ਅੰਮ੍ਰਿਤਸਰ, 7 ਸਤੰਬਰ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ 13 ਸਤੰਬਰ ਨੂੰ ਅੰਮ੍ਰਿਤਸਰ ਤੋਂ ਪੰਜਾਬ ਦੇ ਸਿੱਖਿਆ ਖੇਤਰ ਵਿਚ ਇਨਕਲਾਬੀ
ਤਬਦੀਲੀ ਲਿਆਉਣ ਲਈ ਵੱਡੇ ਉਦਮਾਂ ਦੀ ਸ਼ੁਰੂਆਤ ਕਰਨਗੇ।ਉਕਤ ਸਬਦਾਂ ਦਾ ਪ੍ਰਗਟਾਵਾ ਕਰਦੇ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਦੱਸਿਆ ਕਿ ਇਸ ਦਿਨ ਸਕੂਲ ਆਫ ਐਮੀਨੈਂਸ, ਸਕੂਲਾਂ ਵਿੱਚ ਪੜਨ ਵਾਲੇ ਬੱਚਿਆਂ ਲਈ ਟਰਾਂਸਪੋਰਟ ਸੇਵਾ, ਸਕੂਲਾਂ ਵਿੱਚ ਸੁਰੱਖਿਆ ਕਰਮੀ ਤੇ ਹੋਰ ਸੇਵਾਵਾਂ ਵੀ ਪੰਜਾਬ ਦੇ ਬੱਚਿਆਂ ਨੂੰ ਸਮਰਪਿਤ ਕੀਤੀਆਂ ਜਾਣਗੀਆਂ।ਇਸ ਪ੍ਰੋਗਰਾਮ ਦੀਆਂ ਤਿਆਰੀਆਂ ਲਈ ਕੀਤੀ ਗਈ ਮੀਟਿੰਗ ਨੂੰ ਸੰਬੋਧਨ ਕਰਦੇ ਡੀ.ਸੀ ਤਲਵਾੜ ਨੇ ਦੱਸਿਆ ਕਿ ਇਸ ਮੌਕੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਸਮੇਤ ਪੰਜਾਬ ਕੈਬਨਿਟ ਦੇ ਸਾਰੇ ਵਜੀਰ, ਵਿਧਾਇਕ ਤੇ ਹੋਰ ਆਗੂ ਵੀ ਹਾਜ਼ਰ ਹੋਣਗੇ।ਉਨਾਂ ਦੱਸਿਆ ਕਿ ਛੇਹਰਟਾ ਸਥਿਤ ਸਕੂਲ ਆਫ ਐਮੀਨੈਂਸ ਦਾ ਮੁੱਖ ਮੰਤਰੀ ਪੰਜਾਬ ਵੱਲੋਂ ਵਿਸਥਾਰਤ ਦੌਰਾ ਵੀ ਇਸ ਦਿਨ ਕੀਤਾ ਜਾਵੇਗਾ।ਇਸ ਉਪਰੰਤ ਰਣਜੀਤ ਐਵੀਨਿਊ ਵਿਖੇ ਹੋਣ ਵਾਲੇ ਵੱਡੇ ਸਮਾਗਮ ਵਿੱਚ ਉਹ ਸਕੂਲ ਸਿੱਖਿਆ ਲਈ ਵੱਡੀਆਂ ਸੇਵਾਵਾਂ ਪੰਜਾਬ ਦੀ ਜਨਤਾ ਨੂੰ ਸਮਰਪਿਤ ਕਰਨਗੇ।ਉਨਾਂ ਦੱਸਿਆ ਕਿ ਇਸ ਸਮਾਗਮ ਵਿਚ 40-50 ਹਜ਼ਾਰ ਲੋਕਾਂ ਦੇ ਸ਼ਾਮਿਲ ਹੋਣ ਦੀ ਸੰਭਾਵਨਾ ਹੈ ਅਤੇ ਇਸ ਗਿਣਤੀ ਨੂੰ ਧਿਆਨ ਵਿਚ ਰੱਖ ਕੇ ਸਾਰੇ ਪੁਖ਼ਤਾ ਪ੍ਰਬੰਧ ਕੀਤੇ ਜਾਣ।
ਡਿਪਟੀ ਕਮਿਸ਼ਨਰ ਨੇ ਲੋਕਾਂ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਜਰੂਰੀ ਨਿਰਦੇਸ਼ ਵੀ ਅਧਿਕਾਰੀਆਂ ਨੂੰ ਦਿੱਤੇ।ਮੀਟਿੰਗ ਵਿੱਚ ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਨੇ ਸੁਰੱਖਿਆ ਅਤੇ ਟ੍ਰੈਫਿਕ ਪ੍ਰਬੰਧਾਂ ਸਬੰਧੀ ਅਧਿਕਾਰੀਆਂ ਨਾਲ ਵਿਚਾਰ-ਚਰਚਾ ਕੀਤੀ।
ਇਸ ਮੌਕੇ ਕਮਿਸ਼ਨਰ ਕਾਰਪੋਰੇਸ਼ਨ ਰਾਹੁਲ, ਵਧੀਕ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ, ਡਿਪਟੀ ਕਮਿਸ਼ਨਰ ਪੁਲਿਸ ਪਰਮਿੰਦਰ ਸਿੰਘ ਭੰਡਾਲ, ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਅਮਨਦੀਪ ਕੌਰ, ਐਸ.ਡੀ.ਐਮ ਮਨਕੰਵਲ ਸਿੰਘ ਚਾਹਲ, ਐਸ.ਡੀ.ਐਮ ਸ੍ਰੀਮਤੀ ਅਲਕਾ ਕਾਲੀਆ, ਐਸ.ਡੀ.ਐਮ ਵਰੁਣ, ਐਸ.ਪੀ ਅਮਨਦੀਪ ਕੌਰ ਅਤੇ ਸਾਰੇ ਵਿਭਾਗਾਂ ਦੇ ਜਿਲ੍ਹਾ ਅਧਿਕਾਰੀ ਹਾਜ਼ਰ ਸਨ।
Check Also
ਖਾਲਸਾ ਕਾਲਜ ਵਿਖੇ ‘ਟੌਪਰਾਂ ਦਾ ਅਸਲ ਰਾਜ਼’ ਵਿਸ਼ੇ ’ਤੇ ਸੈਮੀਨਾਰ
ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਣਜ ਅਤੇ ਵਪਾਰ ਪ੍ਰਸ਼ਾਸਨ ਵਿਭਾਗ ਵੱਲੋਂ …
Punjab Post Daily Online Newspaper & Print Media