ਸੰਗਰੂਰ, 4 ਸਤੰਬਰ (ਜਗਸੀਰ ਲੌਂਗੋਵਾਲ) – ਪਿਛਲੇ ਦਿਨੀਂ ਪੁਲਿਸ ਲਾਇਨ ਸੰਗਰੂਰ ਵਿਖੇ ਕਰਵਾਏ ਗਏ 67ਵੀਆਂ ਪੰਜਾਬ ਰਾਜ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਦੇ
ਨਿਸ਼ਾਨੇਬਾਜ਼ੀ ਮੁਕਾਬਲਿਆਂ ਵਿੱਚ ਪੈਰਾਮਾਊਂਟ ਸਕੂਲ ਲਹਿਰਾਗਾਗਾ ਦੇ ਬੱਚਿਆਂ ਨੇ ਅੰਡਰ-14, 10 ਮੀ. ਏਅਰ ਪਿਸਟਲ ਵਿੱਚ ਨੇਮਵੀਰ ਕੌਰ ਗੋਲਡ ਮੈਡਲ ਅਤੇ ਅੰਡਰ-19, 10 ਮੀ. ਏਅਰ ਪਿਸਟਲ ਵਿੱਚ ਜਸਪ੍ਰੀਤ ਕੌਰ ਨੇ ਸਿਲਵਰ ਮੈਡਲ ਪ੍ਰਾਪਤ ਕੀਤਾ।ਦੋਨਾਂ ਬੱਚਿਆਂ ਨੇ ਵਧੀਆ ਪ੍ਰਦਰਸ਼ਨ ਕਰਦੇ ਹੋਏ ਆਪਣੀ ਚੋਣ ਸਟੇਟ ਪੱਧਰ ਲਈ ਪੱਕੀ ਕਰ ਲਈ ਹੈ।ਸਕੂਲ ਦੇ ਮੈਨੇਜ਼ਿੰਗ ਡਾਇਰੈਕਟਰ ਜਸਵੀਰ ਸਿੰਘ ਚੀਮਾ, ਮੈਡਮ ਕਿਰਨਪਾਲ ਕੌਰ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੱਤੀ।ਇਸ ਸਮੇਂ ਪ੍ਰਿੰ. ਯਸਪਾਲ ਸਿੰਘ, ਵਾਇਸ ਪ੍ਰਿੰ. ਅੰਕਿਤ ਕਾਲੜਾ, ਨੈਬ ਸਿੰਘ, ਸ਼ੂਟਿੰਗ ਕੋਚ ਸਤਿਗੁਰ ਸਿੰਘ ਅਤੇ ਸਮੂਹ ਸਟਾਫ ਮੈਂਬਰ ਮੌਜ਼ੂਦ ਸਨ।
Check Also
ਹਵਾ ਪ੍ਰਦੂਸ਼ਣ ਸਿਹਤ ਲਈ ਵੱਧ ਰਿਹਾ ਖਤਰਾ- ਇੰਡੀਅਨ ਮੈਡੀਕਲ ਐਸੋਸੀਏਸ਼ਨ
ਅੰਮ੍ਰਿਤਸਰ, 13 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਹਵਾ ਪ੍ਰਦੂਸ਼ਣ ਹੁਣ ਸਿਰਫ਼ ਸਰਦੀਆਂ ਦੀ ਸਮੱਸਿਆ …
Punjab Post Daily Online Newspaper & Print Media