Friday, September 20, 2024

ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਅਦਾਰਿਆਂ ਨੇ ਮਨਾਇਆ ਅਧਿਆਪਕ ਦਿਵਸ

ਅੰਮ੍ਰਿਤਸਰ, 5 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੁਮੈਨ ਵਿਖੇ ਪ੍ਰਿੰਸੀਪਲ ਨਾਨਕ ਸਿੰਘ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਜੀ.ਟੀ ਰੋਡ ਦੇ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ, ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਅਤੇ ਖ਼ਾਲਸਾ ਕਾਲਜ ਆਫ਼ ਫ਼ਾਰਮੇਸੀ ਦੇ ਡਾਇਰੈਕਟਰ ਡਾ. ਆਰ.ਕੇ ਧਵਨ ਦੇ ਸਹਿਯੋਗ ਨਾਲ ਅਧਿਆਪਕ ਦਿਵਸ ਮਨਾਇਆ ਗਿਆ।ਉਨ੍ਹਾਂ ਵਲੋਂ ਵਿਦਿਆਰਥੀਆਂ ਨੂੰ ਭਾਰਤ ਦੇ ਸਾਬਕਾ ਰਾਸ਼ਟਰਪਤੀ ਡਾ: ਰਾਧਾ ਕ੍ਰਿਸ਼ਨਨ ਦੇ ਜੀਵਨ ਬਾਰੇ ਜਾਣੂ ਕਰਵਾਇਆ ਗਿਆ।
ਪ੍ਰਿੰ: ਨਾਨਕ ਸਿੰਘ ਨੇ ਸ੍ਰੀ ਰਾਧਾ ਕ੍ਰਿਸ਼ਨਨ ਦੇ ਜੀਵਨ, ਸਿੱਖਿਆ ਅਤੇ ਰਾਜਨੀਤਿਕਤਾ ਦੇ ਖੇਤਰ ’ਚ ਯੋਗਦਾਨ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ।ਉਨ੍ਹਾਂ ਕਿਹਾ ਕਿ ਕਿਹਾ ਕਿ ਡਾ. ਰਾਧਾ ਕ੍ਰਿਸ਼ਨਨ ਇਕ ਕੁਸ਼ਲ ਅਧਿਆਪਕ ਹੋਣ ਦੇ ਨਾਤੇ, ਫ਼ਿਲਾਸਫ਼ਰ ਅਤੇ ਮਹਾਨ ਵਿਦਵਾਨ ਸਨ।ਉਨ੍ਹਾਂ ਦਾ ਖਾਸਕਰ ਅਧਿਆਪਕ ਜਗਤ ’ਚ ਵਿਸੇਸ਼ ਸਨਮਾਨ ਤੇ ਸਤਿਕਾਰ ਕੀਤਾ ਜਾਂਦਾ ਹੈ।
ਐਜੂਕੇਸ਼ਨ ਕਾਲਜ ਵਿਖੇ ਅਧਿਆਪਕ ਦਿਵਸ ਮੌਕੇ ਖਾਲਸਾ ਕਾਲਜ ਸੀਨੀਅਰ ਸਕੈਡੰਰੀ ਸਕੂਲ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ, ਪ੍ਰਿੰ: ਸ੍ਰੀਮਤੀ ਨਾਗਪਾਲ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਦੇ ਪ੍ਰਿਸੀਪਲ ਡਾ. ਮਨਦੀਪ ਕੌਰ ਨੇ ਮੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਪ੍ਰਿੰ: ਡਾ. ਹਰਪ੍ਰੀਤ ਕੌਰ ਅਤੇ ਸ੍ਰੀਮਤੀ ਨਾਗਪਾਲ ਨੇ ਅਧਿਆਪਕਾਂ ਨੂੰ ਆਪਣੇ ਫਰਜ਼ਾਂ ਪ੍ਰਤੀ ਜਾਗਰੂਕ ਹੋਣ ਦਾ ਪ੍ਰਣ ਲੈਣ ਲਈ ਪ੍ਰੇਰਣਾ ਦਿੱਤੀ।
