Sunday, April 5, 2026

ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਵੱਲੋਂ ਹੜ੍ਹ ਪੀੜਤਾਂ ਲਈ ਸ਼੍ਰੋਮਣੀ ਕਮੇਟੀ ਨੂੰ 2 ਲੱਖ ਰੁਪਏ ਭੇਟ

ਅੰਮ੍ਰਿਤਸਰ, 4 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਕੀਤੀਆਂ ਜਾ ਰਹੀਆਂ ਸੇਵਾਵਾਂ ‘ਚ ਸਹਿਯੋਗ ਪਾਉਂਦਿਆਂ ਰਾਗੀ ਸਭਾ ਵੱਲੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ 2 ਲੱਖ ਰੁਪਏ ਭੇਟ ਕੀਤੇ ਗਏ।ਇਹ ਰਾਸ਼ੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਵੱਲੋਂ ਇਕੱਤਰ ਕੀਤੀ ਗਈ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪੰਜਾਬ ਦਾ ਬਹੁਤ ਸਾਰਾ ਹਿੱਸਾ ਹੜ੍ਹਾਂ ਦੀ ਮਾਰ ਹੇਠ ਆਉਣ ਕਰਕੇ ਲੋਕਾਂ ਦਾ ਭਾਰੀ ਨੁਕਸਾਨ ਹੋਇਆ ਹੈ।ਸ਼੍ਰੋਮਣੀ ਕਮੇਟੀ ਨੇ ਗੁਰੂ ਸਾਹਿਬ ਵੱਲੋਂ ਬਖਸ਼ੇ ਸਰਬੱਤ ਦੇ ਭਲੇ ਦੇ ਸਿਧਾਂਤ ਅਨੁਸਾਰ ਹਮੇਸ਼ਾਂ ਹੀ ਲੋੜਵੰਦਾਂ ਦੀ ਮਦਦ ਕੀਤੀ ਹੈ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਰਾਗੀ ਸਿੰਘਾਂ ਨੇ ਸ਼੍ਰੋਮਣੀ ਕਮੇਟੀ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਕੀਤੇ ਜਾਂਦੇ ਰਾਹਤ ਕਾਰਜ਼ਾਂ ਲਈ 2 ਲੱਖ ਰੁਪਏ ਦਾ ਸਹਿਯੋਗ ਕਰਕੇ ਸ਼ਲਾਘਾਯੋਗ ਕਾਰਜ਼ ਕੀਤਾ ਹੈ।ਸ਼੍ਰੋਮਣੀ ਰਾਗੀ ਸਭਾ ਦੇ ਪ੍ਰਧਾਨ ਭਾਈ ਸ਼ੌਕੀਨ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਰਾਗੀ ਸਭਾ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਜਿਥੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਜਾ ਕੇ ਖੁਦ ਸੇਵਾ ਕੀਤੀ ਗਈ ਹੈ, ਉਥੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਰਾਗੀ ਸਿੰਘਾਂ ਵੱਲੋਂ ਇਕੱਤਰ ਕੀਤੀ 2 ਲੱਖ ਰੁਪਏ ਦੀ ਰਾਸ਼ੀ ਸ਼੍ਰੋਮਣੀ ਕਮੇਟੀ ਵੱਲੋਂ ਚਲਾਏ ਜਾ ਰਹੇ ਰਾਹਤ ਕਾਰਜਾਂ ਲਈ ਦਿੱਤੀ ਗਈ ਹੈ।
ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸਕੱਤਰ ਪ੍ਰਤਾਪ ਸਿੰਘ, ਓ.ਐਸ.ਡੀ ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਮੀਡੀਆ ਇੰਚਾਰਜ ਹਰਭਜਨ ਸਿੰਘ ਵਕਤਾ, ਇੰਚਾਰਜ਼ ਗੁਰਮੀਤ ਸਿੰਘ ਆਦਿ ਹਾਜ਼ਰ ਸਨ।

Check Also

ਐਨ.ਡੀ.ਡੀ.ਬੀ ਦੇ ਚੇਅਰਮੈਨ ਡਾ. ਮਨੇਸ਼ ਸ਼ਾਹ ਵਲੋਂ ਵੇਰਕਾ ਮਿਲਕ ਪਲਾਂਟ ਦਾ ਦੌਰਾ

ਅੰਮ੍ਰਿਤਸਰ, 4 ਅਪ੍ਰੈਲ (ਸੁਖਬੀਰ ਸਿੰਘ) – ਨੈਸ਼ਨਲ ਡੇਅਰੀ ਡਿਵੈਲਪਮੈਂਟ ਬੋਰਡ (ਐਨ.ਡੀ.ਡੀ.ਬੀ) ਦੇ ਚੇਅਰਮੈਨ ਡਾ. ਮਨੇਸ਼ …