ਅੰਮ੍ਰਿਤਸਰ, 5 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਕੀ ਬਲਾਕ ਦੇ ਵਿਸਥਾਰ ਵਾਸਤੇ ਦੂਜੀ ਅਤੇ ਤੀਜੀ ਮੰਜਿਲ ਉਸਾਰਨ
ਦੀ ਆਰੰਭਤਾ ਅੱਜ ਪੰਥਕ ਰਵਾਇਤਾਂ ਨਾਲ ਕੀਤੀ ਗਈ।ਅਰਦਾਸ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਅਰਦਾਸੀਏ ਭਾਈ ਗੁਰਚਰਨ ਸਿੰਘ ਨੇ ਕੀਤੀ।ਸ਼੍ਰੋਮਣੀ ਕਮੇਟੀ ਵੱਲੋਂ ਇਹ ਸੇਵਾ ਬਾਬਾ ਜਗਤਾਰ ਸਿੰਘ ਤਰਨ ਤਾਰਨ ਵਾਲਿਆਂ ਨੂੰ ਸੌਂਪੀ ਗਈ ਹੈ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਮੌਜੂਦਾ ਜ਼ਰੂਰਤਾਂ ਅਨੁਸਾਰ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਦਾ ਵਿਸਥਾਰ ਕੀਤਾ ਜਾ ਰਿਹਾ ਹੈ।ਨਵੀਂਆਂ ਤਿਆਰ ਕੀਤੀਆਂ ਜਾਣ ਵਾਲੀਆਂ ਦੋ ਮੰਜ਼ਲਾਂ ਵਿਚ ਜਿਥੇ ਵੱਖ-ਵੱਖ ਵਿਭਾਗਾਂ ਦੇ ਦਫ਼ਤਰ ਤਿਆਰ ਕੀਤੇ ਜਾਣਗੇ ਉਥੇ ਹੀ ਇਕ ਕਾਨਫਰੰਸ ਹਾਲ ਵੀ ਬਣਾਇਆ ਜਾਵੇਗਾ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਲੰਗਰ ਤੋਂ ਲੈ ਕੇ ਬਾਬਾ ਅਟੱਲ ਰਾਏ ਸਾਹਿਬ ਤੱਕ ਰਸਤੇ ਦਾ ਸੁੰਦਰੀਕਰਨ ਵੀ ਕੀਤਾ ਜਾਵੇਗਾ।ਬਾਬਾ ਜਗਤਾਰ ਸਿੰਘ ਨੇ ਕਿਹਾ ਕਿ ਗੁਰੂ ਘਰ ਦੀਆਂ ਸੇਵਾਵਾਂ ਸੰਗਤਾਂ ਦੇ ਸਹਿਯੋਗ ਨਾਲ ਹੀ ਹੁੰਦੀਆਂ ਹਨ ਅਤੇ ਇਹ ਕਾਰਜ਼ ਗੁਰੂ ਸਾਹਿਬ ਆਪ ਕਰਵਾਉਂਦੇ ਹਨ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਰਿਆ, ਜਨਰਲ ਸਕੱਤਰ. ਗੁਰਚਰਨ ਸਿੰਘ ਗਰੇਵਾਲ, ਅੰਤ੍ਰਿੰਗ ਕਮੇਟੀ ਮੈਂਬਰ ਗੁਰਨਾਮ ਸਿੰਘ ਜੱਸਲ, ਸ਼ੇਰ ਸਿੰਘ ਮੰਡਵਾਲਾ, ਪਰਮਜੀਤ ਸਿੰਘ ਖਾਲਸਾ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਗੁਰਮੀਤ ਸਿੰਘ ਬੂਹ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਬਾਬਾ ਗੁਰਮੀਤ ਸਿੰਘ, ਬਾਬਾ ਹਰਦੇਵ ਸਿੰਘ, ਸਕੱਤਰ ਪ੍ਰਤਾਪ ਸਿੰਘ, ਓ.ਐਸ.ਡੀ ਸਤਬੀਰ ਸਿੰਘ, ਵਧੀਕ ਸਕੱਤਰ ਸੁਖਮਿੰਦਰ ਸਿੰਘ, ਬਲਵਿੰਦਰ ਸਿੰਘ ਕਾਹਲਵਾਂ, ਵਧੀਕ ਮੈਨੇਜਰ ਸਤਨਾਮ ਸਿੰਘ ਰਿਆੜ ਆਦਿ ਹਾਜ਼ਰ ਸਨ।
Check Also
ਖਾਲਸਾ ਕਾਲਜ ਨਰਸਿੰਗ ਦੇ ਵਿਦਿਆਰਥੀਆਂ ਨੇ ਫਲਾਵਰ ਸ਼ੋਅ ’ਚ ਹਾਸਲ ਕੀਤਾ ਸ਼ਾਨਦਾਰ ਸਥਾਨ
ਅੰਮ੍ਰਿਤਸਰ, 10 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਨੇ ਖ਼ਾਲਸਾ …
Punjab Post Daily Online Newspaper & Print Media