ਸੰਗਰੂਰ, 6 ਸਤੰਬਰ (ਜਗਸੀਰ ਲੌਂਗੋਵਾਲ) – ਇਲਾਕੇ ਦੀ ਨਾਮਵਰ ਸਿੱਖਿਆ ਸੰਸਥਾ ਸਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਦੀਆਂ ਵਿਦਿਆਰਥਣਾਂ ਨੇ 67ਵੀਆਂ ਜਿਲ੍ਹਾ ਪੱਧਰੀ ਖੇਡਾਂ ਜੋ ਪਿਛਲੇ ਦਿਨੀਂ ਸਾਈ ਸੈਂਟਰ ਮਸਤੂਆਣਾ ਸਾਹਿਬ ਵਿਖੇ ਹੋਈਆਂ ਸਨ ਦੇ ਹੈਂਡਬਾਲ ਮੁਕਾਬਲੇ ਵਿੱਚ ਲੌਂਗੋਵਾਲ ਜੋਨ ਵਲੋਂ ਭਾਗ ਲਿਆ ਜਿਸ ਵਿੱਚ 17 ਸਾਲ ਲੜਕੀਆਂ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ, ਜਦੋਂਕਿ 14 ਸਾਲ ਤੇ 19 ਸਾਲ ਲੜਕੀਆਂ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ।ਇਸ ਸ਼ਾਨਦਾਰ ਪ੍ਰਾਪਤੀ ‘ਤੇ ਸਕੂਲ ਮੁਖੀ ਨਰਪਿੰਦਰ ਸਿੰਘ ਢਿੱਲੋਂ ਨੇ ਖਿਡਾਰਨਾਂ ਨੂੰ ਵਧਾਈ ਦਿੱਤੀ ਤੇ ਉਹਨਾਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ।
ਇਸ ਮੌਕੇ ਸਕੂਲ ਵਾਇਸ ਪ੍ਰਿੰਸੀਪਲ ਸ੍ਰੀਮਤੀ ਸੀਮਾ ਠਾਕੁਰ, ਡੀ.ਈ.ਪੀ ਹਰਪ੍ਰੀਤ ਸਿੰਘ, ਕੁਲਵਿੰਦਰ ਕੌਰ, ਭੁਪਿੰਦਰ ਕੌਰ ਆਦਿ ਮੌਜ਼ੂਦ ਸਨ।
Check Also
ਭਾਰਤ ਵਿਕਾਸ ਪ੍ਰੀਸ਼ਦ ਵਲੋਂ ਖੁਸ਼ਹਾਲ ਜ਼ਿੰਦਗੀ ਦਾ ਈਵੈਂਟ ਕਰਵਾਇਆ
ਭੀਖੀ, 27 ਮਈ (ਕਮਲ ਜ਼ਿੰਦਲ) – ਭਾਰਤ ਵਿਕਾਸ ਪ੍ਰੀਸ਼ਦ ਭੀਖੀ ਵਲੋਂ ਸ਼ਿਵ ਮੰਦਿਰ ਭੀਖੀ ਵਿਖੇ …