Sunday, December 22, 2024

ਸਰਕਾਰੀ ਹਾਈ ਸਕੂਲ ਘੁਲਾਲ ਦੀਆਂ ਖਿਡਾਰਨਾਂ ਵਲੋਂ ਜੋਨਲ ਕਬੱਡੀ ਵਿੱਚ ਸ਼ਾਨਦਾਰ ਪ੍ਰਾਪਤੀਆਂ

ਸਮਰਾਲਾ, 4 ਸਤੰਬਰ (ਇੰਦਰਜੀਤ ਸਿੰਘ ਕੰਗ) – ਸਰਕਾਰੀ ਹਾਈ ਸਕੂਲ ਘੁਲਾਲ ਦੀਆਂ ਖਿਡਾਰਨਾਂ ਨੇ ਜ਼ੋਨਲ ਪੱਧਰ ’ਤੇ ਨੈਸ਼ਨਲ ਸਟਾਈਲ ਕਬੱਡੀ ਮੁਕਾਬਲਿਆਂ ਵਿੱਚ ਸਰਕਲ ਸਟਾਈਲ ਕਬੱਡੀ ਵਿੱਚੋਂ ਪਹਿਲਾਂ ਸਥਾਨ ਅਤੇ ਨੈਸ਼ਨਲ ਸਟਾਈਲ ਕਬੱਡੀ ਵਿਚੋਂ ਦੂਸਰਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਂ ਰੌਸ਼ਨ ਕੀਤਾ।ਜਸਬੀਰ ਸਿੰਘ ਪੀ.ਟੀ.ਆਈ ਵਲੋਂ ਇਸ ਟੂਰਨਾਮੈਂਟ ਦੀ ਤਿਆਰੀ ਬੜੇ ਹੀ ਜੋਸ਼ ਅਤੇ ਮਿਹਨਤ ਨਾਲ ਕਰਵਾਈ ਗਈ।ਇਸ ਸਬੰਧੀ ਸਕੂਲ ਇੰਚਾਰਜ਼ ਪਰਮਜੀਤ ਕੌਰ ਅਤੇ ਸਮੂਹ ਸਟਾਫ਼ ਮੈਂਬਰਾਂ ਅਤੇ ਬਾਕੀ ਵਿਦਿਆਰਥੀਆਂ ਵਲੋਂ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਗਈ।ਪ੍ਰੋਗਰਾਮ ਇੰਚਾਰਜ਼ ਨੇ ਬੱਚਿਆਂ ਨੂੰ ਕਿਹਾ ਕਿ ਖੇਡਾਂ ਅਨੁਸ਼ਾਸ਼ਨ ਅਤੇ ਸਹਿਯੋਗ ਦੀ ਭਾਵਨਾ ਵਰਗੇ ਚੰਗੇ ਗੁਣ ਪੈਦਾ ਕਰਦੀਆਂ ਹਨ ਅਤੇ ਸਾਡਾ ਸਰੀਰ ਅਰੋਗ ਰਹਿੰਦਾ ਹੈ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …