਲੇ ਕਰਵਾਏ ਗਏ।ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਲਗਭਗ 918 ਖਿਡਾਰੀਆਂ ਨੇ ਭਾਗ ਲਿਆ।
ਨਵਦੀਪ ਸਿੰਘ ਨੇ ਦੱਸਿਆ ਕਿ ਬਲਾਕ ਦਿੜ੍ਹਬਾ ਵਿਖੇ ਖੇਡ ਕਬੱਡੀ ਨੈਸ਼ਨਲ ਸਟਾਇਲ ਅੰ-21 (ਲੜਕੇ) ਦੇ ਮੁਕਾਬਲੇ ਵਿੱਚ ਸਕੂਲ ਦਿੜ੍ਹਬਾ, ਸ਼ਹੀਦ ਬਚਨ ਸਿੰਘ ਸਟੇਡੀਅਮ, ਦਿੜ੍ਹਬਾ ਅਤੇ ਪਿੰਡ ਬਘਰੋਲ ਦੀ ਟੀਮ ਨੇ ਕ੍ਰਮਵਾਰ ਪਹਿਲਾ ਅਤੇ ਦੂਸਰਾ ਸਥਾਨ ਹਾਸਿਲ ਕੀਤਾ।ਰੱਸਾ ਕੱਸੀ ਅੰ-17 (ਲੜਕੇ) ਦੇ ਮੁਕਾਬਲੇ ਵਿੱਚ ਐਚ.ਪੀ.ਐਸ ਸਕੂਲ ਦਿੜ੍ਹਬਾ ਅਤੇ ਸਰਕਾਰੀ ਹਾਈ ਸਕੂਲ ਕਮਾਲਪੁਰ ਦੀ ਟੀਮ ਨੇ ਕ੍ਰਮਵਾਰ ਪਹਿਲਾ ਅਤੇ ਦੂਸਰਾ ਸਥਾਨ ਹਾਸਿਲ ਕੀਤਾ। ਸਰਦਾਰ ਚਤਵੰਤ ਸਿੰਘ ਸਟੇਡੀਅਮ ਕੌਹਰੀਆਂ ਵਿਖੇ ਹੋਏ ਵਾਲੀਬਾਲ ਸ਼ੂਟਿੰਗ ਅੰ-21 (ਲੜਕੇ) ਦੇ ਮੁਕਾਬਲੇ ਦੌਰਾਨ ਪਿੰਡ ਖਨਾਲ ਕਲਾਂ, ਕੌਹਰੀਆਂ ਅਤੇ ਸ.ਸ.ਸ ਸਕੂਲ ਦਿੜ੍ਹਬਾ ਦੀ ਟੀਮ ਨੇ ਕ੍ਰਮਵਾਰ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਹਾਸਿਲ ਕੀਤਾ।
ਉਨ੍ਹਾਂ ਕਿਹਾ ਕਿ ਬਲਾਕ ਸ਼ੇਰਪੁਰ ਦੇ ਅਲੀਪੁਰ ਖਾਲਸਾ ਵਿਖੇ ਖੇਡ ਕਬੱਡੀ ਸਰਕਲ ਸਟਾਇਲ ਅੰ-14 (ਲੜਕੇ) ਦੇ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਪਿੰਡ ਕਾਤਰੋਂ ਦੀ ਟੀਮ ਨੇ ਪਹਿਲਾ ਅਤੇ ਪਿੰਡ ਅਲੀਪੁਰ ਦੀ ਟੀਮ ਨੇ ਦੂਸਰਾ ਸਥਾਨ ਹਾਸਿਲ ਕੀਤਾ।ਕਬੱਡੀ ਸਰਕਲ ਸਟਾਇਲ ਅੰ-17 (ਲੜਕੇ) ਦੇ ਮੁਕਾਬਲੇ ਵਿੱਚ ਪਿੰਡ ਪੰਜਗਰਾਈਆਂ ਦੀ ਟੀਮ ਨੇ ਪਹਿਲਾ ਅਤੇ ਪਿੰਡ ਮਾਹਮਦਪੁਰ ਦੀ ਟੀਮ ਨੇ ਦੂਸਰਾ ਸਥਾਨ ਹਾਸਿਲ ਕੀਤਾ।