Saturday, July 27, 2024

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਅਧਿਆਪਕ ਦਿਵਸ ਮਨਾਇਆ

ਅੰਮ੍ਰਿਤਸਰ, 5 ਸਤੰਬਰ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਹੇਠ ਚੱਲ ਰਹੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਅਧਿਆਪਕ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ।ਦੀਵਾਨ ਦੇ ਆਨਰੇਰੀ ਸਕੱਤਰ ਅਜੀਤ ਸਿੰਘ ਬਸਰਾ, ਮੀਤ ਪ੍ਰਧਾਨ ਅਤੇ ਮੈਂਬਰ ਇੰਚਾਰਜ਼ ਜੀ.ਟੀ ਰੋਡ ਸਕੂਲ ਜਗਜੀਤ ਸਿੰਘ, ਜਾਇੰਟ ਸਕੱਤਰ ਅਤੇ ਮੈਂਬਰ ਇੰਚਾਰਜ਼ ਸਕੂਲ ਸੁਖਜਿੰਦਰ ਸਿੰਘ ਪ੍ਰਿੰਸ, ਐਡੀ: ਸੱਕਤਰ ਜਸਪਾਲ ਸਿੰਘ ਅਤੇ ਡਾਇਰੈਕਟਰ ਉਪਰੇਸ਼ਨਜ਼ ਡਾ: ਅੰਮ੍ਰਿਤਪਾਲ ਸਿੰਘ ਚਾਵਲਾ ਨੇ ਇਸ ਸਮਾਗਮ ਵਿੱਚ ਵਿਸ਼ੇਸ ਤੌਰ ‘ਤੇ ਸ਼ਿਰਕਤ ਕੀਤੀ।ਪ੍ਰੋਗਰਾਮ ਦਾ ਆਰੰਭ ਸਕੂਲ ਸ਼ਬਦ ਨਾਲ ਕੀਤਾ ਗਿਆ।ਮੈਂਬਰ ਇੰਚਾਰਜ਼ ਸਕੂਲ ਜਗਜੀਤ ਸਿੰਘ ਨੇ ਆਏ ਮਹਿਮਾਨਾਂ ਨੂੰ ‘ਜੀ ਆਇਆਂ’ ਆਖਿਆ ਅਤੇ ਅਧਿਆਪਕ ਦਿਵਸ ਦੀ ਵਧਾਈ ਦਿੱਤੀ।ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ ਸਕਿਟ ਪੇਸ਼ ਕੀਤੀ ਗਈ।ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਦੇਵਲੀਨ ਕੌਰ ਨੇ ਅਧਿਆਪਕ ਦਿਵਸ ਨਾਲ ਸੰਬੰਧਿਤ ਭਾਸ਼ਣ ਅਤੇ ਵਿਦਿਆਰਥੀਆਂ ਨੇ ਬੋਲੀਆਂ, ਭੰਗੜੇ ਅਤੇ ਗਿੱਧਾ ਤੇ ਲੋਕ ਨਾਚ ਦਾ ਪ੍ਰੋਗਰਾਮ ਪੇਸ਼ ਕੀਤਾ।17 ਸਾਲਾਂ ਤੋਂ ਵੱਧ ਸਮੇਂ ਤੋਂ ਸੇਵਾਵਾਂ ਦੇ ਰਹੇ ਪੰਜ ਅਧਿਆਪਕਾਂ ਭੁਪਿੰਦਰ ਸਿੰਘ, ਸ਼੍ਰੀਮਤੀ ਭੁਪਿੰਦਰਜੀਤ ਕੌਰ, ਸ਼੍ਰੀਮਤੀ ਮੀਨਾਕਸ਼ੀ ਸ਼ਰਮਾ, ਸ਼੍ਰੀਮਤੀ ਅਮਨਪ੍ਰੀਤ ਕੌਰ ਅਤੇ ਸ਼੍ਰੀਮਤੀ ਪਰਮਿੰਦਰ ਕੌਰ ਉਪਲ ਨੂੰ ਸਨਮਾਨਿਤ ਕੀਤਾ ਗਿਆ।ਸਕੂਲ ਦੇ ਐੈਡਮਿਨ ਸਟਾਫ ‘ਚੋਂ 25 ਸਾਲ ਤੋਂ ਸੇਵਾ ਨਿਭਾਅ ਰਹੇ ਸ਼੍ਰੀਮਤੀ ਗੁਰਬਖਸ਼ ਕੌਰ ਅਤੇ ਸ਼੍ਰੀਮਤੀ ਭੁਪਿੰਦਰ ਕੌਰ ਨੂੰ ਵੀ ਸਨਮਾਨਿਆ ਗਿਆ।ਸਕੂਲ ਦੇ ਪ੍ਰਿੰਸੀਪਲ ਮਨਦੀਪ ਸਿੰਘ ਨੇ ਅਧਿਆਪਕ ਦਿਵਸ ਦੀ ਵਧਾਈ ਦਿੰਦੇ ਹੋਏ ਡਾ. ਸਰਵਪਲੀ ਰਾਧਾਕ੍ਰਿਸ਼ਨਨ ਨੂੰ ਸ਼ਰਧਾਂਜਲੀ ਭੇਟ ਕੀਤੀ।
ਪ੍ਰੋਗਰਾਮ ਵਿੱਚ ਐਡੀ: ਸਕੱਤਰ ਜਸਪਾਲ ਸਿੰਘ, ਡਾਇਰੈਕਟਰ ਉਪਰੇਸ਼ਨਜ਼ ਡਾ: ਅੰਮ੍ਰਿਤਪਾਲ ਸਿੰਘ ਚਾਵਲਾ, ਪ੍ਰਿੰਸੀਪਲ ਮਨਦੀਪ ਸਿੰਘ, ਵਾਈਸ ਪ੍ਰਿੰਸੀਪਲ ਸ੍ਰੀਮਤੀ ਰੇਣੁ ਆਹੂਜਾ, ਮੁੱਖ ਅਧਿਆਪਕਾ ਸ਼੍ਰੀਮਤੀ ਕਵਲਪ੍ਰੀਤ ਕੌਰ, ਸ਼੍ਰੀਮਤੀ ਰਵਿੰਦਰ ਕੌਰ, ਸ਼੍ਰੀਮਤੀ ਕਿਰਨਜੋਤ ਕੌਰ, ਸ੍ਰੀਮਤੀ ਮਨਵਿੰਦਰ ਕੌਰ ਅਤੇ ਵੱਡੀ ਗਿਣਤੀ ‘ਚ ਅਧਿਆਪਕ ਹਾਜ਼ਰ ਸਨ।

Check Also

ਐਸ.ਜੀ.ਪੀ.ਸੀ ਚੋਣਾਂ ਲਈ ਵੋਟ ਬਨਾਉਣ ਲਈ ਮਿਆਦ 31 ਜੁਲਾਈ 2024 ਨੂੰ ਹੋਵੇਗੀ ਸਮਾਪਤ

ਪਠਾਨਕੋਟ, 26 ਜੁਲਾਈ (ਪੰਜਾਬ ਪੋਸਟ ਬਿਊਰੋ) – ਉਪ ਮੰਡਲ ਮੈਜਿਸਟਰੇਟ ਪਠਾਨਕੋਟ ਮੇਜਰ ਡਾ. ਸੁਮਿਤ ਮੁਦ …