Sunday, September 8, 2024

ਖੇਤੀਬਾੜੀ ਵਿਭਾਗ ਨੇ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਬੇਲਰਾਂ ਦਾ ਕੀਤਾ ਪ੍ਰਬੰਧ

ਅੰਮ੍ਰਿਤਸਰ, 7 ਸਤੰਬਰ (ਸੁਖਬੀਰ ਸਿੰਘ) – ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਮੰਤਰੀ ਗੁਰਮੀਤ ਸਿੰਘ ਖੁੱਡੀਆ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਦੀ ਅਗਵਾਈ ਹੇਠ ਇਸ ਵਾਰ ਖੇਤੀਬਾੜੀ ਵਿਭਾਗ ਨੇ ਪਰਾਲੀ ਨੂੰ ਅੱਗ ਲਗਾਉਣ ਤੋਂ ਬਿਨਾਂ ਸਾਂਭਣ ਦੇ ਪੁਖ਼ਤਾ ਪ੍ਰਬੰਧ ਕੀਤੇ ਹਨ।ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਡਾ. ਜਤਿੰਦਰ ਸਿੰਘ ਗਿੱਲ ਵਲੋਂ ਅੱਜ ਬਲਾਕ ਤਰਸਿੱਕਾ ਦੇ ਪਿੰਡ ਮਾਲੋਵਾਲ ਵਿਖੇ ਚਾਲੂ ਸੀਜ਼ਨ ਦੌਰਾਨ ਕਿਸਾਨ ਚਰਨਜੀਤ ਸਿੰਘ ਅਤੇ ਗੁਰਨਾਮ ਸਿੰਘ ਮਾਲੋਵਾਲ ਦੇ ਖੇਤਾਂ ਵਿਚ ਬੇਲਰ ਨਾਲ ਪਰਾਲੀ ਦੀਆਂ ਗੱਠਾਂ ਬਨਾਉਣ ਦੀ ਸ਼ੁਰੂਆਤ ਕਰਵਾਈ ਗਈ।ਉਨਾਂ ਸਮੂਹ ਕਿਸਾਨ ਵੀਰਾਂ ਨੂੰ ਅਪੀਲ਼ ਕੀਤੀ ਕਿ ਉਹ ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕਰਨ ਅਤੇ ਵਾਤਾਵਰਣ ਨੂੰ ਪ੍ਰਦੂਸ਼ਣ ਤੋਂ ਬਚਾਉਣ।
ਗੱਠਾਂ ਬਨਾਉਣ ਵਾਲੇ ਬੇਲਰ ਮਾਲਕ ਬੇਲਰ ਮਾਲਕ ਹਰਮਨਦੀਪ ਸਿੰਘ ਨੇ ਕਿਹਾ ਕਿ ਇਹ ਬੇਲਰ ਸਿਰਫ ਦਸ ਪੰਦਰਾਂ ਮਿੰਟਾਂ ਵਿੱਚ ਇੱਕ ਏਕੜ ਖੇਤ ਦੀ ਪਰਾਲੀ ਦੀਆਂ ਗੱਠਾਂ ਬਣਾ ਦਿੰਦਾ ਹੈ ਅਤੇ ਇਕ ਬੇਲ ਦਾ ਵਜ਼ਨ ਲਗਭਗ 5 ਕੁਵਿੰਟਲ ਹੈ।ਇਹ ਸਭ ਤੋਂ ਵੱਡਾ ਬੇਲਰ ਹੈ ਅਤੇ ਕਿਸਾਨ ਦਾ ਖੇਤ ਤਿੰਨ ਚਾਰ ਘੰਟੇ ਦੇ ਅੰਦਰ ਵਿਹਲਾ ਕਰ ਦਿੱਤਾ ਜਾਂਦਾ ਹੈ ਅਤੇ ਇਸ ਸਾਰੇ ਕੰਮ ਦਾ ਕੋਈ ਵੀ ਖਰਚਾ ਕਿਸਾਨ ਤੋਂ ਨਹੀ ਲਿਆ ਜਾਂਦਾ।ਉਨਾਂ ਕਿਹਾ ਕਿ ਜੇਕਰ ਕੋਈ ਵੀ ਕਿਸਾਨ ਖੇਤਾਂ ਵਿਚੋਂ ਪਰਾਲੀ ਦੀਆਂ ਬੇਲਾ ਬਣਾਉਣਾ ਚਾਹੁੰਦਾ ਹੈ ਤਾਂ ਉਹ 7973633123 ਫੋਨ ਨੰਬਰ ‘ਤੇ ਸੰਪਰਕ ਕਰ ਸਕਦਾ ਹੈ।
ਇਸ ਮੌਕੇ ਖੇਤੀਬਾੜੀ ਅਫਸਰ ਡਾ. ਤਜਿੰਦਰ ਸਿੰਘ ਡਾ. ਰਮਨ ਕੁਮਾਰ, ਖੇਤੀਬਾੜੀ ਵਿਕਾਸ ਅਫਸਰ ਤਰਸਿੱਕਾ, ਡਾ. ਸਤਵਿੰਦਰਬੀਰ ਸਿੰਘ ਆਦਿ ਹਾਜ਼ਰ ਸਨ।

Check Also

ਖ਼ਾਲਸਾ ਕਾਲਜ ਵਿਖੇ ‘ਵਿੱਤੀ ਖੇਤਰ ਲਈ ਲੋੜੀਂਦੇ ਹੁਨਰ’ ਬਾਰੇ ਓਰੀਐਂਟੇਸ਼ਨ ਪ੍ਰੋਗਰਾਮ

ਅੰਮ੍ਰਿਤਸਰ, 7 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਕਾਮਰਸ ਐਂਡ ਬਿਜ਼ਨਸ ਐਡਮਿਨਿਸਟਰੇਸ਼ਨ ਵੱਲੋਂ …