ਇਸੇ ਤਰ੍ਹਾਂ ਅੰ-21 (ਲੜਕੇ) ਕਬੱਡੀ ਸਰਕਲ ਦੇ ਮੈਚ ਵਿੱਚ ਪਿੰਡ ਕਾਤਰੋਂ ਦੀ ਟੀਮ ਨੇ ਪਹਿਲਾ ਅਤੇ ਪਿੰਡ ਪੰਜਗਰਾਈਆਂ ਦੀ ਟੀਮ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ।
ਬਲਾਕ ਸੰਗਰੂਰ ਦੇ ਸਾਈ ਸੈਂਟਰ ਮਸਤੂਆਣਾ ਸਾਹਿਬ ਵਿਖੇ ਵਾਲੀਬਾਲ ਅੰ-17 (ਲੜਕੇ) ਦੇ ਫਾਈਨਲ ਮੈਚ ਵਿੱਚ ਟੀਮ ਪੁਲਿਸ ਲਾਈਨ ਸੰਗਰੂਰ ਏ ਨੇ ਪਹਿਲਾ ਸਥਾਨ ਅਤੇ ਟੀਮ ਸਾਹੋਕੇ ਨੇ ਦੂਸਰਾ ਸਥਾਨ ਹਾਸਿਲ ਕੀਤਾ।ਅੰ-ਵਾਲੀਬਾਲ 14 (ਲੜਕੇ) ਪੁਲਿਸ ਲਾਈਨ ਏ ਸੰਗਰੂਰ ਦੀ ਟੀਮ ਨੇ ਪਹਿਲਾ ਅਤੇ ਰਿਸ਼ੀ ਪਬਲਿਕ ਸਕੂਲ ਸੰਗਰੂਰ ਦੀ ਟੀਮ ਨੇ ਦੂਸਰਾ ਸਥਾਨ ਹਾਸਿਲ ਕੀਤਾ।ਵਾਲੀਬਾਲ ਅੰ-21 (ਲੜਕੇ) ਦੇ ਮੁਕਾਬਲੇ ਵਿੱਚ ਟੀਮ ਮਸਤੂਆਣਾ ਸਾਹਿਬ ਨੇ ਪਹਿਲਾ ਅਤੇ ਟੀਮ ਪੁਲਿਸ ਲਾਈਨ ਸੰਗਰੂਰ ਨੇ ਦੂਸਰਾ ਸਥਾਨ ਹਾਸਿਲ ਕੀਤਾ।
ਜਿਲ੍ਹਾ ਖੇਡ ਅਫਸਰ ਨੇ ਦੱਸਿਆ ਕਿ ਬਲਾਕ ਸੁਨਾਮ ਵਿਖੇ ਰੱਸਾ ਕੱਸੀ ਅੰ-21 (ਲੜਕੇ) ਦੇ ਮੁਕਾਬਲੇ ਦੌਰਾਨ ਆਸ਼ੀਰਵਾਦ ਸਕੂਲ ਪਿੰਡ ਝਾੜੋਂ ਦੀ ਟੀਮ ਨੇ ਪਹਿਲਾ ਅਤੇ ਚਾਈਲਡ ਕੇਅਰ ਇੰਟਰਨੈਸ਼ਨਲ ਸਕੂਲ ਸੁਨਾਮ ਦੀ ਟੀਮ ਨੇ ਦੂਸਰਾ ਸਥਾਨ ਹਾਸਿਲ ਕੀਤਾ।
Check Also
ਪ੍ਰੋ. ਚਾਂਸਲਰ ਛੀਨਾ ਦੀ ਮੌਜ਼ੂਦਗੀ ’ਚ ਮਾਹਣਾ ਸਿੰਘ ਦੇ ਵੰਸ਼ਜ਼ ਨਾਗੀ ਪਰਿਵਾਰ ਨੇ ਕੀਤਾ ਕੰਪਿਊਟਰ ਲੈਬ ਦਾ ਉਦਘਾਟਨ
ਅੰਮ੍ਰਿਤਸਰ, 19 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਸ: ਮਾਹਣਾ ਸਿੰਘ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਸਵ: …