ਅੰਮ੍ਰਿਤਸਰ, 4 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਲਾਅ ਦੀਆਂ ਵਿਦਿਆਰਥਣਾਂ ਨੇ ਬੀ.ਏ.ਐਲ.ਐਲ.ਬੀ (ਪੰਜ ਸਾਲਾ ਕੋਰਸ)
ਸਮੈਸਟਰ ਛੇਵਾਂ ਦੇ ਇਮਤਿਹਾਨਾਂ ’ਚੋਂ ਸ਼ਾਨਦਾਰ ਸਥਾਨ ਹਾਸਲ ਕਰਕੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।ਕਾਲਜ ਵਿਦਿਆਰਥਣ ਚਾਹਤ ਲਾਂਬਾ ਨੇ 460 ਅੰਕਾਂ ਨਾਲ ’ਵਰਸਿਟੀ ’ਚੋਂ ਦੂਜਾ, ਗਗਨਦੀਪ ਕੌਰ ਨੇ 451 ਅੰਕਾਂ ਨਾਲ ਤੀਜਾ, ਪ੍ਰਿਯੰਕਾ ਨੇ 450 ਅੰਕਾਂ ਨਾਲ ਚੌਥਾ ਅਤੇ ਤਾਨੀਆ ਨੇ 448 ਅੰਕਾਂ ਨਾਲ ਚੌਥਾ ਸਥਾਨ ਹਾਸਲ ਕੀਤਾ।
ਡਾਇਰੈਕਟਰ-ਕਮ-ਪ੍ਰਿੰਸੀਪਲ ਪ੍ਰੋ. (ਡਾ.) ਜਸਪਾਲ ਸਿੰਘ ਨੇ ਕਿਹਾ ਕਿ ਕਾਲਜ ਦਾ ਵਧੀਆ ਨਤੀਜਾ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਮਿਹਨਤ, ਲਗਨ ਅਤੇ ਮੈਨੇਜਮੈਂਟ ਦੇ ਸਹਿਯੋਗ ਨਾਲ ਸੰਭਵ ਹੋ ਸਕਿਆ ਹੈ। ਉਨ੍ਹਾਂ ਕਿਹਾ ਕਿ ਚਾਹਤ ਲਾਂਬਾ ਨੇ ਬੀ.ਏ (ਲਾਅ) ਦੀ ਡਿਗਰੀ ’ਚੋਂ 3600 ’ਚੋਂ 2866 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ’ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ।
ਇਸ ਮੌਕੇ ਡਾ. ਗੁਨੀਸ਼ਾ ਸਲੂਜਾ, ਡਾ. ਸੀਮਾ ਰਾਣੀ, ਡਾ. ਰਾਸ਼ੀਮਾ ਪ੍ਰਭਾਕਰ, ਡਾ. ਪੂਰਨਿਮਾ ਖੰਨਾ, ਡਾ. ਪਵਨਦੀਪ ਕੌਰ, ਡਾ. ਰੇਨੂ ਸੈਨੀ, ਡਾ. ਮੋਹਿਤ ਸੈਨੀ, ਪ੍ਰੋ. ਹਰਕਵੰਲ ਕੌਰ, ਪ੍ਰੋ. ਜੋਬਨਜੀਤ ਸਿੰਘ, ਪ੍ਰੋ. ਸੁਗਮ, ਪ੍ਰੋ. ਹੇਮਾ ਆਦਿ ਸਟਾਫ ਮੈਂਬਰ ਹਾਜ਼ਰ ਸਨ।
Check Also
ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ
ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …
Punjab Post Daily Online Newspaper & Print Media