Wednesday, February 19, 2025

ਟਾਟਾ ਸਟਾਰਬਕਸ ਕੰਪਨੀ ਪ੍ਰਾ. ਲਿਮ. ਵਲੋਂ 15 ਪ੍ਰਾਰਥੀਆਂ ਦੀ ਚੋਣ

ਪਠਾਨਕੋਟ, 6 ਸਤੰਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਰੋਜਗਾਰ ਦਫਤਰ ਪਠਾਨਕੋਟ ਵਲੋਂ ਅੱਜ ਡੀ.ਬੀ.ਈ.ਈ ਪਠਾਨਕੋਟ ਵਿਖੇ ਪਲੇਸਮੈਂਟ ਕੈਂਪ ਲਗਾਇਆ ਗਿਆ।ਜਿਸ ਵਿੱਚ ਟਾਟਾ ਸਟਾਰ ਬਕਸ ਪ੍ਰਾ. ਲਿਮ: ਕੰਪਨੀ ਵਲੋਂ ਸੁਪਰਵਾਈਜਰ ਅਤੇ ਟੀਮ ਮੈਬਰ ਦੀਆਂ ਅਸਾਮੀਆਂ ਲਈ ਇੰਟਰਵਿਊ ਕੀਤੀ ਗਈ।
ਜਿਲ੍ਹਾ ਰੋਜਗਾਰ ਅਫਸਰ ਰਮਨ ਨੇ ਦੱਸਿਆ ਕਿ ਅੱਜ ਦੇ ਪਲੇਸਮੈਂਟ ਕੈਂਪ ਵਿੱਚ 66 ਪ੍ਰਾਰਥੀਆ ਨੇ ਹਿੱਸਾ ਲਿਆ, ਜਿਨ੍ਹਾ ਵਿੱਚੋਂ 27 ਪ੍ਰਾਰਥੀਆਂ ਨੂੰ ਸ਼ਾਰਟ ਲਿਸਟ ਕੀਤਾ ਗਿਆ ਅਤੇ ਮੌਕੇ ‘ਤੇ ਹੀ 15 ਪ੍ਰਾਰਥੀਆਂ ਦੀ ਚੋਣ ਕੀਤੀ ਗਈ।ਟਾਟਾ ਸਟਾਰਬਕਸ ਕੰਪਨੀ ਵਲੋਂ ਚੁਣੇ ਗਏ ਪ੍ਰਾਰਥੀਆਂ ਨੂੰ 15000/- ਪ੍ਰਤੀ ਮਹੀਨਾ ਮਿਲਣ ਯੋਗ ਹੋਵੇਗਾ।ਉਹਨਾਂ ਦੱਸਿਆ ਕਿ ਜਿਲ੍ਹਾ ਰੋਜਗਾਰ ਦਫਤਰ ਪਠਾਨਕੋਟ ਵਿਖੇ ਹਰ ਹਫਤੇ ਪਲੇਸਮੈਂਟ ਕੈਂਪ ਲਗਾਏ ਜਾਂਦੇ ਹਨ । ਚਾਹਵਾਨ ਨੌਜਵਾਨ ਆਪਣੀ ਯੋਗਤਾ ਅਨੁਸਾਰ ਇੰਟਰਵਿਊ ਦੇ ਕੇ ਰੋਜ਼ਗਾਰ ਹਾਸਲ ਸਕਦੇ ਹਨ।ਵਧੇਰੇ ਜਾਣਕਾਰੀ ਲਈ ਪ੍ਰਾਰਥੀ ਦਫਤਰ ਦੇ ਹੈਲਪਲਾਈਨ ਨੰਬਰ 7657825214 ਤੇ ਸੰਪਰਕ ਕਰਨ ।

Check Also

’47 ਦੀ ਵੰਡ ਤੋਂ ਬਾਅਦ ਪੰਜਾਬ ਟੁਕੜਿਆਂ ਕਰਕੇ ਸੁੰਗੜਿਆ – ਛੀਨਾ

ਖ਼ਾਲਸਾ ਕਾਲਜ ਐਜ਼ੂਕੇਸ਼ਨ ਜੀ.ਟੀ ਨੇ ਮਨਾਇਆ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਅੰਮ੍ਰਿਤਸਰ, 18 ਫਰਵਰੀ (ਸੁਖਬੀਰ ਸਿੰਘ …