ਡਾ. ਮਨਦੀਪ ਕੌਰ ਨੇ ਕਿਹਾ ਕਿ ਇਸ ਕਾਲਜ ਦੁਆਰਾ ਤਿਆਰ ਕੀਤੇ ਅਧਿਆਪਕ ਦੀ ਕੰਮ ਕਰਨ ਦੀ ਸ਼ੈਲੀ ਬਾਕੀ ਅਧਿਆਪਕਾਂ ਤੋਂ ਵੱਖ ਹੁੰਦੀ ਹੈ, ਕਿਉਂਕਿ ਇਸ ਕਾਲਜ ਦੇ ਵਿਦਿਆਰਥੀਆਂ ਨੂੰ ਤਤਕਾਲੀ ਚੁਣੋਤੀਆਂ ਦੇ ਸਾਹਮਣਾ ਕਰਨ ਲਈ ਤਿਆਰ ਕੀਤਾ ਜਾਂਦਾ ਹੈ।ਡਾ. ਗੋਗੋਆਣੀ ਨੇ ਕਿਹਾ ਕਿ ‘ਗੁਰੂ’ ਸਮਾਜਿਕ ਅਤੇ ਰੂਹਾਨੀਅਤ ਦੇ ਤੌਰ ’ਤੇ ਸਿੱਖਿਆ ਦੇਣ ਵਾਲੇ ਨੂੰ ਆਖਿਆ ਜਾਂਦਾ ਹੈ।ਪ੍ਰੋਗਰਾਮ ਦਾ ਆਯੋਜਨ ਐਸੋਸੀਏਟ ਪ੍ਰੋ: ਡਾ. ਮਨਿੰਦਰ ਕੌਰ ਅਤੇ ਸ੍ਰੀਮਤੀ ਜਸਪ੍ਰੀਤ ਕੌਰ ਦੀ ਅਗਵਾਈ ਹੇਠ ਕੀਤਾ ਗਿਆ।
ਇਸੇ ਤਰ੍ਹਾਂ ਗਰਲਜ਼ ਸਕੂਲ ਵਿਖੇ ਪ੍ਰਿੰ: ਸ੍ਰੀਮਤੀ ਨਾਗਪਲ ਦੇ ਸਹਿਯੋਗ ਨਾਲ ਅਧਿਆਪਕ ਦਿਵਸ ਮੌਕੇ ਵਿਦਿਆਰਥਣਾਂ ਦੁਆਰਾ ਡਾ. ਸਰਵਪਾਲੀ ਰਾਧਾ ਕਿ੍ਰਸ਼ਨ ਦੇ ਜੀਵਨ ਦੀ ਮਹਾਨਤਾ ਨੂੰ ਦਰਸਾਇਆ ਗਿਆ ਅਤੇ ਵੱਖ-ਵੱਖ ਪੇਸ਼ਕਾਰੀਆਂ ਕੀਤੀਆਂ ਗਈਆਂ।
ਜਦ ਕਿ ਫ਼ਾਰਮੇਸੀ ਕਾਲਜ ਵਿਖੇ ਡਾਇਰੈਕਟਰ ਡਾ. ਧਵਨ ਦੇ ਸਹਿਯੋਗ ਨਾਲ ਅਧਿਆਪਕ ਦਿਵਸ ਮੌਕੇ ਪ੍ਰੋਗਰਾਮ ਕਰਵਾਇਆ ਗਿਆ।ਡਾ. ਧਵਨ ਨੇ ਕਿਹਾ ਕਿ ਅਧਿਆਪਕ ਵਿਕਸਿਤ ਕੌਮ ਦੇ ਸਿਰਜਕ ਹੁੰਦੇ ਹਨ।ਕਾਲਜ ਅਤੇ ਸਕੂਲ ਦੇ ਵਿਦਿਆਰਥੀਆਂ ਨੇ ਸਮੂਹਿਕ ਤੌਰ ’ਤੇ ਕੇਕ ਕੱਟ ਕੇ ਡਾ. ਰਾਧਾ ਕ੍ਰਿਸ਼ਨਨ ਦਾ ਜਨਮ ਦਿਨ ਮਨਾਇਆ।

Check Also

ਅਕੈਡਮਿਕ ਵਰਲਡ ਸਕੂਲ ਵਿਖੇ ਸ੍ਰੀ ਗਣੇਸ਼ ਉਤਸਵ ਮਨਾਇਆ

ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਵਿਖੇ ਸ਼੍ਰੀ ਗਣੇਸ਼ ਉਤਸਵ ਸ਼ਰਧਾ …