ਅੰਮ੍ਰਿਤਸਰ, 5 ਸਤੰਬਰ (ਸੁਖਬੀਰ ਸਿੰਘ) – ਆਈ.ਟੀ.ਸੀ ਲਿਮ ਕਪੂਰਥਲਾ ਪੰਜਾਬ ਵਲੋਂ ਅੱਜ ਸਥਾਨਕ ਸਰਕਾਰੀ ਆਈ.ਟੀ.ਆਈ ਰਣਜੀਤ ਐਵੀਨਿਊ ਵਿਖੇ
ਵਿਸ਼ੇਸ਼ ਤੌਰ ’ਤੇ ਵਿਦਿਆਰਥਣਾਂ ਲਈ ਪਲੇਸਮੈਂਟ ਕੈਂਪ ਲਗਾਇਆ ਗਿਆ।ਜਿਸ ਵਿੱਚ ਹਾਜ਼ਰ 32 ਵਿਦਿਆਰਥਣਾਂ ਵਿਚੋਂ 19 ਦੀ ਲਿਖਤੀ ਪ੍ਰੀਖਿਆ ਤੇ ਇੰਟਰਵਿਊ ਤੋਂ ਬਾਅਦ ਚੋਣ ਕਰ ਲਈ ਗਈ।
ਪ੍ਰਿੰਸੀਪਲ ਇੰਜੀ. ਸੰਜੀਵ ਸ਼ਰਮਾ ਨੇ ਆਪਣੇ ਸਾਰੇ ਸਟਾਫ ਅਤੇ ਆਈ.ਟੀ.ਸੀ ਕਪੂਰਥਲਾ ਦੇ ਮੈਨੇਜਰ ਐਚ.ਆਰ ਪੰਕਜ ਸ਼ਰਮਾ ਦਾ ਧੰਨਵਾਦ ਕੀਤਾ।ਇਸ ਮੌਕੇ ਸੰਸਥਾ ਦੇ ਪਲੇਸਮੈਂਟ ਕੋਆਰਡੀਨੇਟਰ ਸੁਖਜਿੰਦਰ ਸਿੰਘ, ਸਤਨਾਮ ਸਿੰਘ, ਨਰਿੰਦਰਪਾਲ ਸਿੰਘ, ਮਨਦੀਪ ਸਿੰਘ ਆਦਿ ਹਾਜ਼ਰ ਸਨ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਨੇ ਫੈਂਸਿੰਗ ਚੈਂਪੀਅਨਸ਼ਿਪ ’ਚ ਮੈਡਲ ਪ੍ਰਾਪਤ ਕੀਤੇ
ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ …
Punjab Post Daily Online Newspaper & Print Media