ਅੰਮ੍ਰਿਤਸਰ, 5 ਸਤੰਬਰ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦੀ ਅੰਤਿੰਮ ਅਰਦਾਸ ’ਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸੰਗਰਾਣਾ ਸਾਹਿਬ ਵਿਖੇ ਕੀਤਾ ਗਿਆ, ਜਿਸ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਦਮਦਮੀ ਟਕਸਾਲ ਦੇ ਮੁੱਖੀ ਬਾਬਾ ਹਰਨਾਮ ਸਿੰਘ ਖਾਲਸਾ, ਬੁੱਢਾ ਦਲ ਦੇ ਮੁੱਖੀ ਬਾਬਾ ਬਲਬੀਰ ਸਿੰਘ 96ਵੇਂ ਕਰੌੜੀ, ਦਲ ਬਾਬਾ ਬਿਧੀ ਚੰਦ ਦੇ ਮੁੱਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਤਰਨਾ ਦਲ ਦੇ ਮੁੱਖੀ ਬਾਬਾ ਨਿਹਾਲ ਸਿੰਘ ਹਰੀਆਂ ਵੇਲਾ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ।
ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸਿੱਖੀ ਦੇ ਪ੍ਰਚਾਰ ਪ੍ਰਸਾਰ ਲਈ ਸ਼ਲਾਘਾਯੋਗ ਕਾਰਜ ਕੀਤੇ ਹਨ। ਉਨ੍ਹਾਂ ਵੱਲੋਂ ਨਿਭਾਈਆਂ ਸੇਵਾਵਾਂ ਨੂੰ ਸਿੱਖ ਕੌਮ ਵੱਲੋਂ ਹਮੇਸ਼ਾਂ ਯਾਦ ਰੱਖਿਆ ਜਾਵੇਗਾ।ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਗਿਆਨੀ ਜਗਤਾਰ ਸਿੰਘ ਨੇ ਗੁਰਮਤਿ ਦੀ ਭੈਅ-ਭਾਵਨੀ ਵਿਚ ਰਹਿੰਦਿਆਂ ਸੇਵਾ ਨਿਭਾਈ।ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਸੰਸਾਰ ਤੋਂ ਜਾਣ ਨਾਲ ਵੱਡਾ ਘਾਟਾ ਪਿਆ ਹੈ।
ਦਮਦਮੀ ਟਕਸਾਲ ਦੇ ਮੁੱਖੀ ਬਾਬਾ ਹਰਨਾਮ ਸਿੰਘ ਖਾਲਸਾ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁੱਖੀ ਬਾਬਾ ਬਲਬੀਰ ਸਿੰਘ 96ਵੇਂ ਕਰੌੜੀ, ਦਲ ਬਾਬਾ ਬਿਧੀ ਚੰਦ ਦੇ ਮੁੱਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਗਿਆਨੀ ਸੁਖਵਿੰਦਰ ਸਿੰਘ ਹਜ਼ੂਰ ਸਾਹਿਬ, ਦਿੱਲੀ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਸਾਬਕਾ ਜਥੇਦਾਰ ਭਾਈ ਜਸਬੀਰ ਸਿੰਘ ਰੋਡੇ ਨੇ ਵੀ ਸੰਬੋਧਨ ਕਰਦਿਆਂ ਗਿਆਨੀ ਜਗਤਾਰ ਸਿੰਘ ਸ਼ਰਧਾ ਭੇਟ ਕੀਤੀ।ਇਸ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਕੀਤਾ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਵੱਲੋਂ ਗਿਆਨੀ ਜਗਤਾਰ ਸਿੰਘ ਦੇ ਸਪੁੱਤਰ ਮਹਿੰਦਰ ਸਿੰਘ ਤੇ ਨਰੈਣ ਸਿੰਘ ਨੂੰ ਦਸਤਾਰਾਂ ਭੇਟ ਕੀਤੀਆਂ ਗਈਆਂ।
ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਜਥੇਦਾਰ ਗਿਆਨੀ ਸੁਲਤਾਨ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ, ਗ੍ਰੰਥੀ ਗਿਆਨੀ ਗੁਰਮਿੰਦਰ ਸਿੰਘ, ਗਿਆਨੀ ਬਲਵਿੰਦਰ ਸਿੰਘ, ਗਿਆਨੀ ਬਲਜੀਤ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਮਲਕੀਤ ਸਿੰਘ, ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ, ਤਰਨਾ ਦਲ ਬਾਬਾ ਬਕਾਲਾ ਦੇ ਮੁੱਖੀ ਬਾਬਾ ਜੋਗਾ ਸਿੰਘ, ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਸਾਬਕਾ ਗ੍ਰੰਥੀ ਗਿਆਨੀ ਜਸਵਿੰਦਰ ਸਿੰਘ, ਜੂਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਰਿਆ, ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ, ਅੰਤ੍ਰਿੰਗ ਕਮੇਟੀ ਮੈਂਬਰ ਬਾਵਾ ਸਿੰਘ ਗੁਮਾਨਪੁਰਾ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਮਨਜੀਤ ਸਿੰਘ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਭਾਈ ਅਜਾਇਬ ਸਿੰਘ ਅਭਿਆਸੀ, ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ, ਵਿਰਸਾ ਸਿੰਘ ਵਲਟੋਹਾ, ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਓ.ਐਸ.ਡੀ ਸਤਬੀਰ ਸਿੰਘ ਧਾਮੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਬਾਬਾ ਕਸ਼ਮੀਰ ਸਿੰਘ ਭੂਰੀਵਾਲੇ, ਬਾਬਾ ਸੁਖਵਿੰਦਰ ਸਿੰਘ ਭੂਰੀਵਾਲੇ, ਸਮੇਤ ਪਰਿਵਾਰਕ ਮੈਂਬਰ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …