ਅੰਮ੍ਰਿਤਸਰ, 5 ਸਤੰਬਰ (ਸੁਖਬੀਰ ਸਿੰਘ) – ‘ਰੰਗਰੇਟੇ ਗੁਰੂ ਕੇ ਬੇਟੇ’ ਦਾ ਵਰਦਾਨ ਦਸਵੇਂ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਤੋਂ ਪ੍ਰਾਪਤ ਕਰਨ ਵਾਲੇ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਦਾ ਕੁਰਬਾਨੀ, ਤਿਆਗ ਅਤੇ ਪਿਆਰ ਵਾਲਾ ਜੀਵਨ ਸਮੁੱਚੀ ਕੌਮ ਲਈ ਹਮੇਸ਼ਾਂ ਪ੍ਰੇਰਨਾ ਦਾ ਸਰੋਤ ਬਣਿਆ ਰਹੇਗਾ ਅਤੇ ਸ਼ਹੀਦ ਸਦਾ ਕੌਮ ਨੂੰ ਅਗਵਾਈ ਤੇ ਸੇਧ ਦਿੰਦੇ ਰਹਿਣਗੇ।ਇਹ ਪ੍ਰਗਟਾਵਾ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਸ਼ਹੀਦ ਬਾਬਾ ਜੀਵਨ ਸਿੰਘ ਦੇ 362ਵੇਂ ਪ੍ਰਕਾਸ਼ ਦਿਹਾੜੇ ਮੌਕੇ ਸੰਗਤਾਂ ਨੂੰ ਵਧਾਈ ਦਿੰਦੇ ਹੋਏ ਕੀਤਾ।ਕੈਬਨਿਟ ਮੰਤਰੀ ਇਸ ਪਵਿੱਤਰ ਮੌਕੇ ਜੰਡਿਆਲਾ ਗੁਰੂ ਸਥਿਤ ਗੁਰਦੁਆਰਾ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਵਿਖੇ ਪਰਿਵਾਰ ਸਮੇਤ ਨਤਮਸਤਕ ਹੋਏ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।ਆਪਣੇ ਸੰਬੋਧਨ ਵਿੱਚ ਉਨਾਂ ਕਿਹਾ ਕਿ ਬਿਖੜਾ ਪੈਂਡਾ ਤੈਅ ਕਰਕੇ ਨੌਂਵੇ ਗੁਰੂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸੀਸ ਦਿੱਲੀ ਤੋਂ ਸ੍ਰੀ ਅਨੰਦਪੁਰ ਸਾਹਿਬ ਤੱਕ ਲੈ ਕੇ ਆਉਣ ਵਾਲੇ ਬਾਬਾ ਜੀਵਨ ਸਿੰਘ ‘ਤੇ ਪੂਰੀ ਕੌਮ ਨੂੰ ਮਾਣ ਹੈ।
ਇਸ ਮੌਕੇ ਕੈਬਨਿਟ ਮੰਤਰੀ ਨੇ ਬਾਬਾ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਬਾਬਾ ਮੇਜਰ ਸਿੰਘ ਸੋਢੀ ਦੀ ਅਗਵਾਈ ਹੇਠ ਸ੍ਰੀ ਅਨੰਦਪੁਰ ਸਾਹਿਬ ਨੂੰ ਜਾਣ ਵਾਲੇ ਜਥੇ ਨੂੰ ਜੰਡਿਆਲਾ ਗੁਰੂ ਤੋਂ ਰਵਾਨਾ ਕੀਤਾ।
Check Also
ਪ੍ਰੋ. ਚਾਂਸਲਰ ਛੀਨਾ ਦੀ ਮੌਜ਼ੂਦਗੀ ’ਚ ਮਾਹਣਾ ਸਿੰਘ ਦੇ ਵੰਸ਼ਜ਼ ਨਾਗੀ ਪਰਿਵਾਰ ਨੇ ਕੀਤਾ ਕੰਪਿਊਟਰ ਲੈਬ ਦਾ ਉਦਘਾਟਨ
ਅੰਮ੍ਰਿਤਸਰ, 19 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਸ: ਮਾਹਣਾ ਸਿੰਘ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਸਵ: …