ਅੰਮ੍ਰਿਤਸਰ, 8 ਸਤੰਬਰ (ਸੁਖਬੀਰ ਸਿੰਘ) – ਅਗਾਮੀ ਲੋਕ ਸਭਾ ਚੋੋਣਾਂ-2024 ਨੂੰ ਮੱਦੇਨਜ਼ਰ ਹੋਏ ਵਧੀਕ ਜਿਲ੍ਹਾ ਚੋਣ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਹਰਪ੍ਰੀਤ ਸਿੰਘ ਆਈ.ਏ.ਐਸ ਅੰਮ੍ਰਿਤਸਰ ਦੀ ਪ੍ਰਧਾਨਗੀ ਹੇਠ ਪੋਲਿੰਗ ਸਟੇਸ਼ਨਾਂ ਦੇ ਪੁਨਰਗਠਨ ਸਬੰਧੀ ਜਿਲ੍ਹੇ ਦੀਆਂ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਅਤੇ ਜਿਲ੍ਹੇ ਵਿੱਚ ਪੈਂਦੇ 11 ਵਿਧਾਨ ਸਭਾ ਚੋਣ ਹਲਕਿਆਂ ਦੇ ਚੋਣਕਾਰ ਰਜਿਸਟਰੇਸ਼ਨ ਅਫਸਰਾਂ ਨਾਲ ਮੀਟਿੰਗ ਕੀਤੀ ਗਈ।ਇਸ ਮੀਟਿੰਗ ਵਿੱਚ ਪੋਲਿੰਗ ਸਟੇਸ਼ਨਾਂ ਦੇ ਪੁਨਰਗਠਨ ਸਬੰਧੀ ਸਮੂਹ ਰਿਟਰਨਿੰਗ ਅਫਸਰਾਂ ਤੋਂ ਪ੍ਰਾਪਤ ਪੋਲਿੰਗ ਸਟੇਸ਼ਨਾਂ ਵਿੱਚ ਹੋਈਆਂ ਤਬਦੀਲੀਆਂ ਸਬੰਧੀ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ।ਸਭਾਪਤੀ ਨੇ ਦੱਸਿਆ ਕਿ ਪੋਲਿੰਗ ਸਟੇਸ਼ਨਾਂ ਦੇ ਪੁਨਰਗਠਨ ਲਈ ਪੋਲਿੰਗ ਸਟੇਸ਼ਨਾਂ ਦੀ ਡਰਾਫਟ ਸੂਚੀ 11.08.2023 ਨੂੰ ਪ੍ਰਕਾਸ਼ਿਤ ਕੀਤੀ ਗਈ ਸੀ ਅਤੇ ਆਮ ਜਨਤਾ ਅਤੇ ਰਾਜਨੀਤਿਕ ਪਾਰਟੀਆਂ ਪਾਸੋਂ 31.08.2023 ਤੱਕ ਸੁਝਾਅ/ਸ਼ਿਕਾਇਤਾਂ ਜਮ੍ਹਾਂ ਕਰਵਾਉਣ ਲਈ ਸਮਾਂ ਦਿੱਤਾ ਗਿਆ ਸੀ।ਰਾਜਨੀਤਿਕ ਪਾਰਟੀਆਂ ਅਤੇ ਆਮ ਜਨਤਾ ਪਾਸੋਂ ਪ੍ਰਾਪਤ ਸੁਝਾਅ/ਇਤਰਾਜ਼ਾਂ ‘ਤੇ ਵਿਚਾਰ ਵਟਾਦਰਾਂ ਅਤੇ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਨੂੰ ਮੁੱਖ ਰੱਖਦੇ ਹੋਏ ਪੋਲਿੰਗ ਸਟੇਸ਼ਨਾਂ ਦੀ ਫਾਈਨਲ ਤਜਵੀਜ਼ ਤਿਆਰ ਕੀਤੀ ਗਈ ਹੈ, ਜਿਸ ‘ਤੇ ਮੀਟਿੰਗ ਦੌਰਾਨ ਵਿਚਾਰ ਵਟਾਂਦਰਾ ਕੀਤਾ ਗਿਆ।
ਤਜ਼ਵੀਜ ਅਨੁਸਾਰ ਚੋਣ ਹਲਕਾ 11-ਅਜਨਾਲਾ ਲਈ 118, 12-ਰਾਜਾਸਾਂਸੀ ਲਈ 222, 13-ਮਜੀਠਾ ਲਈ 183, 14-ਜੰਡਿਆਲਾ (ਅ.ਜ) ਲਈ 216, 15-ਅੰਮ੍ਰਿਤਸਰ ਉਤਰੀ ਲਈ 204, 16-ਅੰਮ੍ਰਿਤਸਰ ਪੱਛਮੀ (ਅ.ਜ) ਲਈ 208, 17-ਅੰੰਮ੍ਰਿਤਸਰ ਕੇਂਦਰੀ ਲਈ 135, 18-ਅੰਮ੍ਰਿਤਸਰ ਪੂਰਬੀ ਲਈ 169, 19-ਅੰਮ੍ਰਿਤਸਰ ਦੱਖਣੀ ਲਈ 169, 20-ਅਟਾਰੀ (ਅ.ਜ) ਲਈ 198 ਅਤੇ 25 ਬਾਬਾ ਬਕਾਲਾ (ਅ.ਜ) ਲਈ 234 ਅਤੇ ਜਿਲ੍ਹੇ ਲਈ ਕੁੱਲ 2126 ਪੋਲਿੰਗ ਸਟੇਸ਼ਨ ਸਥਾਪਤ ਕੀਤੇ ਗਏ ਹਨ।ਸਭਾਪਤੀ ਵਲੋਂ ਮੀਟਿੰਗ ਦੌਰਾਨ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਪੋਲਿੰਗ ਸਟੇਸ਼ਨਾਂ ਦੀ ਤਜਵੀਜ਼ ਕੀਤੇ ਤੇ ਜੇਕਰ ਕੋਈ ਇਤਰਾਜ਼ ਹੋਵੇ ਤਾਂ 08.09.2023 ਨੂੰ ਸ਼ਾਮ 5.00 ਵਜੇ ਤੱਕ ਲਿਖਤੀ ਜਮ੍ਹਾਂ ਕਰਵਾਉਣ ਲਈ ਆਦੇਸ਼ ਜਾਰੀ ਕੀਤੇ ਹਨ।ਇਸ ਮੀਟਿੰਗ ਵਿੱਚ ਵਿਵੇਕ ਕੁਮਾਰ ਮੋਦੀ, ਆਈ.ਏ.ਐਸ, ਅਰਸ਼ਦੀਪ ਸਿੰਘ ਲੁਬਾਣਾ, ਪੀ.ਸੀ.ਐਸ ਅਤੇ ਹਰਦੀਪ ਸਿੰਘ ਪੀ.ਸੀ.ਐਸ ਆਦਿ ਵੀ ਮੋਜ਼ੂਦ ਸਨ।
Check Also
ਪ੍ਰੋ. ਚਾਂਸਲਰ ਛੀਨਾ ਦੀ ਮੌਜ਼ੂਦਗੀ ’ਚ ਮਾਹਣਾ ਸਿੰਘ ਦੇ ਵੰਸ਼ਜ਼ ਨਾਗੀ ਪਰਿਵਾਰ ਨੇ ਕੀਤਾ ਕੰਪਿਊਟਰ ਲੈਬ ਦਾ ਉਦਘਾਟਨ
ਅੰਮ੍ਰਿਤਸਰ, 19 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਸ: ਮਾਹਣਾ ਸਿੰਘ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਸਵ: …