Tuesday, September 15, 2026

ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਦਾ ‘ਕਾਮਰਸ ਫੈਸਟ ਮੁਕਾਬਲੇ ’ਚ ਪਹਿਲਾ ਸਥਾਨ

ਅੰਮ੍ਰਿਤਸਰ, 4 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਦੇ ਵਿਦਿਆਰਥੀਆਂ ਨੇ ਦਿੱਲੀ ਪਬਲਿਕ ਸਕੂਲ ਵਿਖੇ ਕਰਵਾਏ ਗਏ ‘ਕਾਮਰਸ ਫੈਸਟ ਮੁਕਾਬਲੇ ’ਚ ਪਹਿਲਾ ਸਥਾਨ ਹਾਸਲ ਕਰ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ।
ਪ੍ਰਿੰਸੀਪਲ ਸ਼੍ਰੀਮਤੀ ਨਿਰਮਲਜੀਤ ਕੌਰ ਗਿੱਲ ਨੇ ਜੇਤੂ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਅਧਿਆਪਕਾਂ ਨੂੰ ਵਧਾਈ ਦਿੱਤੀ।ਉਨ੍ਹਾਂ ਕਿਹਾ ਕਿ ਸਕੂਲ ਵਿਦਿਆਰਥੀਆਂ ਨੇ ਉਕਤ ਮੁਕਾਬਲੇ ’ਚ ਪਹਿਲਾ ਸਥਾਨ ਹਾਸਲ ਕਰ ਕੇ ਸਕੂਲ ਦਾ ਮਾਣ ਵਧਾਇਆ ਹੈ।
ਉਨ੍ਹਾਂ ਕਿਹਾ ਕਿ ‘ਐਂਟਰਪਰੇਨਰ ਟੌਕ ਮੁਕਾਬਲੇ’ ’ਚ ਭਾਗ ਲੈਂਦਿਆਂ ਵਿਦਿਆਰਥਣ ਸਿਮਰਪ੍ਰੀਤ ਕੌਰ, ਰੌਸ਼ਨੀ ਵਾਲੀਆ, ਕਸ਼ਿਸ਼ ਸ਼ਰਮਾ, ਮਾਨਸਜੋਤ ਸਿੰਘ ਅਤੇ ਈਸ਼ਿਤਾ ਮਿਨਹਾਸ ਨੇ ਆਤਮ ਵਿਸ਼ਵਾਸ ਅਤੇ ਤੀਖਣ ਬੁੱਧੀ ਦਾ ਪ੍ਰਗਟਾਵਾ ਕੀਤਾ।ਉਨ੍ਹਾਂ ਕਿਹਾ ਕਿ ਅਧਿਆਪਕਾਂ ਦੇ ਸਹਿਯੋਗ ਅਤੇ ਵਿਸ਼ੇਸ਼ ਉਪਰਾਲਿਆਂ ਸਦਕਾ ਵਿਦਿਆਰਥੀਆਂ ਨੇ ਇਨਾਮ ਹਾਸਲ ਕੀਤੇ।ਇਸ ਮੌਕੇ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।

Check Also

ਕਵੀ ਤੇ ਸਾਹਿਤਕ ਫ਼ੋਟੋਗ੍ਰਾਫ਼ਰ ਹਰਭਜਨ ਸਿੰਘ ਬਾਜਵਾ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ 14 ਸਤੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਕਵੀ ਅਤੇ ਬੇਹੱਦ ਜ਼ਹੀਨ ਸਾਹਿਤਕ ਫ਼ੋਟੋਗ੍ਰਾਫ਼ਰ …